ਮਹੰਤ ਬਾਬਾ ਭਰਪੂਰ ਦਾਸ ਜੀ ਨੇ ਕੀਤੀ ਨਵੇਂ ਚਾਈਲਡ ਕੇਅਰ ਸੈਂਟਰ ਦੀ ਸ਼ੁਰੂਆਤ

Spread the love
ਗਿੱਦੜਬਾਹਾ, ਅਗਸਤ (ਲਖਵੀਰ ਸਿੰਘ ਧੂਲਕੋਟੀਆ) – ਮਾਤਾ ਸੰਤੋਸੀ ਹਸਪਤਾਲ ਗਿੱਦੜਬਾਹਾ ਵਿਖੇ ਨਵੇਂ ਚਾਈਲਡ ਕੇਅਰ ਸੈਂਟਰ ਦੀ ਸ਼ੁਰੂਆਤ ਮਹੰਤ ਬਾਬਾ ਭਰਪੂਰ ਦਾਸ ਜੀ ਮਲਕਾਣੇ ਵਾਲਿਆਂ ਵੱਲੋਂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹਸਪਤਾਲ ਦੇ ਐਮਡੀ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਗਿੱਦੜਬਾਹਾ ਸਹਿਰ ਅੰਦਰ ਬੱਚਿਆਂ ਦਾ ਇਹ ਪਹਿਲਾ ਆਧੁਨਿਕ ਸਹੂਲਤਾਂ ਨਾਲ ਲੈੱਸ ਹਸਪਤਾਲ ਹੈ, ਜਿੱਥੇ 0 ਤੋਂ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਦਾ ਇਲਾਜ ਆਯੁਸਮਾਨ ਸਕੀਮ ਅਧੀਨ ਮੁਫ਼ਤ ਕੀਤਾ ਜਾਵੇਗਾ। ਗਿੱਦੜਬਾਹਾ ਵਿੱਚ ਇਹ ਹਸਪਤਾਲ ਖੁੱਲਣ ਨਾਲ ਜਿੱਥੇ ਬੱਚਿਆਂ ਦੇ ਮਾਪਿਆਂ ਦੀ ਖੱਜਲ ਖੁਆਰੀ ਰੁਕੇਗੀ ਉੱਥੇ ਹੀ ਮਹਿੰਗੇ ਇਲਾਜ ਤੋਂ ਛੁਟਕਾਰਾ ਮਿਲੇਗਾ। ਉਨ੍ਹਾ ਦੱਸਿਆ ਕਿ ਹਸਪਤਾਲ ਵਿੱਚ ਬੱਚਿਆਂ ਦੇ ਮਾਹਰ ਡਾ. ਅਵਤਾਰ ਸਿੰਘ ਢਿੱਲੋਂ 24 ਘੰਟੇ ਆਪਣੀਆਂ ਸੇਵਾਵਾਂ ਦੇਣਗੇ। ਇਸ ਮੌਕੇ ਡਾਕਟਰ ਭਰਤਦੀਪ ਗਰਗ ਤੋਂ ਇਲਾਵਾ ਹਸਪਤਾਲ ਦਾ ਸਮੂਹ ਸਟਾਫ ਹਾਜਰ ਸੀ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *