ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

Spread the love

ਬੱਸੀ ਪਠਾਣਾ, 13 ਅਪ੍ਰੈਲ (ਉਦੇ ਧੀਮਾਨ): ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਸਥਾਨਕ ਨਵੀਂ ਅਨਾਜ ਮੰਡੀ ’ਚ ਕਣਕ ਦੀ ਸਰਕਾਰੀ ਖ਼ਰੀਦ ਰਸਮੀ ਤੌਰ ਤੇ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਕਣਕ ਦੇ ਖ਼ਰੀਦ ਪ੍ਰਬੰਧਾਂ ਨਾਲ ਸਬੰਧਿਤ ਹਰੇਕ ਵਿਭਾਗ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵੱਲੋਂ ਪੁੱਤਾਂ ਵਾਂਗ ਪਾਲੀ ਗਈ ਫ਼ਸਲ ਨੂੰ ਖ਼ਰੀਦ ਕੇ ਉਨ੍ਹਾਂ ਦੀ ਮਿਹਨਤ ਦਾ ਮੁੱਲ ਸਮੇਂ ਸਿਰ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕੇਵਲ ਸੁੱਕੀ ਫ਼ਸਲ ਹੀ ਲਿਆਉਣ ਤਾਂ ਜੋ ਉਨ੍ਹਾਂ ਦੀ ਜਿਣਸ ਦੀ ਨਾਲੋਂ ਨਾਲ ਖਰੀਦ ਹੋ ਸਕੇ। ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਅਨਾਜ ਮੰਡੀ ਵਿੱਚ ਸਾਫ਼-ਸਫ਼ਾਈ ਦੇ ਪ੍ਰਬੰਧਾਂ, ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਸਮੇਤ ਹੋਰ ਸਹੂਲਤਾਂ ਦਾ ਨਿਰੀਖਣ ਕੀਤਾ। ਇਸ ਮੌਕੇ ਡੀ.ਐਫ.ਐਸ.ਓ ਨਰਿੰਦਰ ਪਾਲ ਕੌਰ,ਇੰਸਪੈਕਟਰ ਯਾਦਵਿੰਦਰ ਸਿੰਘ, ਪਨਗ੍ਰੇਨ,ਕੰਵਲਜੀਤ ਸਿੰਘ ਸੈਕਟਰੀ ਮਾਰਕੀਟ ਕਮੇਟੀ ਬੱਸੀ ਪਠਾਣਾਂ,ਮਨਪ੍ਰੀਤ ਸਿੰਘ ਸੋਮਲ ਮਾਰਕਿਟ ਕਮੇਟੀ ਬੱਸੀ ਪਠਾਣਾਂ, ਕੌਂਸਲਰ ਰਾਜ ਕੁਮਾਰ ਪੂਰੀ,ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ,ਸੁਖਦੇਵ ਸਿੰਘ ਲੇਖਾਕਾਰ ਮਾਰਕਿਟ ਕਮੇਟੀ ਬੱਸੀ ਪਠਾਣਾ, ਨਿਊਟਨ ਮੈਨੇਜਰ ਮਾਰਕਫੈਡ,ਅਸ਼ਵਨੀ ਸ਼ਰਮਾ ਪਨਸਬ,ਮਨਮੀਤ ਸਿੰਘ ਸਿਆਲ,ਸ਼ਵਾਂਸ਼ੁ ਜਿੰਦਲ, ਵਿਸ਼ਾਲ ਗੁਪਤਾ, ਹਰਵਿੰਦਰ ਸਿੰਘ ਧਾਲੀਵਾਲ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *