ਰਾਜਪਾਲ ਸੁਲਤਾਨ ਇੰਟਰਨੈਸ਼ਨਲ ਗੈਲਰੀ ਵੱਲੋਂ ਸੰਜੀਵ ਅਰੋੜਾ ਦਾ ਸਨਮਾਨ

Spread the love

ਅੰਮ੍ਰਿਤਸਰ, 13 ਮਈ (ਦਿਨੇਸ਼ ਸੋਨੀ) – ਰਾਜਪਾਲ ਸੁਲਤਾਨ ਇੰਟਰਨੈਸ਼ਨਲ ਗੈਲਰੀ ਆਫ ਫਾਇਨ ਆਰਟ ਵੱਲੋਂਉਘੇ ਆਰਟਿਸਟ ਰਾਜਪਾਲ ਸੁਲਤਾਨ ਅਤੇ ਉਘੇ ਸਮਾਜ ਸੇਵਕ,ਪ੍ਰਸਿੱਧ ਫਿਲਮੀ ਅਦਾਕਾਰ ਐਡਵੋਕੇਟ ਅਰਵਿੰਦਰ ਭੱਟੀ ਦੀ ਅਗਵਾਈ ਵਿੱਚ ਪੰਜਾਬ ਐਗਰੀ ਐਕਸਪੋਰਟ ਐਂਡ ਸੇਲ ਕਾਰਪੋਰੇਸ਼ਨ ਦੇ ਵਾਇਸ ਪ੍ਰਧਾਨ ਸੰਜੀਵ ਅਰੋੜਾ ਦੇ ਅਰੋੜਾ ਮਹਾਂਸਭਾ ਦੇ ਪ੍ਰਧਾਨ ਬਣਨ ‘ਤੇ ਵਿਸ਼ੇਸ਼ ਤੌਰ ‘ਤੇ ਹੱਥ ਨਾਲ ਬਣੀ ਪੇਂਟਿੰਗ ਅਤੇ ਸ਼ਾਲ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਮਾਜ ਸੇਵਕ ਅਮਰਦੀਪ ਸਿੰਘ ਬੇਦੀ,ਸੀਨੀਅਰ ਪੱਤਰਕਾਰ ਕੰਵਲਜੀਤ ਸਿੰਘ ਵਾਲੀਆ,ਅਨਿਲ ਖੁਰਾਣਾ,ਹਰਪ੍ਰਤਾਪ ਸਿੰਘ ਅਰੋੜਾ ਆਦਿ ਹਾਜ਼ਰ ਸਨ।ਇਸ ਮੌਕੇ ਰਾਜਪਾਲ ਸੁਲਤਾਨ ਨੇ ਕਿਹਾ ਕਿ ਸੰਜੀਵ ਅਰੋੜਾ ਉਹ ਇੰਨਸਾਨ ਹਨ ਜਿਹੜੇ ਰਾਜਨੀਤਿ ਦੇ ਨਾਲ-ਨਾਲ ਸਮਾਜ ਸੇਵੀਂ ਕਾਰਜਾਂ ਵਿੱਚ ਵੱਧ ਚੜ੍ਹਕੇ ਯੋਗਦਾਨ ਪਾਉਂਦੇ ਹਨ ਅੰਮ੍ਰਿਤਸਰਵਾਸੀਆਂ ਨੂੰ ਹਮੇਸ਼ਾ ਅਜਿਹੀਆਂ ਸਖਸ਼ੀਅਤਾਂ ਤੇ ਮਾਣ ਰਿਹਾ ਹੈ ਕਿਉਂਕਿ ਇਹ ਸਮਾਜ ਦੇ ਦਬੇ ਕੁਚਲੇ ਲੋਕਾਂ ਨਾਲ ਹਮੇਸ਼ਾ ਖੜਦੇ ਹਨ ਅਤੇ ਉਨ੍ਹਾਂ ਦੀ ਮਦਦ ਲਈ ਹਰ ਵੇਲੇ ਤਿਆਰ ਰਹਿੰਦੇ ਹਨ।ਇਸ ਮੌਕੇ ਨਵ-ਨਿਯੁੱਕਤ ਅਰੋੜਾ ਮਹਾਂਸਭਾ ਦੇ ਪ੍ਰਧਾਨ ਸੰਜੀਵ ਅਰੋੜਾ ਨੇ ਆਈਆਂ ਸਭ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਰਾਜਨੀਤਿ ਅਤੇ ਸਮਾਜ ਸੇਵੀਂ ਪ੍ਰਮਾਤਮਾ ਦੀ ਬੰਦਗੀ ਹੈ ਅਤੇ ਉਨ੍ਹਾਂ ਦਾ ਮੁੱਖ ਟੀਚਾ ਵੱਧ ਤੋਂ ਵੱਧ ਪ੍ਰਮਾਤਮਾ ਦੀ ਬੰਦਗੀ ਕਰਨਾ ਹੈ ਅਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਦੇ ਸੁੱਖ-ਦੁੱਖ ਵਿੱਚ ਸ਼ਾਮਿਲ ਹੋਣਾ ਹੈ।

  • Related Posts

    ਸਿੱਖਿਆ ਹੀ ਤਰੱਕੀ ਦਾ ਅਸਲੀ ਰਾਹ ਹੈ, ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਬੱਚੇ ਦੁਨੀਆਂ ਭਰ ‘ਚ ਰੌਸ਼ਨ ਕਰਨਗੇ ਪੰਜਾਬ ਦਾ ਨਾਮ: ਬ੍ਰਿਗੇਡੀਅਰ ਰਾਜ ਕੁਮਾਰ

    Spread the love

    Spread the love ਨਵਾਂਸ਼ਹਿਰ , 16 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਮਾਨ ਸਰਕਾਰ ਦੀਆਂ…

    ਭਾਜਪਾ ਨੇ ਬੱਸੀਆਂ ਸਰਕਲ ਦੀ ਕਮਾਨ ਅਮਨਦੀਪ ਕੌਰ ਨੂੰ ਸੌਂਪੀ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ’ਤੇ ਦਿੱਤਾ ਜ਼ੋਰ

    Spread the love

    Spread the love ਜਗਰਾਓਂ 16 ਸਤੰਬਰ ( ਜਸਵਿੰਦਰ ਸਿੰਘ ਡਾਂਗੀਆ) ਭਾਰਤੀ ਜਨਤਾ ਪਾਰਟੀ ਵੱਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਨਵੇਂ ਵਿਅਕਤੀਆਂ ਨੂੰ ਪਾਰਟੀ ਨਾਲ ਜੋੜਨ ਲਈ ਚਲਾਈ ਜਾ ਰਹੀ ਮੁਹਿੰਮ…

    Leave a Reply

    Your email address will not be published. Required fields are marked *