ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਪਾ ਤੋਂ ਬੱਸ ਕੀਤੀ ਰਵਾਨਾ 

Spread the love

ਤਪਾ ਮੰਡੀ 09 ਜੁਲਾਈ ( ਗੋਲਡੀ ਵਿਆਸ) ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਨਤਾ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਮੁੱਖ ਮੰਤਰੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ ਇਸੇ ਲੜੀ ਤਾਂ ਹੈ ਤਪਾ ਸ਼ਹਿਰ ਦੇ ਵਾਰਡ ਨੰਬਰ 6 ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦਾ ਇੱਕ ਜੱਥਾ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕਰਨ ਦਾ ਨਗਰ ਕੌਂਸਲ ਦੇ ਮੀਤ ਪ੍ਰਧਾਨ ਮਨੀਸ਼ ਕੁਮਾਰ ਗਰਗ ਵੱਲੋਂ ਜੈਕਾਰਿਆਂ ਨਾਲ ਰਵਾਨਾ ਕੀਤਾ। ਉਹਨਾਂ ਗੱਲਬਾਤ ਕਰਦਿਆਂ ਹੋਇਆਂ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਤੀਰਥ  ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਲਈ ਬੱਸ ਦੀ ਸੇਵਾ ਤੋਂ ਇਲਾਵਾ ਰਹਿਣ ਖਾਣ ਪੀਣ ਦਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਗਿਆ ਹੈ ਜਿਸ ਤਹਿਤ ਸੰਗਤਾਂ ਦੀ ਸੁਖਦਾਇਕ, ਸੁਰੱਖਿਅਤ ਅਤੇ ਚੜ੍ਹਦੀ ਕਲਾਂ ਭਰੀ ਯਾਤਰਾ ਸਫ਼ਲ ਹੋਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।ਇਸ ਮੌਕੇ ਕੁਝ ਸ਼ਰਧਾਲੂਆਂ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੰਗਤਾਂ ਲਈ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ ਜੋ ਕਿ ਯਾਤਰਾ ਬਿਲਕੁਲ ਮੁਫਤ ਹੈ। ਇਸ ਮੌਕੇ ਹਰਿੰਦਰ ਕੁਮਾਰ ਰਿੰਕੂ ਤੋਂ ਇਲਾਵਾ ਸ਼ਰਧਾਲੂ ਹਾਜਰ ਸਨ।

  • Related Posts

    ਵਿਧਾਇਕ ਡਾ. ਅਜੇ ਗੁਪਤਾ ਨੇ “ਲੋਕ ਮਿਲਨੀ” ਵਿਖੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਕੀਤਾ  ਉਜਾਗਰ  ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ                          ਅਜੇ ਗੁਪਤਾ

    Spread the love

    Spread the loveਅੰਮ੍ਰਿਤਸਰ, 9 ਜੁਲਾਈ,( ਮਨਜੀਤ ਸਿੰਘ ਸ਼ੇਰਗਿੱਲ ) ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਵਾਰਡ ਨੰਬਰ 55 ਅਤੇ ਵਾਰਡ ਨੰਬਰ 57 ਵਿੱਚ “ਲੋਕ ਮਿਲਨੀ”…

    ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਨੂੰ ਰਵਾਨਾ ਕੀਤਾ

    Spread the love

    Spread the loveਕੋਟਕਪੂਰਾ, 9 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਪੰਜਾਬ ਸਰਕਾਰ ਦੀ…

    Leave a Reply

    Your email address will not be published. Required fields are marked *