ਕੈਬਨਿਟ ਮੰਤਰੀ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੇ 134ਵੇਂ ਜਨਮ ਦਿਹਾੜੇ ਨੂੰ ਸਮਰਪਿਤ ਡਾ. ਬੀ.ਆਰ. ਅੰਬੇਡਕਰ ਬਲੱਡ ਡੋਨਰ ਕਲੱਬ ਅਤੇ ਏਕਤਾ ਨਗਰ ਸੰਮਤੀ ਮਲੋਟ ਵਲੋਂ ਲਗਵਾਏ ਗਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸੰਸਥਾਵਾਂ ਵੱਲੋਂ ਅੱਗੇ ਹੋ ਕੇ ਸਮਾਜਿਕ ਕੰਮਾਂ ‘ਚ ਹਿੱਸਾ ਪਾਉਣ ਨਾਲ ਨਾ ਕੇਵਲ ਸਮਾਜ ਦੀ ਬੇਹਤਰੀ ਲਈ ਕੰਮ ਕੀਤਾ ਜਾਂਦਾ ਹੈ ਬਲਕਿ ਨਾਲ ਹੀ ਗਰੀਬ ਅਤੇ ਲੋੜਵੰਦ ਦੀ ਵੀ ਮਦਦ ਕੀਤੀ ਜਾਂਦੀ ਹੈ। ਉਨ੍ਹਾਂ ਕੈਂਪ ਆਯੋਜਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ ਅਤੇ ਇਸ ਲਈ ਕੀਤੇ ਜਾ ਰਹੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ। ਇਸ ਮੌਕੇ ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਸ੍ਰੀ ਅਰਸ਼ਦੀਪ ਸਿੰਘ ਨੇ ਆਪਣੇ ਜਨਮ ਦਿਵਸ ‘ਤੇ ਖੂਨਦਾਨ ਵੀ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕੀਟ ਕਮੇਟੀ ਮਲੋਟ ਸ਼੍ਰੀ ਜਸ਼ਨ ਬਰਾੜ, ਚੇਅਰਮੈਨ ਕੋਅਪਰੇਟਿਵ ਸੋਸਾਇਟੀ ਪੰਜਾਬ ਸ੍ਰੀ ਜਗਦੇਵ ਸਿੰਘ ਬਾਂਮ, ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਅਫਸਰ ਸ਼੍ਰੀ ਸੁਖਵਿੰਦਰ ਸਿੰਘ ਗਿੱਲ, ਸੰਤ ਬਾਬਾ ਬਲਜੀਤ ਸਿੰਘ ਮੁਖੀ ਗੁਰਦੁਆਰਾ ਸ੍ਰੀ ਚਰਨ ਕਮਲ ਭੋਰਾ ਸਾਹਿਬ ਦਾਨੇਵਾਲਾ, ਸ਼ੀਂਦਰਪਾਲ ਨਿੱਜੀ ਸਹਾਇਕ, ਦਫ਼ਤਰ ਇੰਚਾਰਜ ਪਰਮਜੀਤ ਗਿੱਲ, ਆੜਤੀਆ ਅਸੋਸੀਏਸ਼ਨ ਦੇ ਪ੍ਰਧਾਨ ਸੁਨਿਸ਼ ਗੋਇਲ, ਸੈਕਟਰੀ ਮਾਰਕੀਟ ਕਮੇਟੀ ਮਨਦੀਪ ਕੁਮਾਰ, ਐਡਵੋਕੇਟ ਅਮਨ ਨਾਇਕ ਤੋਂ ਇਲਾਵਾ ਪਤਵੰਤੇ ਵਿਅਕਤੀ ਹਾਜ਼ਰ ਰਹੇ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

