ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਵਿੱਚ ਮਨਾਇਆ ਗਿਆ ਵਿਸਾਖੀ ਦਾ ਦਿਹਾੜਾ

Spread the love

ਸਰਾਏ ਅਮਾਨਤ ਖਾਂ /ਝਬਾਲ, 11 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਵਿਖੇ ਅੱਜ  ਵਿਸਾਖੀ ਨੂੰ ਸਮਰਪਿਤ ਦਿਹਾੜਾ ਮਨਾਇਆ ਗਿਆ । ਇਸ ਸ਼ੁੱਭ ਅਵਸਰ ‘ਤੇ ਸਵੇਰ ਦੀ ਸਭਾ ਵਿੱਚ ਬੱਚਿਆਂ ਵੱਲੋਂ ਸ਼ਬਦ ਗਾਇਨ ਕਰਕੇ ਹਰ-ਜਸ ਕੀਰਤਨ ਦਾ ਆਨੰਦ ਮਾਣਿਆ ਗਿਆ। ਸਕੂਲ ਦੇ ਅਧਿਆਪਕ ਨਿਰਮਲਜੀਤ ਕੌਰ  ਵੱਲੋਂ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਅੰਮ੍ਰਿਤਪਾਨ ਕਰਕੇ ਬਾਣੀ- ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਗੁਰਫਤਿਹ ਸਿੰਘ ਅਤੇ ਸਿਮਰਨ ਕੌਰ ਵੱਲੋਂ ਵਿਸਾਖੀ ਤੇ ਕਵਿਤਾਵਾਂ ਦਾ ਗਾਇਨ ਕੀਤਾ ਗਿਆ ਉਪਰੰਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਲੋਕ ਗੀਤ ਅਤੇ ਭੰਗੜਾ ਆਦਿ ਰੰਗਾ- ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ।ਇਸੇ ਸੰਬੰਧੀ ਸਕੂਲ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਰੰਗ -ਬਿਰੰਗੀਆਂ ਦਸਤਾਰਾਂ ਸਜਾ ਕੇ ਸਕੂਲ ਆਏ ਜਿਨਾਂ ਦਾ ਦ੍ਰਿਸ਼ ਬਹੁਤ ਹੀ ਸੁੰਦਰ ਸੀ। ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਜੀ ਢਿੱੱਲੋ , ਆਦਰਸ਼ਪਿੰਦਰ ਸਿੰਘ ਮਾਨ,ਅਜੀਤਪਾਲ ਸਿੰਘ ਅਨੇਜਾ ਅਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਅਨੂਰੀਤ ਬਾਵਾ ਅਤੇ ਹੈੱਡ ਮਿਸਟਰਸ ਮੈਡਮ ਸਿਮਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਦਿਹਾੜੇ ਦੀ ਵਧਾਈ ਦਿੰਦਿਆਂ ਅੰਮ੍ਰਿਤਪਾਨ ਕਰਕੇ ਗੁਰਬਾਣੀ ਨਾਲ ਜੁੜਨ ਅਤੇ ਗੁਰੂ ਸਾਹਿਬਾਨਾਂ ਦੀ ਸਿੱਖਿਆ ਅਨੁਸਾਰ ਜੀਵਨ ਬਿਤਾਉਣ ਲਈ ਪ੍ਰੇਰਿਤ ਕੀਤਾ। ਮੈਡਮ ਸੋਨੀਆ ਟੰਡਨ ਵੱਲੋਂ ਸਟੇਜ ਸੈਕਟਰੀ ਦੀ ਭੂਮਿਕਾ ਨਿਭਾਈ ਗਈ ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *