ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ

Spread the love

ਕੋਟਕਪੂਰਾ 31 ਮਾਰਚ (ਗੁਰਦੀਪ ਸਿੰਘ ਢਿੱਲੋਂ)ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਵੱਲੋਂ ਆਪਣੇ ਹਲਕੇ ਦੇ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ/ ਸਮੱਸਿਆਵਾਂ ਨੂੰ ਦੂਰ ਕਰਨ ਲਈ ਲੋਕ ਮਿਲਣੀ ਲਗਾ ਕੇ ਲਗਾਤਾਰ ਉਪਰਾਲੇ ਜਾਰੀ ਹਨ। ਇਸ ਲੜੀ ਤਹਿਤ ਅੱਜ ਉਨ੍ਹਾਂ ਨੇ ਆਪਣੇ ਹਲਕੇ ਦੇ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਨੂੰ ਸੰਬੰਧਿਤ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨ ਲਈ ਮੌਕੇ ਤੇ ਮੌਜੂਦ ਅਧਿਕਾਰੀਆਂ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ।ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੂੰ ਸਪੀਕਰ ਦਾ ਅਹੁਦਾ ਮਿਲਿਆ ਹੈ ਉਨ੍ਹਾਂ ਦੀ ਇਹ ਕੋਸ਼ਿਸ਼ ਹੈ ਕਿ ਉਹ ਸਭ ਤੋਂ ਪਹਿਲਾਂ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ। ਇਸ ਲਈ ਉਨ੍ਹਾਂ ਨੂੰ ਜਦੋਂ ਵੀ ਥੋੜਾ ਜਾਂ ਸਮਾਂ ਮਿਲਦਾ ਹੈ ਤਾਂ ਉਹ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਦੀ ਸੇਵਾ ਕਰਦੇ ਹਨ।

 ਉਨ੍ਹਾਂ ਹਲਕੇ ਦੇ ਹੋਰ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਸਰਕਾਰੀ ਦਫ਼ਤਰ ਵਿਚ ਕੰਮ ਕਰਵਾਉਣ ਲਈ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਸਮੇਂ ਸਮੇਂ ਤੇ ਲਗਾਏ ਜਾਂਦੇ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਉਨ੍ਹਾਂ ਨੂੰ ਮਿਲ ਸਕਦੇ ਹਨ।ਇਸ ਮੌਕੇ ਵੱਡੀ ਗਿਣਤੀ ਵਿਚ ਹਲਕਾ ਵਾਸੀ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *