ਮੁਲਾਜ਼ਮ ਆਗੂ ਇਕਬਾਲ ਸਿੰਘ ਰਣ ਸਿੰਘ ਵਾਲਾ ਦਾ ਸੇਵਾ ਮੁਕਤੀ ਦੇ ਮੌਕੇ ‘ਤੇ ਕੀਤਾ ਗਿਆ ਸਨਮਾਨ

Spread the love

 ਜੈਤੋ, 9 ਦਸੰਬਰ (ਮਨਜੀਤ ਸਿੰਘ ਢੱਲਾ)- ਸਥਾਨਕ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਦਰਜਾ। ਚਾਰ ਮੁਲਾਜ਼ਮ ਅਤੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਜਿਲ੍ਹਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਰਣ ਸਿੰਘ ਵਾਲਾ ਲਗਭਗ ਚਾਰ ਦਹਾਕੇ  ਨੌਕਰੀ ਕਰਨ ਉਪਰੰਤ  ਸੇਵਾ ਮੁਕਤ ਹੋ ਗਏ ਹਨ। ਇਸ ਮੌਕੇ ‘ ਤੇ ਸਹਾਇਕ ਖੁਰਾਕ ਅਤੇ ਸਪਲਾਈ ਅਫ਼ਸਰ  ਜੈਤੋ ਹਰਪ੍ਰੀਤ ਸਿੰਘ ਧਾਲੀਵਾਲ , ਇੰਸਪੈਕਟਰ ਰਾਜ ਕੁਮਾਰ ਅਤੇ ਹੋਰ ਸਟਾਫ ਮੈਂਬਰਾਂ ਨੇ ਇਕਬਾਲ ਸਿੰਘ ਰਣ  ਸਿੰਘ ਵਾਲਾ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਭਰਪੂਰ ਪ੍ਰਸੰਸਾ ਕਰਦੇ ਹੋਏ ਸ਼ਾਨਦਾਰ ਯਾਦਗਾਰੀ ਚਿੰਨ੍ਹ  ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਦੇ ਸੂਬਾਈ ਸਕੱਤਰ ਜਨਰਲ  ਰਣਜੀਤ ਸਿੰਘ ਰਾਣਵਾਂ, ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ, ਦਰਜਾ ਚਾਰ ਮੁਲਾਜ਼ਮਾਂ ਦੇ ਸੂਬਾਈ  ਆਗੂ ਹਰਭਗਵਾਨ ਸ੍ਰੀ ਮੁਕਤਸਰ ਸਾਹਿਬ , ਕੁਲਜੀਤ ਸਿੰਘ ਬੁੰਬੀਹਾ, ਜ਼ਿਲ੍ਹਾ ਫਰੀਦਕੋਟ ਦੇ ਚੇਅਰਮੈਨ ਨਛੱਤਰ ਸਿੰਘ ਭਾਣਾ , ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੁੱਡੀ , ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ ਨੇ ਸਾਥੀ ਇਕਬਾਲ ਸਿੰਘ ਰਣ ਸਿੰਘ ਵਾਲਾ ਵੱਲੋਂ ਆਪਣੇ ਵਿਭਾਗ ਅਤੇ ਜਥੇਬੰਦੀ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਤੇ ਮਾਣ ਮਹਿਸੂਸ ਕਰਦੇ ਹੋਏ ਉਹਨਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ  ਕੁਲਵੀਰ ਸਿੰਘ ਸਰਾਵਾਂ ਵਿੱਤ ਸਕੱਤਰ ,  ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਸਿੱਧੂ, ਜਗਜੀਤ ਸਿੰਘ ਮਚਾਕੀ ਬਲਦੇਵ ਸਿੰਘ ,ਜੋਤੀ ਪ੍ਰਕਾਸ਼, ਹੰਸ ਰਾਜ ਦੀਦਾਰਗੜ੍ਹ, ਵਿਨੋਦ ਕੁਮਾਰ,

ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ  ਸਿੰਘ ਵਾਲਾ,  ਸਿੰਬਲਜੀਤ ਕੌਰ,  ਸ਼ਿੰਦਰਪਾਲ ਕੌਰ ਝੱਖੜ ਵਾਲਾ ਤੇ ਚਰਨਜੀਤ ਕੌਰ ਲੰਭਵਾਲੀ ਆਦਿ ਸ਼ਾਮਲ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *