ਲਾਇਨਜ ਕਲੱਬ ਕੋਟਕਪੂਰਾ ਰਾਇਲ’ ਵੱਲੋਂ ਸੇਵਾ ਕਾਰਜਾਂ ਦੇ ਅਨੇਕਾਂ ਮਤੇ ਪਾਸ

Spread the love

ਕੋਟਕਪੂਰਾ, 24 ਜੁਲਾਈ (ਟਿੰਕੂ ਕੁਮਾਰ) :- ਲਾਇਨਜ ਕਲੱਬ ਕੋਟਕਪੂਰਾ ਰਾਇਲ ਦੇ ਪ੍ਰਧਾਨ ਮਨਜੀਤ ਸਿੰਘ ਔਲਖ ਦੀ ਅਗਵਾਈ ਹੇਠ ਬੀ.ਓ.ਡੀ. ਮੈਂਬਰਾਂ ਦੀ ਜੇ.ਕੇ. ਟਾਇਰਜ਼ ਨੇੜੇ ਬਾਬਾ ਦਿਆਲ ਸਿੰਘ ਤਿੰਨਕੌਣੀ ਚੌਂਕ, ਕੋਟਕਪੂਰਾ ਵਿਖੇ ਅਮਰਦੀਪ ਸਿੰਘ ਮੀਤਾ ਮੱਕੜ ਦੇ ਦਫ਼ਤਰ ਵਿੱਚ ਹੋਈ ਮੀਟਿੰਗ ਦੌਰਾਨ ਹਾਜਰ ਮੈਂਬਰਾਂ ਨੇ ਸਰਬਸੰਮਤੀ ਨਾਲ ਕੁਝ ਮਤੇ ਪਾਸ ਕੀਤੇ। ਪੀ.ਆਰ.ਓ. ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਮੁਤਾਬਿਕ ਕਲੱਬ ਮੈਂਬਰਾਂ ਨੇ ਸਰਬਸੰਮਤੀ ਨਾਲ ਇਲਾਕੇ ’ਚ ਫ਼ਲਦਾਰ, ਫੁੱਲਦਾਰ ਅਤੇ ਛਾਂਦਾਰ ਬੂਟੇ ਲਾ ਕੇ ਉਹਨਾਂ ਦੀ ਸੰਭਾਲ ਕਰਨ ਦਾ ਮਤਾ ਪਾਸ ਕੀਤਾ ਗਿਆ। ਇਸ ਤੋਂ ਇਲਾਵਾ ਗਊਸ਼ਾਲਾ ਵਿੱਚ ਗਊਆਂ ਨੂੰ ਹਰਾ ਚਾਰਾ ਅਤੇ ਗੁੜ ਦੀ ਸੇਵਾ, ਹਰ ਸਾਲ ਦੀ ਤਰ੍ਹਾਂ ਕਲੱਬ ਵੱਲੋਂ ਕਿਸੇ ਸਰਕਾਰੀ ਸਕੂਲ ਨੂੰ ਗੋਦ ਲੈਣ ਵਰਗੇ ਮਤੇ ਵੀ ਪਾਸ ਕੀਤੇ ਗਏ। ਭੁਪਿੰਦਰ ਸਿੰਘ ਅਤੇ ਮਨਜੀਤ ਸਿੰਘ ਲਵਲੀ ਨੇ ਦੱਸਿਆ ਕਿ ਉਕਤ ਪੋ੍ਰਜੈਕਟਾਂ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ। ਡਾ. ਸੁਨੀਲ ਛਾਬੜਾ ਅਤੇ ਇੰਸਪੈਕਟਰ ਨਛੱਤਰ ਸਿੰਘ ਨੇ ਦੱਸਿਆ ਕਿ ਪੀ.ਆਰ.ਓ. ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਵੱਲੋਂ ਕਲੱਬ ਦੀ ਰਿਪੋਰਟ ਪੇਸ਼ ਕੀਤੀ ਗਈ। ਇਸ ਮੌਕੇ ਨਵੇਂ ਸਾਲ ’ਚ ਸਮਾਜਸੇਵਾ ਦੇ ਕਾਰਜਾਂ ਵਿੱਚ ਤੇਜੀ ਲਿਆਉਣ ਬਾਰੇ ਵੀ ਵਿਚਾਰ ਚਰਚਾ ਹੋਈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਅਸ਼ੋਕ ਕੁਮਾਰ ਅਤੇ ਬੀਰਇੰਦਰ ਪਾਲ ਸ਼ਰਮਾ ਸਮੇਤ ਹੋਰ ਅਨੇਕਾਂ ਮੈਂਬਰ ਅਤੇ ਪਤਵੰਤੇ ਵੀ ਹਾਜਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *