ਯੂਨੀਵਰਸਿਟੀ ਕਾਲਜ ਜੈਤੋ ਵਿਖੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਵਸ ਮਨਾਇਆ ਗਿਆ

Spread the love

ਜੈਤੋ,14 ਅਪ੍ਰੈਲ (ਰਘੂਨੰਦਨ ਪਰਾਸ਼ਰ );ਯੂਨੀਵਰਸਿਟੀ ਕਾਲਜ ਜੈਤੋ ਦੇ ਐੱਨ.ਐੱਸ.ਐੱਸ ਯੂਨਿਟਾਂ  ਵੱਲੋਂ ਕਾਲਜ ਵਿਖੇ ਪ੍ਰੋ. ਸ਼ਿਲਪਾ ਕਾਂਸਲ ਦੀ ਅਗਵਾਈ ਵਿੱਚ ਪ੍ਰੋਗਰਾਮ ਅਫਸਰ ਪ੍ਰੋ . ਰੁਪਿੰਦਰਪਾਲ ਸਿੰਘ ਧਰਮਸੋਤ ਅਤੇ ਪ੍ਰੋਗਰਾਮ ਅਫਸਰ ਡਾ. ਗੁਰਬਿੰਦਰ ਕੌਰ ਬਰਾੜ ਵੱਲੋਂ ਭਾਰਤ ਦੇਸ਼ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ  ਦਾ ਜਨਮ ਦਿਵਸ ਮਨਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਜੈਤੋ  ਹਲਕਾ ਵਿਧਾਇਕ ਅਮੋਲਕ ਸਿੰਘ ਹਲਕਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।  ਪ੍ਰੋ. ਜਸ਼ਨਦੀਪ ਕੌਰ ਨੇ ਜੀ ਆਇਆਂ ਨੂੰ ਕਿਹਾ। ਪ੍ਰੋ. ਰੁਪਿੰਦਰਪਾਲ ਸਿੰਘ ਧਰਮਸੋਤ ਨੇ  ਬਾਬਾ ਸਾਹਿਬ ਦੇ ਜੀਵਨ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ  ਉਨਾਂ ਦੀ ਸ਼ਖਸੀਅਤ ਨੂੰ ਪੇਸ਼ ਕਰਦੀ ਕਵਿਤਾ  ਪੜ੍ਹੀ. ਜਸਪ੍ਰੀਤ, ਨਵਦੀਪ, ਮੰਨਤ ਅਤੇ ਸਾਥੀਆਂ ਦੀ ਟੀਮ ਨੇ ਬਾਬਾ ਸਾਹਿਬ ਦੇ ਜੀਵਨ ਤੇ ਇਕ ਨਾਟਕ ਪੇਸ਼ ਕੀਤਾ। ਮੁੱਖ ਮਹਿਮਾਨ ਅਮੋਲਕ ਸਿੰਘ ਐਮ.ਐੱਲ.ਏ ਹਲਕਾ ਜੈਤੋ ਨੇ ਵਿਦਿਆਰਥੀਆਂ ਨੂੰ ਮੁਖ਼ਾਤਬ ਹੁੰਦਿਆਂ ਡਾ. ਭੀਮਰਾਓ ਅੰਬੇਦਕਰ ਸਾਹਿਬ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਉਹਨਾਂ ਦਾ ਸਾਡੇ ‘ਤੇ ਬਹੁਤ ਵੱਡਾ ਅਹਿਸਾਨ  ਹੈ ਕਿ ਉਹਨਾਂ ਨੇ ਸਾਡੇ ਦੇਸ ਨੂੰ ਸੰਵਿਧਾਨ ਪ੍ਰਦਾਨ ਕੀਤਾ। ਉਹਨਾਂ ਦੱਬੇ ਕੁੱਚਲੇ ਅਤੇ ਔਰਤ ਦੇ ਹੱਕਾਂ ਦੀ ਰਾਖੀ ਲਈ ਅਵਾਜ਼ ਬੁਲੰਦ ਕੀਤੀ। ਕੰਪਿਊਟਰ ਵਿਭਾਗ ਦੇ ਮੁਖੀ ਡਾ . ਸੁਭਾਸ਼ ਚੰਦਰ ਨੇ ਉਹਨਾਂ ਦਾ ਧੰਨਵਾਦ ਕੀਤਾ ਅਤੇ ਐੱਨ.ਐੱਸ .ਐੱਸ ਟੀਮ ਦੀ ਹੌਂਸਲਾ ਅਫਜ਼ਾਈ ਕੀਤੀ। ਪ੍ਰੋ . ਸ਼ਿਲਪਾ ਕਾਂਸਲ ਅਤੇ ਸਟਾਫ ਵੱਲੋਂ  ਆਏ ਹੋਏ ਮੁੱਖ ਮਹਿਮਾਨ ਨੂੰ ਕਾਲਜ ਵੱਲੋ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ  । ਇਸ ਸਮੇਂ ਪ੍ਰੋ. ਅਭਿਤ ਜਿੰਦਲ, ਡਾ. ਭਵਨਦੀਪ, ਪ੍ਰੋ. ਹਰਦੀਪ ਕੌਰ, ਪ੍ਰੋ. ਰੀਨੂੰ, ਡਾ. ਹਲਵਿੰਦਰ ਸਿਘ, ਪ੍ਰੋ.ਮਹਿੰਦਰ ਕੌਰ, ਕਾਲਜ ਲਾਇਬ੍ਰੇਰੀਅਨ ਮੀਨਾਕਸ਼ੀ ਜੋਸ਼ੀ, ਪ੍ਰੋ . ਕਮਲਦੀਪ ਕੌਰ ਭੁੱਲਰ, ਪ੍ਰੋ. ਰਿਪਨਦੀਪ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ.ਸਿਵਾਨੀ ਤੇ ਹੋਰ ਸਟਾਫ ਮੈਂਬਰ ਅਤੇ ਸਾਰੇ ਵਲੰਟੀਅਰ ਹਾਜਰ ਰਹੇ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *