ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਚਿਰਾਗ ‘ਚ “ਇੱਕ ਮਾਂ ਇੱਕ ਪੇੜ” ਦੇ ਨਾਂ ‘ਤੇ ਲਗਾਏ ਗਏ ਪੌਦੇ

Spread the love
ਪੱਟੀ ਸਦੀਕ, 24 ਅਗਸਤ (ਬਲਕਰਨ ਸਿੰਘ ਮਸ਼ਾਲ)- ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਚਿਰਾਗ ‘ਚ ਪੰਜਾਬ ਸਰਕਾਰ ਵੱਲੋਂ ਚੱਲ ਰਹੀ ਮੁਹਿੰਮ ਦੇ ਦੌਰਾਨ “ਇੱਕ ਪੇੜ ਇੱਕ ਮਾਂ” ਦੇ ਨਾਂ ‘ਤੇ ਲਗਾਏ ਪੌਦੇ ਲਗਾਏ ਗਏ। ਇਸ ਦੇ ਨਾਲ ਹੀ ਹੈਡ ਟੀਚਰ ਬਲਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਗਾਤਾਰ ਸਾਡੇ ਸਕੂਲ ਵਿੱਚ ਜੋ ਵੀ ਪੰਜਾਬ ਸ ਸਿੱਖਿਆਂ ਵਿਭਾਗ ਤੋਂ ਜੋ ਵੀ ਆਦੇਸ਼ ਦਿੱਤੇ ਜਾਂਦੇ ਹਨ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਰਗੁਜਾਰੀ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਇਸ ਕੜ੍ਹੀ ਨੂੰ ਅੱਗੇ ਵਧਾਉਂਦੇ ਹੋਏ ਅੱਜ ਸਾਡੇ ਸਕੂਲ ਵਿੱਚ “ਇੱਕ ਪੇੜ ਇਕ ਮਾਂ” ਦੇ ਨਾਂ ‘ਤੇ ਪੌਦੇ ਲਗਾਏ ਗਏ। ਉਸ ਦੇ ਨਾਲ ਹੀ ਉਨ੍ਹਾਂ ਬੱਚਿਆਂ ਨੂੰ ਪ੍ਰੇਰਿਤ ਕਰਦੇ ਕਿਹਾ ਕਿ ਪੌਦੇ ਸਾਡੇ ਜੀਵਨ ਵਿੱਚ ਬਹੁਤ ਮਹੱਤਤਾ ਰੱਖਦੇ ਹਨ। ਪੌਦੇ ਸਾਨੂੰ ਫ਼ਲ, ਫੁੱਲ, ਛਾਂ ਦਿੰਦੇ ਹਨ। ਇਸ ਦੇ ਨਾਲ ਹੀ ਪੌਦਿਆਂ ਦੀਆਂ ਜੜ੍ਹੀਆਂ ਬੂਟੀਆਂ ਅਨੇਕਾਂ ਪ੍ਰਕਾਰ ਦੀਆਂ ਦਵਾਈਆਂ ਤਿਆਰ ਕੀਤੀਆਂ ਜਾਂਦੀਆਂ ਹਨ। ਪੌਦੇ ਸਾਨੂੰ ਆਕਸੀਜਨ ਦਿੰਦੇ ਹਨ ਅਤੇ ਸਾਡੇ ਵਾਤਾਵਰਣ ਨੂੰ ਸ਼ੁੱਧ ਕਰਦੇ ਹਨ‌। ਸਾਡੇ ਜੀਵਨ ਵਿੱਚ ਪੌਦਿਆਂ ਦਾ ਹੋਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ‘ਤੇ ਹੈਡ ਟੀਚਰ ਬਲਜੀਤ ਸਿੰਘ, ਸ਼ਵਿੰਦਰ ਸਿੰਘ, ਬਲਜਿੰਦਰ ਪਾਲ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਆਦਿ ਹਾਜ਼ਰ ਰਹੇ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *