ਸਿਖਿਆ ਕ੍ਰਾਂਤੀ ਤਹਿਤ ਸਕੂਲੀ ਸਿਖਿਆ ਨੂੰ ਸਮੇਂ ਦੇ ਹਾਣ ਦੀ ਬਣਾਉਣਾ ਮਾਨ ਸਰਕਾਰ ਦਾ ਮੁੱਖ ਉਦੇਸ਼ -ਜਗਦੀਪ ਸਿੰਘ ਕਾਕਾ ਬਰਾੜ

Spread the love
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ ( ਮਨਪ੍ਰੀਤ ਮੋਨੂੰ ) ਅੱਜ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਅੰਤਰਗਤ ਸਰਕਾਰੀ ਪ੍ਰਾਇਮਰੀ ਸਕੂਲ ਬਰੂਹਾਂਵਾਲੀ ਅਤੇ ਸਰਕਾਰੀ ਮਿਡਲ ਸਕੂਲ ਬਰੂਹਾਂਵਾਲੀ,ਬਲਾਕ ਮੁਕਤਸਰ-੧ ਵਿਖੇ ਚਾਰਦੀਵਾਰੀ ਦੀ ਰਿਪੇਅਰ ਦੇ ਕੰਮ ਦਾ ਉਦਘਾਟਨ ਅਤੇ ਨਵੇਂ ਬਣੇ ਕਮਰੇ ਦਾ ਉਦਘਾਟਨ ਮਾਣਯੋਗ ਐਮ.ਐਲ.ਏ.ਹਲਕਾ ਸ਼੍ਰੀ ਮੁਕਤਸਰ ਸਾਹਿਬ ਸ.ਜਗਦੀਪ ਸਿੰਘ ਕਾਕਾ ਬਰਾੜ ਜੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ।ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਕਤਸਰ -੧ ਅਤੇ ੨ ਸ.ਜਗਦੀਪ ਸਿੰਘ,ਕਲੱਸਟਰ ਕੋਆਰਡੀਨੇਟਰ ਗੁਲਾਬੇ ਵਾਲਾ ਸ.ਪਰਗਟ ਸਿੰਘ ਜੰਬਰ,ਸਮਾਰਟ ਸਕੂਲ ਕੋਆਰਡੀਨੇਟਰ ਸ.ਮਨਦੀਪ ਸਿੰਘ ਨਿੱਪਾ ਅਤੇ ਸ.ਹਰਪ੍ਰੀਤ ਸਿੰਘ ਹੈਰੀ, ਸਰਪੰਚ ਗ੍ਰਾਮ ਪੰਚਾਇਤ ਖੱਪਿਆਂਵਾਲ਼ੀ ਸ਼੍ਰੀਮਤੀ ਸਿਮਰਜੀਤ ਕੌਰ,ਮੈਂਬਰ ਪੰਚਾਇਤ ਸ.ਨਰਿੰਦਰ ਸਿੰਘ ਸੰਧੂ,ਸ.ਹਰਮੀਤ ਸਿੰਘ ਸਿੱਧੂ, ਰਘਬੀਰ ਸਿੰਘ,ਸੁਖਦੇਵ ਸਿੰਘ, ਸ.ਗੁਰਵਿੰਦਰ ਸਿੰਘ,ਸ.ਕੇਵਲ ਸਿੰਘ,ਸ.ਮਨਜੀਤ ਸਿੰਘ,ਸਕੂਲ ਮੈਨੇਜ਼ਮੈਂਟ ਕਮੇਟੀ ਦੇ ਮੈਂਬਰ ਸ.ਮਨਜੀਤ ਸਿੰਘ ਭੰਗੂ,ਸਮੂਹ ਸਟਾਫ ਹੈਲਥ ਸੈਂਟਰ ਖੱਪਿਆਂਵਾਲ਼ੀ, ਸਮੂਹ ਸਟਾਫ ਕੋਆਪਰੇਟਿਵ ਸੁਸਾਇਟੀ ਖੱਪਿਆਂਵਾਲ਼ੀ,ਸਮੂਹ ਸਟਾਫ ਆਂਗਣਵਾੜੀ ਵਰਕਰ, ਸਕੂਲ ਮੈਨੇਜ਼ਮੈਂਟ ਕਮੇਟੀ ਸਰਕਾਰੀ ਪ੍ਰਾਇਮਰੀ ਸਕੂਲ ਬਰੂਹਾਂਵਾਲੀ ਦੇ ਚੇਅਰਪਰਸਨ ਸ੍ਰੀਮਤੀ ਅੰਮ੍ਰਿਤ ਕੌਰ,ਸਕੂਲ ਮੈਨੇਜ਼ਮੈਂਟ ਕਮੇਟੀ ਸਰਕਾਰੀ ਮਿਡਲ ਸਕੂਲ ਬਰੂਹਾਂਵਾਲੀ ਦੇ ਚੇਅਰਪਰਸਨ ਸ਼੍ਰੀਮਤੀ ਜਸਵਿੰਦਰ ਕੌਰ,ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਰਜਿੰਦਰ ਕੌਰ, ਅਧਿਆਪਕ ਸ.ਕੰਵਰਜੀਤ ਸਿੰਘ,ਸ.ਗੁਰਸ਼ਰਨ ਸਿੰਘ,ਸ.ਗੁਰਪ੍ਰੀਤ ਸਿੰਘ ਗੋਪੀ,ਮਿਡਲ ਸਕੂਲ ਮੁਖੀ ਸ਼੍ਰੀ ਸ਼ਿਵ ਕੁਮਾਰ, ਅਧਿਆਪਕ ਸ.ਸੁਖਵਿੰਦਰ ਸਿੰਘ, ਅਧਿਆਪਕਾ ਮੀਨੂੰ ਰਾਣੀ , ਅਧਿਆਪਕਾ ਅਨੀਤਾ ਰਾਣੀ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।ਸ.ਜਗਦੀਪ ਸਿੰਘ ਜੀ ਕਾਕਾ ਬਰਾੜ ਜੀ ਨੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿੱਚ ਚੱਲ ਰਹੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਾਰੀਆਂ ਸਹੂਲਤਾਂ ਪਹਿਲ ਦੇ ਆਧਾਰ ਤੇ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ। ਬਰਾੜ ਸਾਹਿਬ ਨੇ ਸਮੁੱਚੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਸਾਡੇ ਸਮਾਜ ਦੀ ਰੀੜ੍ਹ ਦੀ ਹੱਡੀ ਹਨ। ਸਾਰਿਆਂ ਨੂੰ ਅਧਿਆਪਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਮਾਣਯੋਗ ਐਮ.ਐਲ.ਏ.ਸਾਹਿਬਾਨ ਵੱਲੋਂ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *