ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ

Spread the love

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਮਨਪ੍ਰੀਤ ਮੋਨੂੰ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਸਿੱਖਿਆ ਕ੍ਰਾਂਤੀ ਅਧੀਨ ਬੱਚਿਆਂ ਦੇ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਇਸ ਮੌਕੇ ਸਮੂਹ ਸਟਾਫ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਰਮੇਸ਼ ਸਿੰਘ, ਗੁਰਵਿੰਦਰ ਸਿੰਘ ਸਕੂਲ ਟੀਚਰ, ਸ਼ਿਵਦੀਪ ਸਿੰਘ ਸਕੂਲ ਟੀਚਰ, ਕਿਰਨ ਬਾਲਾ ਸਕੂਲ ਟੀਚਰ, ਤਰਸੇਮ ਸਿੰਘ ਸਰਪੰਚ, ਵਰਿੰਦਰ ਕੁਮਾਰ, ਲਖਵੀਰ ਸਿੰਘ, ਗੁਰਤੇਜ ਸਿੰਘ, ਲੱਭਾ, ਬਲਜੀਤ ਸਿੰਘ ਮੈਂਬਰ ਆਦਿ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *