ਲੈਕਚਰਾਰ ਸ਼ਿਵ ਨਰੈਣ 31 ਸਾਲ ਦੀ ਸੇਵਾ ਨਿਭਾ ਕੇ ਹੋਏ ਸੇਵਾ ਮੁਕਤ 

Spread the love
ਬਠਿੰਡਾ 31 ਜੁਲਾਈ(ਐੱਸ ਐੱਸ ਰਾਹੀ):ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ ਵਿਖੇ  ਲੰਬੇ ਸਮੇ ਤੋਂ ਲੈਕਚਰਾਰ ਹਿਸਟਰੀ ਵਜੋਂ ਸੇਵਾ ਨਿਭਾ ਰਹੇ  ਸ਼ਿਵ ਨਰੈਣ ਨੂੰ ਉਹਨਾਂ ਦੀ ਸੇਵਾ ਮੁਕਤੀ ਉਪਰੰਤ  ਸਕੂਲ ਸਟਾਫ ਦੇ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ । ਇਸ ਮੌਕੇ ਸਕੂਲ ਇੰਚਾਰਜ  ਨੀਤਿਕਾ ਰਾਣੀ ਸਮੇਤ  ਸਮੂਹ ਸਟਾਫ਼ ਵੱਲੋਂ ਉਹਨਾਂ ਦੇ ਸਕੂਲ ਪ੍ਰਤੀ  ਬਹੁਮੁੱਲੇ ਯੋਗਦਾਨ ਲਈ ਧੰਨਵਾਦ ਕੀਤਾ ਗਿਆ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੀ ਸ਼ਿਵ ਨਰੈਣ  ਦਾ ਸਵਾਗਤ ਕੀਤਾ ਗਿਆ । ਇਸ ਮੌਕੇ ਉਹਨਾਂ ਦੇ ਪਰਿਵਾਰਿਕ ਮੈਂਬਰ  ਵੀ ਹਾਜ਼ਰ ਸੀ । ਇਸ ਮੌਕੇ ਸ਼ਿਵ ਨਰਾਇਣ ਵੱਲੋਂ ਸਕੂਲ ਨੂੰ ਇੱਕ ਏਅਰ ਕੰਡੀਸ਼ਨ ਪ੍ਰਿੰਸੀਪਲ ਦਫਤਰ ਲਈ ਭੇਂਟ ਕੀਤਾ ਗਿਆ ।ਇਸ ਮੌਕੇ ਉਹਨਾਂ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਲੱਡੂ ਵੰਡੇ ਗਏ।ਬੱਚਿਆਂ ਨੂੰ ਉਹਨਾਂ ਦੇ ਆਉਣ ਵਾਲੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ।
  • Related Posts

    ਰਾਸ਼ਟਰੀ ਸੰਤ ਬਾਬਾ ਬਾਲ ਜੀ ਦਾ ਕੀਰਤਪੁਰ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ, ਸੰਗਤ ਨੂੰ ਸ੍ਰੀ ਕ੍ਰਿਸ਼ਨ ਨਾਮ ਨਾਲ ਜੁੜਨ ਦਾ ਦਿੱਤਾ ਸੰਦੇਸ਼

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ )  ਰਾਸ਼ਟਰੀ ਸੰਤ ਬਾਬਾ ਬਾਲ ਜੀ ਅੱਜ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ-1 ਵਿਖੇ ਪਹੁੰਚੇ, ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਉਨ੍ਹਾਂ ਦਾ ਸ਼ਰਧਾ,…

    ਧਾਰਮਿਕ ਅਸਥਾਨਾਂ ਤੋਂ ਆਸ਼ੀਰਵਾਦ ਲੈ ਕੇ ਸੰਭਾਲਿਆ ਕਾਰਜਭਾਰ, ਭੇਦਭਾਵ ਤੋਂ ਬਿਨਾਂ ਹੋਵੇਗਾ ਸ਼ਹਿਰ ਦਾ ਵਿਕਾਸ: ਗੁਰਮੀਤ ਸਿੰਘ ਟੀਨਾ

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵੇਂ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਤੋਂ…

    Leave a Reply

    Your email address will not be published. Required fields are marked *