ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਦੇ ਮਿਥੇ ਟੀਚੇ ਸਿੱਖਿਆ ਦੇ ਖੇਤਰ ਲਈ ਵਰਦਾਨ ਸਾਬਿਤ ਹੋ ਰਹੇ ਹਨ: ਵਿਧਾਇਕ ਪਠਾਣਮਾਜਰਾ

Spread the love
ਸਤਿੰਦਰ ਸ਼ਰਮਾ ਸਨੌਰ, 15 ਅਪ੍ਰੈਲ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਮੁਹਿੰਮ ਤਹਿਤ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਦੇ ਮਿਥੇ ਟੀਚੇ ਨਾਲ ਜਿੱਥੇ ਸਿੱਖਿਆ ਦੇ ਖੇਤਰ ਨੂੰ ਨਵੀਂ ਦਿਸ਼ਾ ਪ੍ਰਦਾਨ ਹੋਵੇਗੀ,ਉੱਥੇ ਸਮੂਹ ਸਰਕਾਰੀ ਸਕੂਲਾਂ ਨੂੰ ਸਿੱਖਿਆ ਦੇ ਮਿਆਰਾਂ ਦੇ ਅਨੁਕੂਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸਨੌਰ ਦੇ  ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਹਲਕੇ ਦੇ ਪਿੰਡ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਂਖਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸਨੌਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਨੌਰ ਵਿੱਚ ਵੱਖ ਵੱਖ ਸਕੂਲਾਂ ਦੇ 30 ਲੱਖ ਰੁਪਏ ਦੇ ਲੱਗਭਗ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਵੱਖ-ਵੱਖ ਸਰਕਾਰੀ ਸਕੂਲਾ ਵਿਚ ਸਰਕਾਰੀ  ਸਕੂਲਾਂ ਵਿੱਚ ਚਾਰਦੀਵਾਰੀ ਅਤੇ ਨਵੀਨੀਕਰਨ ਕੀਤੇ ਪਖਾਨਿਆਂ ਅਤੇ ਨਵੇਂ ਡੀਜੀਟਲ ਅਤੇ ਏਸੀ ਕਲਾਸ ਰੂਮਾਂ ਦਾ ਉਦਘਾਟਨ ਕਰਨ ਉਪਰੰਤ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਮੌਕੇ ਕੀਤਾ। ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਪੰਜਾਬ ਵਿੱਚ ਸਿੱਖਿਆ ਖੇਤਰ ਵਿੱਚ ਵਿਲੱਖਣ ਬਦਲਾਅ ਆਏ ਹਨ।ਉਨ੍ਹਾਂ ਕਿਹਾ ਕਿ ਨਵੇਂ ਯੁੱਗ ਦੇ ਤਕਨੀਕੀ ਅਤੇ ਬੁਨਿਆਦੀ ਢਾਂਚਿਆਂ ਨਾਲ ਸਰਕਾਰੀ ਸਕੂਲਾਂ ਨੂੰ ਲੈਸ ਕਰਕੇ ਸਕੂਲੀ ਵਿਦਿਆਰਥੀਆਂ ਦੇ ਭਵਿੱਖ ਨੂੰ ਉਜਵੱਲ ਬਣਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਵਿਧਾਇਕ  ਪਠਾਣਮਾਜਰਾ ਨੇ ਕਿਹਾ ਕਿ ਮਾਨ ਸਰਕਾਰ ਦਾ ਮਕਸਦ ਪੰਜਾਬ ਨੂੰ ਹੱਸਦਾ,ਵਸਦਾ ਅਤੇ ਰੰਗਲਾ ਪੰਜਾਬ ਬਣਾਉਣਾ ਹੈ,ਇਹ ਤਾਹੀਓ ਸੰਭਵ ਹੋਵੇਗਾ ਜੇਕਰ ਅਸੀਂ ਆਉਣ ਵਾਲੀ ਪੀੜ੍ਹੀ ਨੂੰ  ਸਿੱਖਿਆ ਵਿੱਚ ਸਮਰੱਥ ਬਣਾ ਸਕਾਂਗੇ। ਸਿੱਖਿਆ ਕ੍ਰਾਂਤੀ ਅਭਿਆਨ ਦੇ ਮੱਦੇਨਜ਼ਰ ਸਕੂਲਾਂ ਵਿੱਚ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵੱਖ-ਵੱਖ ਸਕੂਲਾਂ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਦੌਰਾਨ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਜਿੱਥੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚੋਂ ਟਰੇਨਿੰਗ ਕਰਵਾਈ ਗਈ ਹੈ, ਉੱਥੇ ਸਕੂਲੀ ਵਿਦਿਆਰਥੀਆਂ ਨੂੰ ਆਈ.ਏ.ਐਸ.ਆਈ.ਪੀ.ਐਸ ਅਫਸਰ ਆ ਕੇ ਪੜ੍ਹਾਉਣਗੇ ਅਤੇ ਟਰੇਨਿੰਗ ਦੇ ਕੇ ਚੰਗੇ ਭਵਿੱਖ ਲਈ ਰਾਹ ਦਸੇਰਾ ਬਣਨਗੇ।ਜਿਸ ਨਾਲ ਬੱਚਿਆਂ ਦੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੂਲੀ ਬੱਚਿਆਂ ਨੂੰ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਅਤੇ ਪੰਜਾਬ ਸਰਕਾਰ ਦਾ ਉਪਰਾਲਾ ਦਿਹਾਤੀ ਖੇਤਰਾਂ ਦੇ ਸਕੂਲੀ ਬੱਚਿਆਂ ਲਈ ਵਰਦਾਨ ਸਾਬਤ ਹੋ ਰਿਹਾ ਇਸ ਮੌਕੇ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ, ਅਧਿਆਪਕ ਸਮੇਤ ਪਿੰਡ ਵਾਸੀ ਅਤੇ ਪਾਰਟੀ ਅਹੁਦੇਦਾਰਾਂ ਮੌਜੂਦ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *