ਮੈਂਬਰ ਪਾਰਲੀਮੈਂਟ ਮੀਤ ਹੇਅਰ ਵੱਲੋਂ ਬਰਨਾਲਾ ਤੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ LED ਸਕ੍ਰੀਨ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Spread the love
ਬਰਨਾਲਾ : 07.07.2026 — ਬਲਵੰਤ ਸਿੰਘ ਸਿੱਧੂ ਬਰਨਾਲਾ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਬਾਣੀ ਅਤੇ ਮਹਾਨ ਉਪਦੇਸ਼ਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਮੈਂਬਰ ਪਾਰਲੀਮੈਂਟ ਮੀਤ ਹੇਅਰ ਵੱਲੋਂ ਬਰਨਾਲਾ ਤੋਂ LED ਸਕ੍ਰੀਨ ਨਾਲ ਲੈਸ ਜਾਗਰੂਕਤਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਹ ਇੱਕ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਇਹ ਬੱਸ ਜ਼ਿਲ੍ਹਾ ਬਰਨਾਲਾ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਪਹੁੰਚ ਕੇ LED ਸਕ੍ਰੀਨ ਰਾਹੀਂ ਗੁਰੂ ਜੀ ਦੇ ਜੀਵਨ, ਬਾਣੀ ਅਤੇ ਸਮਾਜ ਨੂੰ ਦਿੱਤੇ ਬਰਾਬਰੀ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਏਗੀ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ ਅਤੇ ਆਪਸੀ ਪਿਆਰ ਦਾ ਰਾਹ ਦਿਖਾਉਂਦੀਆਂ ਹਨ। ਨੌਜਵਾਨ ਪੀੜ੍ਹੀ ਨੂੰ ਵੀ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਇਸ ਮੌਕੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵੀ ਹਾਜ਼ਰ ਰਹੀਆਂ।ਚੇਅਰਮੈਨ ਤੀਰਥ ਦਾਸ ਮੰਨਾ ਹਲਕਾ ਹੈਡ ਹਰਜਿੰਦਰ ਸਿੰਘ ਧਾਲੀਵਾਲ ਅਤੇ ਹੋਰ ਸਭ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਜਦੋਂ ਇਹ LED ਸਕ੍ਰੀਨ ਬੱਸ ਉਨ੍ਹਾਂ ਦੇ ਇਲਾਕੇ ਵਿੱਚ ਪਹੁੰਚੇ ਤਾਂ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਪਦੇਸ਼ਾਂ ਨੂੰ ਜਾਣਨ ਦਾ ਲਾਭ ਉਠਾਇਆ ਜਾਵੇ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *