ਵਿਧਾਇਕ ਫੌਜਾ ਸਿੰਘ ਸਰਾਰੀ ਨੇ ਵੱਖ ਵੱਖ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ

Spread the love

ਗੁਰੂਹਰਸਹਾਏ, 14 ਅਪ੍ਰੈਲ (ਪੰਜਾਬ ਦਾ ਖੁਲਾਸਾ)-ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ ਅਤੇ ਮਾਰਕੀਟ ਕਮੇਟੀ ਗੁਰੂਹਰਸਹਾਏ ਦੇ ਨਵੇਂ ਬਣੇ ਚੇਅਰਮੈਨ ਮੈਡਮ ਸੁਸ਼ੀਲ ਬੱਟੀ ਵਲੋਂ ਗੁਰੂਹਰਸਹਾਏ ਦੀ ਮੁੱਖ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਨੂੰ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਫੌਜਾ ਸਿੰਘ ਸਰਾਰੀ ਵਲੋਂ ਕਿਸਾਨ ਨੂੰ ਸਿਰਪਾਓ ਭੇਂਟ ਕਰਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਖਰੀਦ ਨੂੰ ਸ਼ੁਰੂ ਕਰਵਾਇਆ। ਇਸ ਮੌਕੇ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਦੀ ਕਣਕ ਦਾ ਇਕ ਇਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਗੁਰੂਹਰਸਹਾਏ ਦੇ ਅਧੀਨ ਆਉਂਦੀਆਂ ਸਾਰੀਆਂ ਮੰਡੀਆ ਅਤੇ ਫੋਕਲ ਪੁਆਇੰਟਾਂ ’ਚ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਅਤੇ ਕਣਕ ਦੇ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਿਸ਼ਾਲ ਅਰੋੜਾ ਇੰਸਪੈਕਟਰ, ਵਿਪਨ ਕੰਬੋਜ, ਵਿਕਾਸ ਕੰਬੋਜ, ਕੁਲਬੀਰ ਬਰਾੜ, ਸੈਕਟਰੀ ਬਿਕਰਮਜੀਤ ਸਿੰਘ, ਰਜਿੰਦਰ ਸੈਕਟਰੀ ਪੰਜੇ ਕੇ, ਸਾਹਿਲ ਗੂੰਬਰ, ਕੁਲਵਿੰਦਰ ਸਿੰਘ, ਸੂਰਜ ਪ੍ਰਧਾਨ, ਸਰਪੰਚ ਸੁਖਜਿੰਦਰ ਬਰਾੜ, ਸਰਪੰਚ ਸੁਰਜੀਤ ਤੱਲੇ ਵਾਲਾ, ਸਰਪੰਚ ਸੁਰਜੀਤ ਭੁੱਲਰ, ਲਵ ਮੁਟਨੇਜਾ, ਸੰਦੀਪ ਕੁਮਾਰ ਟੀਟੂ ਆਦਿ ਵੱਖ ਵੱਖ ਪਿੰਡਾ ਦੇ ਕਿਸਾਨ ਮੌਜੂਦ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *