ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਪੜਾਅ ਜਲਦ ਸ਼ੁਰੂ ਹੋਵੇਗਾ : ਗਗਨਦੀਪ ਧਾਲੀਵਾਲ

Spread the love

ਕੋਟਕਪੂਰਾ, 6 ਜੁਲਾਈ (ਟਿੰਕੂ ਕੁਮਾਰ) :- ਨਸ਼ਾ ਮੁਕਤੀ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਚੇਅਰਮੈਨ ਨਗਰ ਸੁਧਾਰ ਟਰੱਸਟ ਤੇ ਜ਼ਿਲ੍ਹਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਗਗਨਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ਬਹੁਤ ਜਲਦ ਨਸ਼ਾ ਮੁਕਤੀ ਮੋਰਚਾ ਦਾ ਅਗਲਾ ਪੜਾਅ ਸ਼ੁਰੂ ਹੋਣ ਜਾ ਰਿਹਾ ਹੈ। ਇਸ ਮੌਕੇ ਉਹਨਾਂ ਨੇ ਆਪਣੀ ਟੀਮ ਦੀਆਂ ਵੱਖ-ਵੱਖ ਡਿਊਟੀਆਂ ਲਾਈਆਂ ਤੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਅਤੇ ਵੱਖ-ਵੱਖ ਅਹੁਦੇਦਾਰ ਜੋ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰ/ਮੈਂਬਰ ਹਨ, ਉਹਨਾਂ ਨੂੰ ਜ਼ਿੰਮੇਵਾਰੀਆਂ ਸਮਝਾਈਆਂ। ਉਨ੍ਹਾਂ ਦੱਸਿਆ ਕਿ ਸਰਕਾਰ ਤੇ ਆਮ ਆਦਮੀ ਪਾਰਟੀ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਬਹੁਤ ਸੰਜੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦਾ ਪਹਿਲਾ ਪੜਾਅ ਸਾਡਾ ਬਹੁਤ ਸ਼ਾਨਦਾਰ ਰਿਹਾ ਤੇ ਦੂਜਾ ਪੜਾਅ ਵੀ ਪੂਰੀ ਲਗਨ ਦੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਜਿਹੜੇ ਨਸ਼ੇ ਦੀ ਵਰਤੋਂ ਕਰਦੇ ਹਨ ਉਨ੍ਹਾਂ ਦਾ ਨਸ਼ਾ ਛੁਡਾਇਆ ਜਾਵੇਗਾ ਤੇ ਨਸ਼ੇ ਦੇ ਆਦੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਜਾਵੇਗਾ। ਇਸ ਮੌਕੇ ਹੋਰਨਾ ਤੋਂ ਇਲਾਵਾ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਉੱਤਮ ਸਿੰਘ ਡੋਡ, ਪ੍ਰਭਦੀਪ ਸਿੰਘ ਬਰਾੜ, ਬਾਬਾ ਜਸਪਾਲ ਸਿੰਘ, ਗੁਰਸੇਵਕ ਸਿੰਘ ਬੁੱਟਰ, ਦੀਸ਼ਾ ਸਿੰਘ ਸਰਪੰਚ ਸਾਦਿਕ, ਬਲਤੇਜ ਸਿੰਘ ਮਚਾਕੀ, ਹੈਰੀ ਸਿੰਘ ਸਰਪੰਚ ਢਿੱਲਵਾਂ ਸਮੇਤ ਬਹੁਤ ਸਾਰੇ ਆਗੂ ਤੇ ਵਰਕਰ ਵੀ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *