ਸਕੂਲ ਆਫ਼ ਐਮੀਨੈਂਸ ਰਾਮਸਰਾ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਨਵੇਂ ਵਿਦਿਅਕ ਵਰ੍ਹੇ ਦੀ ਸ਼ੁਰੂਆਤ

Spread the love

ਪੱਟੀ ਸਦੀਕ, 1 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਸਕੂਲ ਆਫ਼ ਐਮੀਨੈਂਸ ਰਾਮਸਰਾ ਵਿਖੇ ਅੱਜ ਇੱਕ ਅਪ੍ਰੈਲ ਨੂੰ ਵਿਦਿਅਕ ਵਰ੍ਹੇ 2025-26 ਦਾ ਆਰੰਭ ਸਕੂਲ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤਾ ਗਿਆ। ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਾਹਿਗੁਰੂ ਜੀ ਦਾ ਨਾਮ ਸਿਮਰਨ ਕਰਦੇ ਹੋਏ ਵਿਦਿਆਰਥੀਆਂ ਦੇ ਭਲੇ ਅਤੇ ਉਨ੍ਹਾਂ ਦੀ ਉੱਚ ਵਿੱਦਿਆ ਹਾਸਲ ਕਰਨ ਦੀ ਅਰਦਾਸ ਵਾਹਿਗੁਰੂ ਦੇ ਚਰਨਾਂ ਵਿੱਚ ਕੀਤੀ ਗਈ। ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪੈਣ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਅੱਜ ਦੇ ਸਕੂਲ ਮੁਖੀ ਸੁਭਾਸ਼ ਚੰਦ ਵੱਲੋਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਉਨ੍ਹਾਂ ਵੱਲੋਂ 6 ਅਪ੍ਰੈਲ ਨੂੰ ਸਕੂਲ ਆਫ਼ ਐਮੀਨੈਂਸ ਦੀ ਗਿਆਰ੍ਹਵੀਂ ਦੀ ਪ੍ਰਵੇਸ਼ ਪ੍ਰੀਖਿਆ ਵਿੱਚ ਬੈਠਣ ਵਾਲੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਸ਼ਾਮਲ ਹੋ ਕੇ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ ਆਫ਼ ਐਮੀਨੈਂਸ ਰਾਮਸਰਾ ਵਿੱਚ ਦਾਖਲਾ ਲੈਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਵੱਲੋਂ ਸਿੱਖਿਆ ਵਿਭਾਗ ਵੱਲੋਂ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਅਤੇ ਸਮੇਂ ਸਮੇਂ ਤੇ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ, ਵਿਦਿਅਕ ਟੂਰ ਪ੍ਰੋਗਰਾਮ ਅਤੇ ਵਿਦਿਆਰਥੀਆਂ ਦੇ ਨਵੀਆਂ-ਨਵੀਆਂ ਤਕਨੀਕਾਂ ਰਾਹੀਂ ਸਿੱਖਣ ਦੇ ਮੌਕਿਆਂ ਦਾ ਜ਼ਿਕਰ ਵੀ ਕੀਤਾ ਗਿਆ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਦੇ ਗਿਆਰ੍ਹਵੀਂ ਦੇ ਸਾਇੰਸ ਦੇ ਮੈਡੀਕਲ ਅਤੇ ਨਾਨ-ਮੈਡੀਕਲ ਦੇ ਵਿਦਿਆਰਥੀਆਂ ਲਈ ਨੀਟ ਅਤੇ ਜੇਈਈ ਦੇ ਪ੍ਰਵੇਸ਼ ਪ੍ਰੀਖਿਆ ਦੀਆਂ ਤਿਆਰੀਆਂ ਦੀ ਵਿਭਾਗ ਵੱਲੋਂ ਕਰਵਾਈਆਂ ਜਾਂਦੀਆਂ ਹਨ। ਵਕੀਲ ਬਣਨ ਲਈ ਕਲੈਟ ਦੀ ਪ੍ਰੀਖਿਆ ਵਿੱਚ ਅਪੀਅਰ ਹੋਣ ਲਈ ਇਸ ਦੀ ਤਿਆਰੀ ਵੀ ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਸ਼ੇਸ਼ ਰੂਪ ਵਿੱਚ ਕਰਵਾਈ ਜਾਂਦੀ ਹੈ। ਇਸ ਲਈ ਅਜਿਹੇ ਵਿਦਿਆਰਥੀ ਜੋ ਭਵਿੱਖ ਵਿੱਚ ਤਰੱਕੀ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਸਕੂਲ ਆਫ ਐਮੀਨੈਂਸ ਦੀ ਗਿਆਰ੍ਹਵੀਂ ਦੀ ਪ੍ਰਵੇਸ਼ ਪ੍ਰੀਖਿਆ ਵਿੱਚ ਚੰਗੇ ਅੰਕ ਹਾਸਲ ਕਰਕੇ ਸਕੂਲ ਆਫ਼ ਐਮੀਨੈਂਸ ਰਾਮਸਰਾ ਵਿਚ ਦਾਖਲਾ ਲੈਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *