ਸਕੂਨ ਭਰਪੂਰ ਰਿਹਾ “ਮਾਨਸਰੋਵਰ ਸਾਹਿਤ ਅਕਾਦਮੀ” ਵੱਲੋਂ ਕਰਵਾਇਆ “ਮਹਿਕਦੀ ਸ਼ਾਮ” ਲਾਈਵ ਪ੍ਰੋਗਰਾਮ-ਸੂਦ ਵਿਰਕ

Spread the love

ਫਗਵਾੜਾ 31 ਮਾਰਚ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਇਕਾਈ ਮਾਨਸਰੋਵਰ ਸਾਹਿਤ ਅਕਾਦਮੀ ਰਾਜਸਥਾਨ ਵੱਲੋਂ ਮਿਤੀ 30 ਮਾਰਚ ਦਿਨ ਐਤਵਾਰ ਨੂੰ ਸ਼ਾਮ 5 ਵਜੇ “ਮਹਿਕਦੀ ਸ਼ਾਮ” ਲਾਈਵ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਮੇਜ਼ਬਾਨੀ ਕਰਦੇ ਹੋਏ ਮਹਿੰਦਰ ਸੂਦ ਵਿਰਕ ਜੀ ਨੇ ਪੰਥਕ ਕਵੀ ਡਾ.ਹਰੀ ਸਿੰਘ ਜਾਚਕ ਜੀ ਨੂੰ ਸਰੋਤਿਆਂ ਦੇ ਰੂ-ਬ-ਰੂ ਕਰਵਾਇਆ। “ਮਹਿਕਦੀ ਸ਼ਾਮ” ਪ੍ਰੋਗਰਾਮ ਨੂੰ ਸੂਦ ਵਿਰਕ ਜੀ ਨੇ ਸ਼ਾਨਦਾਰ ਅੰਦਾਜ਼ ਵਿੱਚ ਪੇਸ਼ ਕੀਤਾ ਅਤੇ ਪੰਥਕ ਕਵੀ ਡਾ.ਹਰੀ ਸਿੰਘ ਜਾਚਕ ਜੀ ਨੇ ਆਪਣੀ ਬੁਲੰਦ ਆਵਾਜ਼ ਅਤੇ ਦਮਦਾਰ ਨਜ਼ਮਾਂ ਦੇ ਨਾਲ ਸਰੋਤਿਆਂ ਦੇ ਮਨਾਂ ਅੰਦਰ ਸਕੂਨ ਭਰ ਦਿੱਤਾ। ਮਾਨਸਰੋਵਰ ਸਾਹਿਤ ਅਕਾਦਮੀ ਰਾਜਸਥਾਨ ਦੇ ਸੰਸਥਾਪਕ ਮਾਨ ਸਿੰਘ ਸੁਥਾਰ ਅਤੇ ਚੇਅਰਮੈਨ ਮੈਡਮ ਸੀਯਾ ਭਾਰਤੀ ਅਤੇ ਇਸ ਪ੍ਰੋਗਰਾਮ ਦੇ ਪ੍ਰਬੰਧਕ ਇਕਬਾਲ ਸਿੰਘ ਸਹੋਤਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਮਹੀਨੇ ਦੇ ਦੋ ਵਾਰੀ ਕਰਵਾਇਆ ਜਾਂਦਾ ਹੈl ਜਿਸ ਵਿੱਚ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਵਾਲੇ ਸਾਹਿਤਕਾਰਾਂ,ਸ਼ਾਇਰਾਂ,ਗਾਇਕਾਂ ਅਤੇ ਲੇਖਕਾਂ ਨੂੰ ਸ਼ਾਮਿਲ ਕੀਤਾ ਜਾਂਦਾ ਹੈ। ਮਾਨਸਰੋਵਰ ਸਾਹਿਤ ਅਕਾਦਮੀ ਰਾਜਸਥਾਨ ਪੰਜਾਬੀ ਮਾਂ ਬੋਲੀ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੇ ਉਪਰਾਲੇ ਸੰਸਥਾ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *