ਯੂਥ ਵਾਇਸ ਫਾਊਂਡੇਸ਼ਨ ਨੇ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਲਗਾਇਆ ਆਯੁਸ਼ਮਾਨ ਕਾਰਡ ਯੋਜਨਾ ਨਾਲ ਸਬੰਧਤ ਜਾਗਰੂਕਤਾ ਕੈਂਪ

Spread the love

ਫਗਵਾੜਾ 31 ਮਾਰਚ ( ਪ੍ਰੀਤ ਕੌਰ ਪ੍ਰੀਤੀ  ) ਯੂਥ ਵਾਇਸ ਫਾਊਂਡੇਸ਼ਨ ਸੁਸਾਇਟੀ ਨੇ ਸੁਸਾਇਟੀ ਦੇ ਪ੍ਰਧਾਨ ਗਗਨਦੀਪ ਸਿੰਘ ਢੱਟ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਗਵਾੜਾ ਦੇ ਸਹਿਯੋਗ ਨਾਲ ਸਥਾਨਕ ਰਾਮਗੜ੍ਹੀਆ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਸਤਨਾਮਪੁਰਾ ਵਿਖੇ ਆਯੁਸ਼ਮਾਨ ਭਾਰਤ-ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (ਪੀਐਮ-ਜੇਏਵਾਈ) ਤਹਿਤ ਇੱਕ ਜਾਗਰੂਕਤਾ ਕੈਂਪ ਲਗਾਇਆ। ਕੈਂਪ ਵਿੱਚ 150 ਤੋਂ ਵੱਧ ਲੋਕਾਂ ਨੇ ਸਿਵਲ ਹਸਪਤਾਲ ਦੇ ਸਟਾਫ਼ ਅੱਗੇ ਆਯੁਸ਼ਮਾਨ ਕਾਰਡ ਯੋਜਨਾ ਨਾਲ ਸਬੰਧਤ ਆਪਣੀਆਂ ਸਮੱਸਿਆਵਾਂ ਰੱਖੀਆਂ। ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰ ਦਿੱਤਾ ਗਿਆ ਅਤੇ ਬਾਕੀ ਸਮੱਸਿਆਵਾਂ ਨੂੰ ਜ਼ਰੂਰੀ ਦਸਤਾਵੇਜ਼ ਜਮਾਂ ਕਰਾਉਣ ਤੋਂ ਬਾਅਦ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਹਾਜਰੀਨ ਨੂੰ ਹਸਪਤਾਲਾਂ ਵਿੱਚ ਆਯੁਸ਼ਮਾਨ ਕਾਰਡ ਦੀ ਵਰਤੋਂ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਅਤੇ ਨਵੇਂ ਆਯੁਸ਼ਮਾਨ ਕਾਰਡ ਬਣਾਉਣ ਵਿੱਚ ਹਸਪਤਾਲ ਸਟਾਫ਼ ਦੇ ਸਹਿਯੋਗ ਦਾ ਵੀ ਭਰੋਸਾ ਦਿੱਤਾ ਗਿਆ ਅਤੇ ਨਾਲ ਹੀ ਦੱਸਿਆ ਗਿਆ ਕਿ ਜਿਨ੍ਹਾਂ ਕਿਸਾਨਾਂ ਕੋਲ ਜੇ-ਫਾਰਮ ਹੈ, ਉਹ ਵੀ ਆਯੁਸ਼ਮਾਨ ਕਾਰਡ ਰਾਹੀਂ ਭਾਰਤ ਸਰਕਾਰ ਤੋਂ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਲਾਭ ਲੈ ਸਕਦੇ ਹਨ। ਕੈਂਪ ਦੌਰਾਨ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਚੇਅਰਪਰਸਨ ਮਨਪ੍ਰੀਤ ਕੌਰ ਭੋਗਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਯੂਥ ਵਾਇਸ ਫਾਊਂਡੇਸ਼ਨ ਸੁਸਾਇਟੀ ਵੱਲੋਂ ਕੀਤੇ ਇਸ ਯਤਨ ਨੂੰ ਲੋੜਵੰਦਾਂ ਲਈ ਬਹੁਤ ਲਾਭਦਾਇਕ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਕੈਂਪ ਨਿਯਮਤ ਅੰਤਰਾਲਾਂ ’ਤੇ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਸਮਾਜ ਦੇ ਕਮਜ਼ੋਰ ਵਰਗ ਦੇ ਲੋਕ ਭਲਾਈ ਸਕੀਮਾਂ ਦਾ ਲਾਭ ਉਠਾ ਸਕਣ। ਸੁਸਾਇਟੀ ਦੇ ਪ੍ਰਧਾਨ ਗਗਨਦੀਪ ਸਿੰਘ ਢੱਟ ਨੇ ਸਿਵਲ ਹਸਪਤਾਲ ਫਗਵਾੜਾ ਦੀ ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਉਦੇਸ਼ ਹਰ ਲੋੜਵੰਦ ਵਿਅਕਤੀ ਤੱਕ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ। ਇਸ ਮੌਕੇ ਰਮਨ ਨਹਿਰਾ, ਨੰਦ ਸੋਨੀ ਤੋਂ ਇਲਾਵਾ ਰਾਮਗੜ੍ਹੀਆ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਅਤੇ ਸਿਵਲ ਹਸਪਤਾਲ ਫਗਵਾੜਾ ਦੇ ਸਟਾਫ਼ ਮੈਂਬਰ ਮੌਜੂਦ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *