ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇੰਦਰਾ ਕਲੋਨੀ ਵਿਖੇ ਕੱਢਿਆ ਕੈਂਡਲ ਮਾਰਚ 

Spread the love
ਮਾਛੀਵਾੜਾ ਸਾਹਿਬ 24 ਮਾਰਚ( ਸੁੱਚਾ ਬੰਗੜ)ਲੋਕ ਏਕਤਾ ਕਮੇਟੀ ਇੰਦਰਾ ਕਲੋਨੀ ਮਾਛੀਵਾੜਾ ਸਾਹਿਬ ਵੱਲੋਂ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੈਂਡਲ ਮਾਰਚ ਕੱਢਿਆ ਗਿਆ । ਆਗੂਆਂ ਨੇ ਕਿਹਾ ਕਿ ਸਾਨੂੰ ਹਮੇਸ਼ਾ ਆਪਣੇ ਸ਼ਹੀਦਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਜਿਨਾਂ ਨੇ ਸਾਨੂੰ ਆਜ਼ਾਦੀ ਦਾ ਨਿੱਘ ਮਾਨਣ ਲਈ ਦੇਸ਼ ਨੂੰ ਆਜ਼ਾਦ ਕਰਵਾ ਕੇ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਅਤੇ ਜਨਮ ਦਿਨ ਸ਼ਰਧਾ ਭਾਵਨਾ ਨਾਲ ਮਨਾਉਣੇ ਚਾਹੀਦੇ ਹਨ ਤਾਂ ਕਿ ਆਉਣ ਵਾਲੀ ਨਵੀਂ ਪੀੜੀ ਨੂੰ ਇਤਿਹਾਸ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਕੈਂਡਲ ਮਾਰਚ ਦੌਰਾਨ ਵੱਡੀ ਗਿਣਤੀ ਵਿੱਚ ਬੱਚੇ ਬਜ਼ੁਰਗ ਅਤੇ ਔਰਤਾਂ ਨੇ ਭਾਗ ਲਿਆ ਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ । ਇਸ ਤੋਂ ਇਲਾਵਾ ਸ਼ਹੀਦਾਂ ਦੇ ਜੀਵਨ ਤੇ  ਆਧਾਰਿਤ ਫਿਲਮ ਦਿਖਾਈ ਗਈ। ਇਸ ਮੌਕੇ ਸੰਦੀਪ ਸਿੰਘ ਸੀਪਾ ,ਪ੍ਰੇਮ ਅਮਨ ਮੋਨਾ ਰਾਣੀ ,ਮਨਜੀਤ ਕੌਰ ਕਮਲਜੀਤ ਕੌਰ ,ਵਿਦਿਆ, ਮਨਦੀਪ ਕੌਰ ਡੋਲੀ, ਸਤਵਿੰਦਰ ਕੌਰ, ਰਾਜ,ਜਸਵਿੰਦਰ ਸਿੰਘ, ਸੁਖਪ੍ਰੀਤ ਕੌਰ ਅਤੇ ਮੁੱਖ ਬੁਲਾਰਾ ਰਜਿੰਦਰ ਜੰਡਿਆਲੀ ਆਦ ਹਾਜ਼ਰ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *