ਮਾਤਰੀਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਸਰਕਾਰੀ ਹਸਪਤਾਲਾਂ ’ਚ ਲਗਾਏ ਵਿਸ਼ੇਸ਼ ਜਾਂਚ ਕੈਂਪ

Spread the love

ਸ਼੍ਰੀ ਮੁਕਤਸਰ ਸਾਹਿਬ, 23 ਜੂਨ ()- ਸਿਹਤ ਵਿਭਾਗ ਵਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਤਹਿਤ ਜਿਲ੍ਹੇ ਦੇ ਸਾਰੇ ਸਿਵਲ ਹਸਪਤਾਲਾਂ ਅਤੇ ਸੀ.ਐਚ.ਸੀ. ਵਿਚ ਗਰਭਵਤੀਆਂ ਦੀ ਜਾਂਚ ਲਈ ਹਰ ਮਹੀਨੇ ਦੀ 9 ਅਤੇ 23 ਤਰੀਕ ਨੁੰ ਸਪੈਸ਼ਲ ਜਾਂਚ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ, ਖਾਸ ਕਰਕੇ ਖਤਰੇ ਦੇ ਚਿਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀ. ਵਿੱਚ ਮੁਫਤ ਚੈਕ ਅੱਪ ਅਤੇ ਮੁਫਤ ਟੈਸਟ ਕੀਤੇ ਜਾਂਦੇ ਹਨ। ਉਹਨਾ ਕਿਹਾ ਕਿ ਅੱਜ 23 ਜੂਨ ਦਿਨ ਸੋਮਵਾਰ ਨੂੰ ਵੀ ਜਿਲ੍ਹੇ ਦੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਆਲਮਵਾਲਾ, ਦੋਦਾ, ਚੱਕਸ਼ੇਰੇਵਾਲਾ,ਬਰੀਵਾਲਾ ਅਤੇ ਲੰਬੀ ਵਿਖੇ ਗਰਭਵਤੀ ਔਰਤਾਂ ਦੇ ਸਾਰੇ ਟੈਸਟ ਅਤੇ ਚੈੱਕਅਪ ਮੁਫਤ ਕੀਤੇ ਗਏ। ਉਹਨਾਂ ਕਿਹਾ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇ ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਅਤੇ ਸੌਖਾ ਹੋ ਜਾਂਦਾ ਹੈ। ਇਸ ਲਈ ਸਾਰੀਆਂ ਗਰਭਵਤੀ ਔਰਤਾਂ ਨੂੰ ਜਨੇਪੇ ਦੋਰਾਨ ਆਪਣੇ ਚਾਰ ਚੈਕਅੱਪ ਜਰੂਰ ਕਰਵਾਉਣੇ ਚਾਹੀਦੇ ਹਨ ਤਾਂ ਜੋ ਖਤਰੇ ਦੇ ਚਿੰਨਾਂ ਵਾਲੀਆਂ ਗਰਭਵਤੀ ਔਰਤਾਂ ਦੀ ਸਮੇਂ ਸਿਰ ਪਛਾਣ ਹੋ ਸਕੇ ਅਤੇ ਖਤਰੇ ਦੇ ਚਿੰਨ੍ਹਾ ਵਾਲੀਆਂ ਗਰਭਵਤੀ ਔਰਤਾਂ ਨੂੰ ਔਰਤ ਰੋਗਾਂ ਦੇ ਮਾਹਿਰ ਡਾਕਟਰ ਨੂੰ ਗਰਭ ਦੋਰਾਨ ਹਰ ਮਹੀਨੇ ਆਪਣਾ ਚੈਕਅੱਪ ਕਰਵਾਉਣਾ ਚਾਹੀਦਾ ਹੈ। ਉਨ੍ਹਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਅਤੇ ਮਲੋਟ ਵਿਖੇ ਅਪ੍ਰੇਸ਼ਨ ਵਾਲੇ ਅਤੇ ਨਾਰਮਲ ਜਨੇਪੇ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਅਤੇ ਔਰਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ, ਔਰਤ ਨੂੰ ਜਨੇਪੇ ਲਈ ਘਰੋਂ ਲੈਕੇ ਆਉਣ ਅਤੇ ਜਨੇਪਾ ਹੋਣ ਉਪਰੰਤ ਘਰ ਛੱਡ ਕੇ ਆਉਣ ਦੀ ਮੁਫਤ ਸੁਵਿਧਾ ਦਿੱਤੀ ਜਾਂਦੀ ਹੈ। ਇਸ ਮੌਕੇ ਡਾ.ਸਿਮਰਦੀਪ ਕੌਰ ਵਲੋਂ ਆਈਆਂ ਹੋਈਆਂ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਅਤੇ ਉਨ੍ਹਾ ਨੂੰ ਜਨੇਪੇ ਦੋਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਦੱਸਿਆ ਗਿਆ ।ਉਨ੍ਹਾ ਕਿਹਾ ਕਿ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਅਪ੍ਰੇਸ਼ਨ ਵਾਲੇ ਅਤੇ ਨਾਰਮਲ ਜਨੇਪੇ ਬਿਲਕੁਲ ਮੁਫਤ ਕੀਤੇ ਜਾਂਦੇ ਹਨ ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *