ਮਾਜਰਾ ਮੰਨਾਂ ਸਿੰਘ ਵਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Spread the love
ਅਮਲੋਹ(ਅਜੇ ਕੁਮਾਰ) ਪਿੰਡ ਮਾਜਰਾ ਮੰਨਾਂ ਸਿੰਘ ਵਾਲਾ ਵਿਖੇ ਹਰਪ੍ਰੀਤ ਕੌਰ ਜੰਜੂਆ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਅਤੇ ਸ਼ਹਿਰ ਦੀਆਂ ਮਹਿਲਾਵਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਅਤੇ ਪੰਜਾਬੀ ਸੱਭਿਆਚਾਰ ਦੀਆਂ ਰਵਾਇਤੀ ਝਲਕੀਆਂ ਪੇਸ਼ ਕੀਤੀਆਂ।ਇਸ ਦੌਰਾਨ ਮਹਿਲਾਵਾਂ ਵੱਲੋਂ ਗਿੱਧਾ, ਬੋਲੀਆਂ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਮਹਿਲਾਵਾਂ ਨੇ ਤੀਆਂ ਦੇ ਤਿਉਹਾਰ ਦੀਆਂ ਪੁਰਾਣੀਆਂ ਰਵਾਇਤਾਂ ਨੂੰ ਯਾਦ ਕਰਦਿਆਂ ਪੰਜਾਬੀ ਸੱਭਿਆਚਾਰ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਸੰਦੇਸ਼ ਦਿੱਤਾ।ਇਸ ਮੌਕੇ ਹਰਪ੍ਰੀਤ ਕੌਰ ਜੰਜੂਆ, ਗੁਰਿੰਦਰ ਕੌਰ, ਕਮਲਪ੍ਰੀਤ ਕੌਰ, ਰਜਿੰਦਰ ਕੌਰ, ਅਮਨ ਪਰਮਾਰ, ਸਹਿਜਪ੍ਰੀਤ ਕੌਰ, ਹਰਵਿੰਦਰ ਕੌਰ, ਸੰਦੀਪ ਕੌਰ, ਰਜਵਿੰਦਰ ਕੌਰ, ਸ਼ਰਨਜੀਤ ਕੌਰ ਆਦਿ ਹਾਜ਼ਰ ਸਨ। ਫੋਟੋ ਕੈਪਸ਼ਨ: ਮਾਜਰਾ ਮੰਨਾਂ ਸਿੰਘ ਵਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਉਣ ਉਪਰੰਤ ਮਹਿਲਾਵਾਂ ਖੁਸ਼ੀ ਸਾਂਝੀ ਕਰਦੀਆਂ ਹੋਈਆਂ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *