ਵਿਧਾਨ ਸਭਾ ਹਲਕਾ 089 ਜੈਤੋ ਅਧੀਨ 159 ਬੀ.ਐੱਲਓਜ਼. ਨੂੰ ਦਿੱਤੀ ਗਈ ਟ੍ਰੇਨਿੰਗ

Spread the love
ਕੋਟਕਪੂਰਾ, 10 ਜੁਲਾਈ (ਟਿੰਕੂ ਕੁਮਾਰ) :- ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਰਹਿਨੁਮਾਈ ਹੇਠ ਸੂਰਜ ਕੁਮਾਰ ਐੱਸ.ਡੀ.ਐੱਮ.-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ ਵਿਧਾਨ ਸਭਾ ਹਲਕਾ 089 ਜੈਤੋ ਦੀ ਨਿਗਰਾਨੀ ਹੇਠ ਹਲਕੇ ਵਿੱਚ ਕੰਮ ਕਰ ਰਹੇ 159 ਬੀ.ਐੱਲ.ਓਜ਼. ਨੂੰ ਟ੍ਰੇਨਿੰਗ ਦਿੱਤੀ ਗਈ। ਇਸ ਵਿੱਚ ਵਿਧਾਨ ਸਭਾ ਹਲਕਾ ਜੈਤੋ ਅਧੀਨ ਕੰਮ ਕਰ ਰਹੇ 159 ਬੀ.ਐੱਲ.ਓਜ਼ ਨਿਰਧਾਰਿਤ ਕੀਤੇ ਗਏ ਸ਼ਡਿਊਲ ਅਨੁਸਾਰ ਬੈਚਵਾਇਜ਼ ਟ੍ਰੇਨਿੰਗ ਵਿੱਚ ਸ਼ਾਮਿਲ ਹੋਏ। ਇਸ ਮੌਕੇ ਐੱਸ.ਡੀ.ਐੱਮ. ਸੂਰਜ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਬੀ.ਐੱਲ.ਓਜ਼ ਨੂੰ ਵੋਟਰ ਸੂਚੀਆਂ, ਚੋਣਾਂ ਦੌਰਾਨ ਹੋਣ ਵਾਲੇ ਕੰਮਾਂ, ਵੋਟਰਾਂ ਲਈ ਭਰੇ ਜਾਣ ਵਾਲੇ ਫਾਰਮ ਨੰ: 6,6ਏ,7 ਅਤੇ 8 ਆਦਿ ਕੰਮਾਂ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਰਜਿਸਟਰੇਸ਼ਨ ਲਈ ਸ਼ੁਰੂ ਕੀਤੇ ਗਏ ਮੋਬਾਇਲ ਐਪਲੀਕੇਸ਼ਨ ਜਿਵੇਂ ਬੀ.ਐੱਲ.ਓ. ਐਪ, ਵੋਟਰ ਹੈਲਪਲਾਇਨ ਐਪ ਬਾਰੇ ਟ੍ਰੇਨਿੰਗ ਦਿੱਤੀ ਗਈ। ਟ੍ਰੇਨਿੰਗ ਤੋਂ ਬਾਅਦ ਬੀ.ਐੱਲ.ਓਜ਼ ਦਾ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਟੈਸਟ ਲਿਆ ਗਿਆ ਅਤੇ ਅਸੈਸਮੈਂਟ ਕੀਤੀ ਗਈ। ਟ੍ਰੇਨਿੰਗ ਤੋਂ ਬਾਅਦ ਬੀ.ਐੱਲ.ਓਜ਼. ਨੂੰ ਸਰਟੀਫਿਕੇਟ ਵੰਡੇ ਗਏ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਸ ਟੈਸਟ ਵਿੱਚ ਬੀ.ਐੱਲ.ਓਜ਼ ਦੁਆਰਾ ਪ੍ਰਾਪਤ ਕੀਤੇ ਗਏ ਅੰਕਾਂ ਦੀ ਰਿਪੋਰਟ ਜਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਨੂੰ ਭੇਜੀ ਜਾਵੇਗੀ। ਇਸ ਟ੍ਰੇਨਿੰਗ ਵਿੱਚ ਹੋਰਨਾਂ ਤੋਂ ਇਲਾਵਾ ਮਾਸਟਰ ਟ੍ਰੇਨਿੰਗ ਸੁਖਵਿੰਦਰ ਸਿੰਘ ਨਾਇਬ ਤਹਿਸੀਲਦਾਰ, ਕਰਨਵੀਰ ਸਿੰਘ, ਹਰਵਿੰਦਰ ਸਿੰਘ, ਰਜਿੰਦਰ ਸਿੰਘ, ਗੁਰਤੇਜ ਚੰਦ, ਰਾਮਦਾਸ ਅਤੇ ਬਲਜਿੰਦਰ ਸਿੰਘ ਚੋਣ ਕਾਨੂੰਗੋ ਆਦਿ ਵੀ ਹਾਜ਼ਰ ਸਨ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *