ਸਰਕਾਰੀ ਸਿਹਤ ਕੇਂਦਰਾਂ ‘ਤੇ ਹੈਪੇਟਾਈਟਸ ਬੀ ਅਤੇ ਸੀ ਦੀ ਮੁਫ਼ਤ ਜਾਂਚ ਅਤੇ ਇਲਾਜ ਦੀ ਸੁਵਿਧਾ ਉਪਲੱਬਧ

Spread the love
ਕੀਰਤਪੁਰ ਸਾਹਿਬ 28 ਜੁਲਾਈ (ਭਾਰਦਵਾਜ)  ਡਾ.ਬਲਵਿੰਦਰ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪੀ.ਐੱਚ.ਸੀ ਕੀਰਤਪੁਰ ਸਾਹਿਬ ਵਿਖੇ ਸਿਹਤ ਜਾਂਚ ਕਰਵਾਉਣ ਆਏ ਮਰੀਜ਼ਾਂ ਲਈ ਹੈਪੇਟਾਈਟਸ ਸੰਬੰਧੀ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿ। ਇਸ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਜੰਗਜੀਤ ਸਿੰਘ ਨੇ ਮਰੀਜ਼ਾਂ ਨੂੰ ਹੈਪੇਟਾਈਟਸ ਤੋਂ ਬਚਾਅ ਅਤੇ ਇਸਦੇ ਇਲਾਜ ਬਾਰੇ ਜਾਗਰੂਕ ਕੀਤਾ।  ਬਲਾਕ ਐਕਸਟੈਨਸ਼ਨ ਐਜੂਕੇਟਰ ਰਤਿਕਾ ਓਬਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਮੇਂ ਸਮੇਂ ‘ਤੇ ਵੱਖ-ਵੱਖ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਉਨ੍ਹਾਂ ਨੂੰ ਬਿਮਾਰੀ ਦੇ ਲੱਛਣਾਂ ਅਤੇ ਬਚਾਅ ਸਬੰਧੀ ਲੋੜੀਂਦੀ ਜਾਣਕਾਰੀ ਮੁਹਈਆ ਕਰਵਾਈ ਜਾ ਸਕੇ। ਇਸੇ ਸਿਲਸਿਲੇ ‘ਚ ਅੱਜ ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਕੀਰਤਪੁਰ ਸਾਹਿਬ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਜੰਗਜੀਤ ਸਿੰਘ ਦੀ ਅਗਵਾਈ ‘ਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।  ਸੀਨੀਅਰ ਮੈਡੀਕਲ ਅਫ਼ਸਰ ਨੇ ਓ.ਪੀ.ਡੀ ਵਿਚ ਆਏ ਮਰੀਜ਼ਾਂ ਨਾਲ ਹੈਪੇਟਾਈਟਸ ਸੰਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਹੈਪੇਟਾਈਟਸ ਜਿਗਰ ਦੀ ਬਿਮਾਰੀ ਹੈ ਜੋ ਕਿ ਵਾਇਰਸ ਰਾਹੀਂ ਫ਼ੈਲਦੀ ਹੈ। ਹੈਪੇਟਾਈਟਸ ਏ, ਬੀ, ਸੀ, ਡੀ ਅਤੇ ਈ ਇਸ ਬਿਮਾਰੀ ਦੀਆਂ ਮੁੱਖ ਪੰਜ ਕਿਸਮਾਂ ਹਨ। ਇਸ ਵਿਚੋਂ ਹੈਪੇਟਾਈਟਸ ਬੀ ਅਤੇ ਸੀ ਜ਼ਿਆਦਾ ਖ਼ਤਰਨਾਕ ਹਨ, ਜਿਨ੍ਹਾਂ ਦਾ ਟੈਸਟ ਕਰਵਾਉਣਾ ਲਾਜ਼ਮੀ ਹੈ ਅਤੇ ਸਰਕਾਰੀ ਸਿਹਤ ਕੇਂਦਰਾਂ ‘ਤੇ ਇਹ ਟੈਸਟ ਮੁਫ਼ਤ ਕੀਤਾ ਜਾਂਦਾ ਹੈ। ਡਾਕਟਰ ਜੰਗਜੀਤ ਸਿੰਘ ਨੇ ਦੱਸਿਆ ਕਿ ਇਹਨਾਂ ਨੂੰ ਆਮ ਭਾਸ਼ਾ ਵਿਚ ਪੀਲੀਆ ਅਤੇ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ ਅਤੇ ਸਰਕਾਰੀ ਸਿਹਤ ਕੇਂਦਰਾਂ ‘ਤੇ ਇਸਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਸਰਕਾਰੀ ਸਿਹਤ ਕੇਂਦਰਾਂ ਵਿੱਚ ਬੱਚੇ ਦੇ ਜਨਮ ਦੇ 24 ਘੰਟਿਆਂ ਅੰਦਰ ਹੈਪੇਟਾਈਟਸ ਬੀ ਤੋਂ ਬਚਾਅ ਲਈ ਮੁਫ਼ਤ ਟੀਕਾ ਵੀ ਲਗਾਇਆ ਜਾਂਦਾ ਹੈ। ਸੈਮੀਨਾਰ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਨੇ ਮਰੀਜ਼ਾਂ ਨੂੰ ਕਾਲਜੇ ਜਾਂ ਪੇਟ ਵਿਚ ਲਗਾਤਾਰ ਦਰਦ ਹੋਣ, ਲੀਵਰ ਵਿਚ ਸੋਜ਼ਿਸ਼ ਆਉਣ, ਭੁੱਖ ਨਾ ਲੱਗਣ, ਗੂੜ੍ਹੇ ਪੀਲੇ ਰੰਗ ਦਾ ਪਿਸ਼ਾਬ ਆਉਣ ਅਤੇ ਜੋੜਾਂ ਵਿਚ ਦਰਦ ਹੋਣ ਵਰਗੇ ਲੱਛਣ ਵਿਖਾਈ ਦੇਣ ‘ਤੇ ਡਾਕਟਰੀ ਜਾਂਚ ਕਰਵਾਉਣ ਦੀ ਸਲਾਹ ਵੀ ਦਿੱਤੀ। ਉਹਨਾਂ ਕਿਹਾ ਕਿ ਅਣਗਹਿਲੀ ਵਰਤਣ ‘ਤੇ ਹੈਪੇਟਾਈਟਸ ਜਿਗਰ ਦੇ ਕੈਂਸਰ ਦਾ ਕਾਰਨ ਬਣ ਸਕਦਾ ਹੈ ਅਤੇ ਜਾਨਲੇਵਾ ਵੀ ਸਾਬਿਤ ਹੋ ਸਕਦਾ ਹੈ।
      ਇਸ ਮੌਕੇ ਡਾਕਟਰ ਮਮਤਾ, ਐੱਸ.ਐੱਮ.ਆਈ ਸਿਕੰਦਰ ਸਿੰਘ, ਐਲ.ਐੱਚ.ਵੀ ਸੁਨੀਤਾ,ਸਟਾਫ਼ ਨਰਸ ਸ਼ਿਵ ਕੁਮਾਰ, ਫਾਰਮੇਸੀ ਅਫ਼ਸਰ ਬਲਜੀਤ ਕੌਰ, ਮੱਖਣ ਸਿੰਘ ਹਾਜਰ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *