*ਯੂਨੀਵਰਸਿਟੀ ਕਾਲਜ ਮਿੱਠੜਾ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ਵਿੱਚ ਦਰਜ ਕਰਵਾਇਆ ਨਾਮ*

Spread the love

ਫੁਤੂ ਢੀਂਗਾ10  ਮਾਰਚ ਅਮਨਦੀਪ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ ਮਾਣਯੋਗ ਉਪ-ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਜੀ ਦੀ ਅਗਵਾਈ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਦੇ ਵਿਦਿਆਰਥੀਆਂ ਨੇ ਆਪਣੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਨਾਲ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੁਆਰਾ ਜਾਰੀ ਕੀਤੀ ਗਈ ਤਾਜ਼ਾ ਮੈਰਿਟ ਲਿਸਟ ਵਿੱਚ ਕਾਲਜ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਕੇ ਵਿਦਿਆਰਥੀਆਂ ਵਿੱਚ ਪ੍ਰੇਰਣਾਸਰੋਤ ਬਣੀਆਂ ਹਨ।ਬੀ.ਏ. ਛੇਵਾਂ ਸਮੈਸਟਰ ਦੀ ਵਿਦਿਆਰਥਣ ਜਸਲੀਨ ਕੌਰ ਅਤੇ ਬੀ.ਐੱਸਸੀ ਨਾਨ-ਮੈਡੀਕਲ ਛੇਵਾਂ ਸਮੈਸਟਰ ਦੀ ਵਿਦਿਆਰਥਣ ਅਵਨੀਤ ਕੌਰ ਨੇ ਯੂਨੀਵਰਸਿਟੀ ਮੈਰਿਟ ਵਿੱਚ ਆਪਣਾ ਨਾਮ ਦਰਜ ਕਰਵਾਉਣ ਵਿੱਚ ਕਾਮਯਾਬੀ ਹਾਸਿਲ ਕੀਤੀ। ਇਹ ਉਪਲਬਧੀ ਵਿਦਿਆਰਥਣਾਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਮਾਰਗਦਰਸ਼ਨ ਦਾ ਨਤੀਜਾ ਹੈ।ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਦੋਹਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਸਾਡੇ ਸਿੱਖਿਆ ਪ੍ਰਣਾਲੀ ਦੀ ਗੁਣਵੱਤਾ ਅਤੇ ਵਿਦਿਆਰਥੀਆਂ ਦੀ ਸੱਚੀ ਲਗਨ ਨੂੰ ਦਰਸਾਉਂਦੀ ਹੈ। ਇਹ ਹੋਰਨਾਂ ਵਿਦਿਆਰਥੀਆਂ ਨੂੰ ਵੀ ਪ੍ਰੇਰਨਾ ਦੇਵੇਗੀ ਕਿ ਉਹ ਵੀ ਆਪਣੀ ਮਿਹਨਤ ਨਾਲ ਉੱਚਾਈਆਂ ਹਾਸਿਲ ਕਰ ਸਕਦੇ ਹਨ।ਡਾ. ਪਰਮਜੀਤ ਕੌਰ , ਮੁਖੀ ਸਾਇੰਸ ਵਿਭਾਗ ਨੇ ਵੀ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਹ ਉਪਲਬਧੀ ਨਾ ਸਿਰਫ਼ ਵਿਦਿਆਰਥਣਾਂ ਲਈ ਮਾਣ ਦੀ ਗੱਲ ਹੈ, ਸਗੋਂ ਪੂਰੇ ਕਾਲਜ ਲਈ ਇੱਕ ਮੀਲ ਦਾ ਪੱਥਰ ਸਾਬਤ ਹੋਵੇਗੀ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *