ਵਿਧਾਇਕ ਚੱਢਾ ਨੇ ਬਜਰੂੜ ਤੇ ਸ਼ਾਹਪੁਰ ਬੇਲਾ ਚ ਕੀਤਾ ਸਿੰਚਾਈ ਵਾਲੇ ਟਿਊਬਵੈੱਲ ਦਾ ਉਦਘਾਟਨ 

Spread the love
ਜਦੋਂ ਸਾਡਾ ਕਿਸਾਨ ਖੁਸ਼ਹਾਲ ਹੋਵੇਗਾ ਤਾਂ ਹੀ ਦੇਸ਼ ਖੁਸ਼ਹਾਲੀ ਦੀ ਰਾਹ ਵੱਲ ਤੁਰੇਗ- ਚੱਢਾ
ਨੂਰਪੁਰਬੇਦੀ, 27 ਜੂਨ- (ਦਲਜੀਤ ਚਨੌਲੀ) ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਵੱਖ-ਵੱਖ ਪਿੰਡਾਂ ਚ ਵਿਕਾਸ ਕਾਰਜਾਂ ਨੂੰ ਕਰਵਾਉਣ ਦੇ ਨਾਲ ਨਾਲ ਲੋਕਾਂ ਲਈ ਪੀਣ ਵਾਲੇ ਪਾਣੀ ਦੀ ਸੁਵਿਧਾ ਅਤੇ ਕਿਸਾਨਾਂ ਦੀਆਂ ਫਸਲਾਂ ਲਈ ਸਿੰਚਾਈ ਵਾਲੇ ਪਾਣੀ ਦੀ ਸੁਵਿਧਾ ਦਾ ਪ੍ਰਬੰਧ ਕਰਨ ਸੰਬੰਧੀ ਵੀ ਉਚੇਚੇ ਤੌਰ ਤੇ ਧਿਆਨ ਦਿੱਤਾ ਜਾ ਰਿਹਾ ਹੈ। ਜਿਸ ਤਹਿਤ ਜਿੱਥੇ ਬੀਤੇ ਦਿਨੀ ਉਹਨਾਂ ਵੱਲੋਂ ਬਲਾਕ ਦੇ ਕਈ ਪਿੰਡਾਂ ਚ ਸਿੰਚਾਈ ਵਾਲੇ ਟਿਊਬਵੈੱਲ ਸਥਾਪਿਤ ਕਰਵਾਏ ਗਏ । ਉੱਥੇ ਹੀ ਅੱਜ ਵਿਧਾਇਕ ਚੱਢਾ ਵੱਲੋਂ ਖੇਤਰ ਦੇ ਪਿੰਡ ਬਜਰੂੜ ਅਤੇ ਸ਼ਾਹਪੁਰ ਬੇਲਾ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵੱਲੋਂ ਲਗਾਏ ਗਏ ਸ਼ੈਲੋ ਟਿਊਬਵੈਲ ਅਤੇ ਪਾਈਪ ਲਾਈਨਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸਭ ਤੋਂ ਪਹਿਲਾਂ ਉਨਾਂ ਨੇ ਪਿੰਡ ਬਜਰੂੜ ਵਿਖੇ ਕਿਸਾਨਾਂ ਦੀ ਸਹੂਲਤ ਲਈ ਲਗਾਏ ਗਏ ਸ਼ੈਲੋ ਟਿਊਬਲ ਦਾ ਉਦਘਾਟਨ ਕਰਦੇ ਹੋਏ ਗੱਲਬਾਤ ਕਰਦਿਆਂ ਕਿਹਾ ਕਿ ਲਗਭਗ 30 ਲੱਖ ਰੁਪਏ ਦੀ ਲਾਗਤ ਨਾਲ ਇਹ ਸਿੰਚਾਈ ਵਾਲਾ ਟਿਊਬਲ ਸਥਾਪਿਤ ਕੀਤਾ ਗਿਆ ਹੈ ਅਤੇ ਇਸ ਨਾਲ ਪਿੰਡ ਬਜਰੂੜ ਦੀ ਲਗਭਗ 100 ਏਕੜ ਦੀ ਜਮੀਨ ਦੀ ਸਿੰਚਾਈ ਦਾ ਸੁਚਾਰੂ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਿਸਾਨ ਹੀ ਦੇਸ਼ ਦਾ ਅੰਨਦਾਤਾ ਹੁੰਦਾ ਹੈ। ਇਸ ਲਈ ਜੇਕਰ ਸਾਡਾ ਕਿਸਾਨ ਖੁਸ਼ਹਾਲ ਹੋਵੇਗਾ ਤਾਂ ਹੀ ਦੇਸ਼ ਤਰੱਕੀ ਦੀ ਰਾਹ ਵੱਲ ਜਾ ਸਕਦਾ ਹੈ। ਇਸ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਾਂਹਵਾਧੂ ਸੋਚ ਸਦਕਾ ਪੰਜਾਬ ਦੇ ਵੱਖ-ਵੱਖ ਕੋਨਿਆਂ ਚ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਜਿਸ ਤਹਿਤ ਹੀ ਹਲਕਾ ਰੂਪਨਗਰ ਦੇ ਵੱਖ-ਵੱਖ ਪਿੰਡਾਂ ਚ ਕਿਸਾਨਾਂ ਦੀਆਂ ਫਸਲਾਂ ਦੀ ਖੁਸ਼ਹਾਲੀ ਤੇ ਤਰੱਕੀ ਲਈ ਸਿੰਚਾਈ ਲਈ ਟਿਊਬਵੈਲਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹੋਰਨਾਂ ਪਿੰਡਾਂ ਚ ਜਿੱਥੇ ਜਰੂਰਤ ਹੈ ਉੱਥੇ ਵੀ ਜਲਦ ਹੀ ਸਿੰਚਾਈ ਵਾਲੇ ਟਿਊਬਵੈੱਲ ਲਗਾਉਣ ਦੇ ਨਾਲ ਨਾਲ ਵੱਖ-ਵੱਖ ਪਿੰਡਾਂ ਚ ਲੋਕਾਂ ਦੇ ਪੀਣ ਵਾਲੇ ਪਾਣੀ ਦੀ ਸੁਵਿਧਾ ਨੂੰ ਵਧੀਆ ਬਣਾਉਣ ਲਈ ਨਵੇਂ ਬੋਰ ਲਗਾਏ ਜਾਣਗੇ ਤਾਂ ਜੋ ਇਲਾਕੇ ਦੇ ਕਿਸੇ ਵੀ ਵਿਅਕਤੀ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ
ਨਾ ਕਰਨਾ ਪਵੇ। ਇਸ ਦੇ ਨਾਲ ਹੀ ਇਸ ਤੋਂ ਬਾਅਦ ਉਨਾਂ ਨੇ ਪਿੰਡ ਸ਼ਾਹਪੁਰ ਬੇਲਾ ਵਿਖੇ ਵੀ ਸ਼ੈਲੋ ਟਿਊਬਵੈੱਲ ਪ੍ਰੋਜੈਕਟ ਅਤੇ ਪਾਈਪ ਲਾਈਨਾਂ ਦਾ ਉਦਘਾਟਨ ਪਿੰਡ ਦੇ ਪਤਵੰਤਿਆਂ ਕੋਲੋਂ ਕਰਵਾਇਆ ਅਤੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਟਿਊਬਵੈੱਲ ਉੱਤੇ ਵੀ ਲਗਭਗ 30 ਲੱਖ ਰੁਪਏ ਦੀ ਲਾਗਤ ਆਈ ਹੈ ਜਿਸ ਨਾਲ ਪਿੰਡ ਦੀ ਲਗਭਗ 85 ਏਕੜ ਜਮੀਨ ਦੀ ਸਿੰਚਾਈ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਮੌਕੇ ਐਕਸੀਐਨ ਗੌਰਵ ਡਿੰਗਰਾ, ਐਸਡੀਓ ਕ੍ਰਿਸ਼ਨ ਕੁਮਾਰ ਮਲਕੀਤ ਸਿੰਘ , ਪ੍ਰਿਥੀ ਕੁਮਾਰ ਜਿਲੇਦਾਰ ਤੋਂ ਇਲਾਵਾ ਸਰਪੰਚ ਨਰਿੰਦਰ ਸਿੰਘ
ਪੰਚ ਬਲਜੀਤ ਸਿੰਘ , ਪੰਚ ਮਨਜੀਤ ਸਿੰਘ , ਬਲਵੀਰ ਕੌਰ , ਸਤਵੀਰ ਕੌਰ
ਕਸ਼ਮੀਰੋ ਦੇਵੀ , ਮਨਜੀਤ ਕੌਰ
ਦਵਿੰਦਰ ਸਿੰਘ , ਸ਼ਮਸ਼ੇਰ ਸਿੰਘ
ਇੰਜੀ ਜਗਜੀਤ ਸਿੰਘ , ਇੰਜੀ ਗੁਰਦਿਆਲ ਸਿੰਘ , ਪਰਵਿੰਦਰ ਸਿੰਘ , ਦਲਜੀਤ ਕੌਰ ,ਜਸਵਿੰਦਰ ਸਿੰਘ , ਸਤਨਾਮ ਸਿੰਘ , ਬਲਵੀਰ ਸਿੰਘ,ਸਰਪੰਚ ਮਲਕੀਤ ਸਿੰਘ ਪੰਚਾਇਤ ਮੈਂਬਰ ਮਨਦੀਪ ਸਿੰਘ ਸਾਬਕਾ ਸਰਪੰਚ ਹਿੰਮਤ ਸਿੰਘ ਸਾਬਕਾ ਸਰਪੰਚ ਦਵਿੰਦਰ ਸਿੰਘ ਜਗਬੀਰ ਸਿੰਘ ਜਿਸਵਿੰਦਰ ਸਿੰਘ ਪੰਚਾਇਤ ਮੈਂਬਰ ਜਗਵੀਰ ਸਿੰਘ ਆਦਿ ਹਾਜ਼ਰ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *