ਸ਼ਿਵ ਸ਼ਕਤੀ ਮਾਤਾ ਮੰਦਰ ਕਮੇਟੀ ਨੇ ਸੁਖਵੰਤ ਸਿੰਘ ਪੱਡਾ ਦਾ ਸਨਮਾਨ ਕੀਤਾ

Spread the love

ਫਗਵਾੜਾ 1 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ  ) ਸ਼ਿਵ ਸ਼ਕਤੀ ਮਾਤਾ ਮੰਦਰ ਜੋਸ਼ੀਆਂ ਮੁਹੱਲਾ ਫਗਵਾੜਾ ਵੱਲੋਂ, ਹਿਉਮਨ ਰਾਈਟਸ ਕੌਂਸਲ (ਇੰਡੀਆ) ਦੇ ਪੰਜਾਬ ਪ੍ਰਧਾਨ ਸੁਖਵੰਤ ਸਿੰਘ ਪੱਡਾ ਨੂੰ ਮੰਦਿਰ ਵਿਖੇ ਪੁੱਜਣ ‘ਤੇ ਮਾਤਾ ਰਾਣੀ ਦੀ ਚੁਨਰੀ ਭੇਟ ਕਰਕੇ ਸਨਮਾਨਤ ਕੀਤਾ ਗਿਆ। ਇਸ ਦੌਰਾਨ ਮੰਦਰ ਕਮੇਟੀ ਪ੍ਰਧਾਨ ਚੰਚਲ ਸੇਠ ਅਤੇ ਕੈਸ਼ੀਅਰ ਕਿੱਟੀ ਬਸਰਾ ਸਮੇਤ ਸਮੂਹ ਕਮੇਟੀ ਮੈਂਬਰਾਂ ਨੇ ਸੁਖਵੰਤ ਸਿੰਘ ਪੱਡਾ ਵੱਲੋਂ ਪੰਜਾਬ ਪ੍ਰਧਾਨ ਵਜੋਂ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ। ਸੁਖਵੰਤ ਸਿੰਘ ਪੱਡਾ ਨੇ ਮੰਦਰ ਕਮੇਟੀ ਅਤੇ ਸੰਗਤ ਦਾ ਇਸ ਸਨਮਾਨ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਉਹ ਫਗਵਾੜਾ ਦੇ ਲੋਕਾਂ ਵੱਲੋਂ ਦਿਖਾਏ ਗਏ ਪਿਆਰ ਅਤੇ ਸਤਿਕਾਰ ਤੋਂ ਬਹੁਤ ਪ੍ਰਭਾਵਿਤ ਹੋਏ ਹਨ ਅਤੇ ਇਸ ਨਾਲ ਆਪਣੇ ਫਰਜ਼ ਨੂੰ ਹੋਰ ਵੀ ਤਨਦੇਹੀ ਨਾਲ ਨਿਭਾਉਣ ਦੀ ਪ੍ਰੇਰਣਾ ਮਿਲੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਨਾਲ ਜੁੜੇ ਹੋਣ ਕਰਕੇ, ਉਹ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸੂਬੇ ਦੇ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੇ ਯਤਨ ਜਾਰੀ ਰੱਖਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਜਨਤਾ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਅਤੇ ਭਾਰਤੀ ਸੰਵਿਧਾਨ ਪ੍ਰਤੀ ਵਫ਼ਾਦਾਰ ਰਹਿੰਦੇ ਹੋਏ ਆਪਣੇ ਨਾਗਰਿਕ ਫਰਜ਼ ਨਿਭਾਉਣ ਦੀ ਪੁਰਜੋਰ ਅਪੀਲ ਵੀ ਕੀਤੀ। ਇਸ ਮੌਕੇ ਹਿਉਮਨ ਰਾਈਟਸ ਕੌਂਸਲ (ਇੰਡੀਆ) ਦੇ ਸ਼ਾਖਾ ਪ੍ਰਧਾਨ ਗੁਰਦੀਪ ਸਿੰਘ ਕੰਗ, ਬਾਬਾ ਬਾਲਕ ਨਾਥ ਸੇਵਾ ਸੰਮਤੀ ਦੇ ਸਰਪ੍ਰਸਤ ਧਰਮਪਾਲ ਨਿਸ਼ਚਲ, ਐਨ.ਆਰ.ਆਈ. ਸੁਖਦੇਵ ਰਾਜ ਮਨੀਲਾ, ਵਿਨੇ ਕੁਮਾਰ ਬਿੱਟੂ ਆਦਿ ਹਾਜ਼ਰ ਸਨ

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *