ਵਿਧਾਇਕ ਸੁਖਬੀਰ ਮਾਈਸਰਖਾਨਾ ਨੇ ਸਿੱਖਿਆ ਕ੍ਰਾਂਤੀ ਤਹਿਤ ਮੰਡੀ ਕਲਾਂ ਦੇ ਵੱਖ ਵੱਖ ਸਕੂਲਾਂ ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ

Spread the love
ਰਾਮਪੁਰਾ ਫੂਲ ( ਜਸਵੰਤ ਦਰਦ ਪ੍ਰੀਤ)
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੰਡੀ ਕਲਾਂ ਵਿਖੇ ਪ੍ਰਿੰਸੀਪਲ ਸ. ਕੁਲਵਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਹਲਕਾ ਮੌੜ ਦੇ ਵਿਧਾਇਕ ਸ. ਸੁਖਵੀਰ ਸਿੰਘ ਮਾਈਸਰਖਾਨਾਂ ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਉਪਰੰਤ ਸਕੂਲ ਵਿਦਿਆਰਥਣਾਂ ਵੱਲੋਂ ‘ਅੱਜ ਕੋਈ ਆਇਆ ਸਾਡੇ ਵਿਹੜੇ’ ਦੀ ਪੇਸ਼ਕਾਰੀ ਰਾਹੀਂ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ ਨੂੰ’ ਆਖਿਆ ਗਿਆ। ਇਸ ਤੋਂ ਬਾਅਦ ਹਲਕਾ ਵਿਧਾਇਕ ਵੱਲੋਂ ਸਕੂਲ ਵਿੱਚ ਨਵ-ਨਿਰਮਾਣਿਤ ਸਾਇੰਸ ਲੈਬਜ, ਕੰਪਿਊਟਰ ਲੈਬ, ਬੈਡਮਿੰਟਨ ਗਰਾਊਂਡ, ਬਾਸਕਟਬਾਲ ਗਰਾਊਂਡ, ਸਕੂਲ ਚਾਰਦੀਵਾਰੀ ਅਤੇ ਸੈਨੀਟੇਸ਼ਨ ਬਲਾਕ ਲੋਕ ਅਰਪਿਤ ਕੀਤੇ ਗਏ। ਇਸ ਉਪਰੰਤ ਮੈਡਮ ਸ਼ਵਿੰਦਰਪਾਲ ਕੌਰ ਨੇ ਸਕੂਲ ਦੀਆਂ ਸਲਾਨਾ ਪ੍ਰਾਪਤੀਆਂ ਸੰਬੰਧੀ ਰਿਪੋਰਟ ਪੇਸ਼ ਕੀਤੀ। ਸਕੂਲ ਮੀਡੀਆ ਕੋਆਰਡੀਨੇਟਰ ਮਾ.ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਕੂਲ ਦਾ ਅੱਜ ਦਾ ਪ੍ਰੋਗਰਾਮ ਪੂਰੀ ਤਰ੍ਹਾਂ ਸਫਲ ਰਿਹਾ। ਪ੍ਰੋਗਰਾਮ ਦੌਰਾਨ ਬੋਲਦਿਆਂ ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਤਰਜੀਹੀ ਆਧਾਰ ਦੇ ਉੱਪਰ ਅਗਾਂਹ ਚੁੱਕਣ ਲਈ ਵੱਧ ਤੋਂ ਵੱਧ ਯਤਨ ਕਰ ਰਹੀ ਹੈ ਜਿਸ ਅਧੀਨ ਸਕੂਲਾਂ ਨੂੰ ਵਿਸ਼ੇਸ਼ ਰੂਪ ਵਿੱਚ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨਾ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸਕੂਲਾਂ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਦਿੱਤੀ ਗਈ ਹੈ ਅੱਗੇ ਤੋਂ ਵੀ ਅਗਲੇ ਦੋ ਸਾਲਾਂ ਵਿੱਚ ਸਕੂਲਾਂ ਨੂੰ ਪੂਰੀ ਤਰ੍ਹਾਂ ਆਧੁਨਿਕ ਬਣਾਇਆ ਜਾਵੇਗਾ। ਉਹਨਾਂ ਨੇ ਲੋਕਾਂ ਦਾ ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ‘ਤੇ ਵਿਸ਼ੇਸ਼ ਧੰਨਵਾਦ ਵੀ ਕੀਤਾ। ਅੰਤ ਵਿੱਚ ਉਹਨਾਂ ਨੇ ਵਧੀਆ ਪ੍ਰਬੰਧਾਂ ਲਈ ਸਕੂਲ ਪ੍ਰਿੰਸੀਪਲ ਅਤੇ ਸਟਾਫ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ ਗਈ। ਇਸੇ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਦਾਖ਼ਲਾ ਮੁਹਿੰਮ ਤਹਿਤ ਨਾਟਕ ਪੇਸ਼ ਕੀਤਾ ਗਿਆ ਤੇ ਸ.ਸ.ਸ.ਸਕੂਲ (ਲੜਕੇ) ਮੰਡੀ ਕਲਾਂ ਦੇ ਵਿਦਿਆਰਥੀਆਂ ਵੱਲੋਂ ਵੀ ਭੰਗੜੇ ਦੀ ਸਫ਼ਲ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਕੂਲ ਪ੍ਰਿੰਸੀਪਲ ਸ. ਕੁਲਵਿੰਦਰ ਸਿੰਘ ਨੇ ਕਵਿਤਾ ਰੂਪੀ ਸ਼ਬਦਾਂ ਰਾਹੀਂ ਸਿੱਖਿਆ ਕ੍ਰਾਂਤੀ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਸਕੂਲ ਨੂੰ ਹੋਰ ਅੱਗੇ ਲੈ ਕੇ ਜਾਣ ਦਾ ਅਹਿਦ ਵੀ ਲਿਆ। ਪ੍ਰਿੰਸੀਪਲ, ਸਟਾਫ ਅਤੇ ਐਸਐਮਸੀ ਵੱਲੋਂ ਮੁੱਖ-ਮਹਿਮਾਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪਿੰਡ ਮੰਡੀ ਕਲਾਂ ਦੇ ਸਰਪੰਚ ਮਨਜਿੰਦਰ ਕੌਰ ਪਤਨੀ ਮਲਕੀਤ ਸਿੰਘ ਅਤੇ ਸਮੁੱਚੀ ਪੰਚਾਇਤਾ ਵੱਲੋਂ ਵੀ ਮੁੱਖ ਮਹਿਮਾਨ ਨੂੰ ਵਿਸ਼ੇਸ਼ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਇਸੇ ਤਰ੍ਹਾਂ ਕੋਠੇ ਮੰਡੀ ਕਲਾਂ ਦੇ ਸਰਪੰਚ ਸ. ਜਸਵੰਤ ਦਰਦਪ੍ਰੀਤ ਅਤੇ ਪੰਚਾਇਤ ਵੱਲੋਂ ਵੀ ਮੁੱਖ ਮਹਿਮਾਨ ਦਾ ਸਨਮਾਨ ਕੀਤਾ ਗਿਆ। ਸਟੇਜ ਸੰਚਾਲਕ ਦੀ ਭੂਮਿਕਾ ਮਾਸਟਰ ਗੁਰਵਿੰਦਰ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਪ੍ਰੋਗਰਾਮ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮੰਡੀ ਕਲਾਂ ਦੇ ਪ੍ਰਿੰਸੀਪਲ ਚਮਕੌਰ ਸਿੰਘ ,ਪ੍ਰਧਾਨ ਬਲਾਕ ਸਿੱਖਿਆ ਕੋਆਰਡੀਨੇਟਰ ਸਵਰਨ ਸਿੰਘ,  ਬਲਾਕ ਪ੍ਰਧਾਨ ਗੁਰਦੀਪ ਸਿੰਘ ਡਿੱਖ, ਮਾਈਸਰਖਾਨਾ ਦੇ ਨਿੱਜੀ ਸਹਾਇਕ ਰੇਸ਼ਮ ਸਿੰਘ, ਸਿੱਖਿਆ ਟੀਮ ਦੇ ਮੈਂਬਰ ਅਮਰੀਕ ਸਿੰਘ, ਹਰਿੰਦਰ ਸਿੰਘ ਰਿਟਾਇਰਡ ਮੁੱਖ ਅਧਿਆਪਕ, ਮਾਸਟਰ ਦਰਸ਼ਨ ਸਿੰਘ, ਮਾ ਲਾਭ ਸਿੰਘ ਆਦਿ ਉਚੇਚੇ ਤੌਰ  ‘ਤੇ ਸ਼ਾਮਲ ਹੋਏ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *