ਰੰਗਲਾ ਪੰਜਾਬ–2026 ਤਹਿਤ ਸੀਪ ਮੁਕਾਬਲਿਆਂ ਨੂੰ ਮਿਲਿਆ ਭਰਵਾਂ ਹੁੰਗਾਰਾ ਰਵਾਇਤੀ ਖੇਡਾਂ ਨਾਲ ਨਵੀਂ ਪੀੜ੍ਹੀ ਨੂੰ ਜੋੜਨਾ ਸਮੇਂ ਦੀ ਲੋੜ : ਅਰਸ਼ ਸੱਚਰ

Spread the love
ਫਰੀਦਕੋਟ, 19 ਜੁਲਾਈ (ਮਨਜੀਤ ਸਿੰਘ ਢੱਲਾ):=ਪੰਜਾਬ ਦੇ ਅਮੀਰ ਵਿਰਸੇ, ਸੱਭਿਆਚਾਰ ਅਤੇ ਰਵਾਇਤੀ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ‘ਰੰਗਲਾ ਪੰਜਾਬ–2026’ ਤਹਿਤ ਕਰਵਾਏ ਜਾ ਰਹੇ ਸੀਪ ਮੁਕਾਬਲਿਆਂ ਨੂੰ ਨੌਜਵਾਨਾਂ, ਬਜ਼ੁਰਗਾਂ ਅਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਸਮਾਜ ਸੇਵੀ ਅਰਸ਼ ਸੱਚਰ ਨੇ ਕਿਹਾ ਕਿ ਡਿਜ਼ੀਟਲ ਯੁੱਗ ਵਿੱਚ ਪੰਜਾਬ ਦੀਆਂ ਰਵਾਇਤੀ ਖੇਡਾਂ ਨੂੰ ਸੰਭਾਲਣਾ ਅਤੇ ਨਵੀਂ ਪੀੜ੍ਹੀ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸੀਪ ਵਰਗੀਆਂ ਲੋਕ ਖੇਡਾਂ ਸਿਰਫ਼ ਮਨੋਰੰਜਨ ਦਾ ਸਾਧਨ ਹੀ ਨਹੀਂ, ਸਗੋਂ ਆਪਸੀ ਭਾਈਚਾਰੇ, ਸਾਂਝ, ਧੀਰਜ, ਤਰਕਸ਼ੀਲ ਸੋਚ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੀ ਮਜ਼ਬੂਤ ਕਰਦੀਆਂ ਹਨ। ਅਰਸ਼ ਸੱਚਰ ਨੇ ਕਿਹਾ ਕਿ ‘ਰੰਗਲਾ ਪੰਜਾਬ–2026’ ਦਾ ਮੁੱਖ ਉਦੇਸ਼ ਪੰਜਾਬ ਦੀਆਂ ਭੁੱਲਦੀਆਂ ਜਾ ਰਹੀਆਂ ਲੋਕ ਖੇਡਾਂ ਨੂੰ ਮੁੜ ਲੋਕਪ੍ਰਿਯ ਬਣਾਉਣਾ ਅਤੇ ਨਸ਼ਾ-ਮੁਕਤ, ਤੰਦਰੁਸਤ ਤੇ ਸੱਭਿਆਚਾਰਕ ਪੰਜਾਬ ਦੀ ਸਿਰਜਣਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਆਉਣ ਵਾਲੇ ਸਮੇਂ ਵਿੱਚ ਵੀ ਵੱਖ-ਵੱਖ ਰਵਾਇਤੀ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾਣਗੀਆਂ।ਉਨ੍ਹਾਂ ਸਮੂਹ ਖਿਡਾਰੀਆਂ, ਦਰਸ਼ਕਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਅਤੇ ਆਪਣੀਆਂ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *