ਸ਼੍ਰੀ ਮੁਕਤਸਰ ਸਾਹਿਬ, 2 ਜੁਲਾਈ ()- ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਕੂਲਾਂ ਵਿੱਚ ਬੱਚਿਆਂ ਨੂੰ ਗਿਆਨ ਦਾ ਪ੍ਰਕਾਸ਼ ਕਰਵਾਉਣ ਲਈ ਸਕੂਲਾਂ ਵਿੱਚ ਮੁਫ਼ਤ ਕਿਤਾਬਾਂ ਦਿੱਤੀਆਂ ਜਾ ਰਹੀਆਂ ਹਨ।ਇਸ ਲੜੀ ਹੇਠ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਝਬੇਲਵਾਲੀ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਨੂੰ ਬੱਚਿਆਂ ਨੂੰ ਗਿਆਨ ਦਾ ਪ੍ਰਕਾਸ਼ ਕਰਵਾਉਣ ਲਈ ਸਕੂਲ ਵਿੱਚ ਚੱਲ ਰਹੀ ਲਾਇਬ੍ਰੇਰੀ ਨੂੰ ਮੁਫ਼ਤ ਕਿਤਾਬਾਂ ਦਿੱਤੀਆਂ ਗਈਆਂ ਹਨ। ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਕਿ ਸਕੂਲ ਸਟਾਫ ਵੱਲੋਂ ਪਿਛਲੇ ਸਮੇਂ ਦੌਰਾਨ ਡਾਕਟਰ ਐਸ ਪੀ ਸਿੰਘ ਓਬਰਾਏ ਨੂੰ ਸਕੂਲ ਵਿੱਚ ਚੱਲ ਰਹੀ ਲਾਇਬ੍ਰੇਰੀ ਵਿੱਚ ਕਿਤਾਬਾਂ ਦੇਣ ਲਈ ਬੇਨਤੀ ਪੱਤਰ ਭੇਜਿਆ ਗਿਆ ਸੀ, ਡਾਕਟਰ ਓਬਰਾਏ ਵਲੋਂ ਤੁਰੰਤ ਪ੍ਰਵਾਨਗੀ ਦੇ ਦਿੱਤੀ ਅਤੇ ਕਿਤਾਬਾਂ ਭੇਜੀਆਂ ਗਈਆਂ ਸਨ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਦੀ ਹਾਜ਼ਰੀ ਵਿੱਚ ਸਕੂਲ ਸਟਾਫ ਨੂੰ ਦਿੱਤੀਆਂ ਗਈਆਂ ਹਨ।ਇਸ ਮੌਕੇ ਜਸਪਾਲ ਸਿੰਘ ਰਿਟਾਇਰਡ ਲੈਕਚਰਾਰ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਭਾਵੇਂ ਅੱਜ ਮੋਬਾਈਲ ਦਾ ਯੁੱਗ ਹੈ ਪਰੰਤੂ ਸਾਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨੀਆਂ ਚਾਹੀਦੀਆਂ ਹਨ। ਕਿਤਾਬਾਂ ਲੈਣ ਉਪਰੰਤ ਸਕੂਲ ਸਟਾਫ ਵੱਲੋਂ ਅਤੇ ਬੱਚਿਆਂ ਵੱਲੋਂ ਡਾਕਟਰ ਐਸ ਪੀ ਸਿੰਘ ਓਬਰਾਏ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸ਼੍ਰੀ ਮੁਕਤਸਰ ਸਾਹਿਬ ਦੇ ਪੰਜ ਗੁਰੂਦਵਾਰਾ ਸਾਹਿਬ ਵਿੱਚ ਅਤੇ ਚਾਰ ਪਿੰਡਾਂ ਦੀਆਂ ਲਾਇਬਰੇਰੀਆਂ ਨੂੰ ਟਰੱਸਟ ਵੱਲੋਂ ਵੱਡੀ ਤਾਦਾਦ ਵਿੱਚ ਮੁਫ਼ਤ ਕਿਤਾਬਾਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਮੋਕੇ ਸੁਖਬੀਰ ਸਿੰਘ ਜੈਲਦਾਰ, ਰਛਪਾਲ ਸਿੰਘ ਡਿਵੈਲਪਮੈਂਟ ਆਫ਼ੀਸਰ, ਮੈਡਮ ਮਨਿੰਦਰ ਕੌਰ, ਮੈਡਮ ਅਨੀਤਾ ਰਾਣੀ, ਸਕੂਲ ਦੇ ਮੁੱਖ ਅਧਿਆਪਕ, ਅਧਿਆਪਕ, ਅਤੇ ਬੱਚੇ ਹਾਜ਼ਰ ਸਨ।






