ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਪ੍ਰਿੰਸੀਪਲ ਸ੍ਰੀਮਤੀ ਪ੍ਰਿਅੰਕਾ ਮਹਿਤਾ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਜੈਤੋ ਵੱਲੋਂ ਵਿਸ਼ੇਸ਼ ਸਨਮਾਨ ਹਾਸਲ

Spread the love

ਜੈਤੋ,15 ਅਪ੍ਰੈਲ (ਮਨਜੀਤ ਸਿੰਘ ਢੱਲਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਮਿਤੀ 12 ਅਪ੍ਰੈਲ ਨੂੰ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਵਿਖੇ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਧਿਆਪਕ ਕਾਰਜਸ਼ਾਲਾ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ।  ਜਿਸ ਵਿੱਚ ਸਿਲਵਰ ਓਕਸ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਪ੍ਰਿਅੰਕਾ ਮਹਿਤਾ ਅਤੇ ਸ਼੍ਰੀਮਤੀ ਰਮਨਪ੍ਰੀਤ ਕੌਰ ਅੰਗਰੇਜ਼ੀ ਅਧਿਆਪਕਾ ਨੂੰ ਅਧਿਆਪਨ ਖੇਤਰ ਵਿੱਚ  ਵਿਚਰਦੇ ਹੋਏ ਆਪਣੇ ਵਿਦਿਆਰਥੀਆਂ ਲਈ ਨਰੋਏ ਸਮਾਜ ਦੀ ਸਿਰਜਣਾ ਹਿੱਤ ਅਤੇ ਨਿਰਸਵਾਰਥ ਯੋਗਦਾਨ ਦੀ ਪ੍ਰਸੰਸਾ ਕਰਦੇ ਹੋਏ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਜੈਤੋ ਵੱਲੋਂ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਉੱਥੇ ਪਹੁੰਚੇ ਹੋਏ ਸਮੂਹ ਅਧਿਆਪਕਾਂ ਨੂੰ ਅਧਿਆਪਕ ਦੇ ਹਿੱਤਾਂ ਤੇ ਇੱਕ ਬਹੁਤ ਹੀ ਵਧੀਆ ਪਾਵਰ ਪੁਆਇੰਟ ਪੇਸ਼ਕਾਰੀ ਦਿਖਾਈ ਗਈ। ਇੱਥੇ ਪਹੁੰਚੇ ਹੋਏ ਬਹੁਤ ਹੀ ਸਤਿਕਾਰਯੋਗ ਸੇਵਾਦਾਰ ਪ੍ਰਕਾਸ਼ ਸਿੰਘ ਜੈਤੋ ਨੇ ਅਧਿਆਪਨ ਦੇ ਵਿਸ਼ੇ ਤੇ ਗੱਲਬਾਤ ਕਰਦਿਆਂ ਆਖਿਆ ਕਿ ਅਧਿਆਪਨ ਕੇਵਲ ਕਿੱਤਾ ਨਾ ਹੋ ਕੇ ਸਮਾਜ ਵਿੱਚ ਸਭ ਤੋਂ ਵੱਡੀ ਜਿੰਮੇਵਾਰੀ ਹੈ ਉਹਨਾਂ ਵਿਦਿਆਰਥੀਆਂ ਵਿੱਚ ਹੋ ਰਹੇ ਨੈਤਿਕ ਪਤਨ ਕਾਰਨ ਸਮਾਜ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਚਰਚਾ ਕਰਦਿਆਂ ਸਮੂਹ ਅਧਿਆਪਕਾਂ ਨੂੰ ਇੰਨਾ ਸਮੱਸਿਆਵਾਂ ਦੇ ਹੱਲ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਉਨਾਂ ਆਪਣੇ ਭਾਸ਼ਣ ਦੌਰਾਨ ਅਧਿਆਪਕ ਵਰਗ ਦੀਆਂ ਸਮਾਜ ਪ੍ਰਤੀ ਬਣਦੀਆਂ ਜਿੰਮੇਵਾਰੀਆਂ ਦ੍ਰਿੜ ਕਰਾਉਂਦਿਆਂ ਆਖਿਆ ਅਧਿਆਪਕ ਉਹ ਪੁੱਲ ਹੁੰਦੇ ਹਨ ਜਿਨਾਂ ਤੋਂ ਲੰਘ ਕੇ ਵਿਦਿਆਰਥੀ ਆਪਣੇ ਜੀਵਨ ਦੇ ਨਿਸ਼ਾਨਿਆਂ ਤੱਕ ਪਹੁੰਚਦੇ ਹਨ। ਵਿਦਿਆਰਥੀ ਜੀਵਨ ਦਾ ਬਹੁਤ ਸਾਰਾ ਸਮਾਂ ਵਿੱਦਿਅਕ ਅਦਾਰਿਆਂ ਵਿੱਚ ਬੀਤਣ ਕਰਕੇ ਅਧਿਆਪਕਾਂ  ਦੀ ਨਿੱਜੀ ਸ਼ਖਸ਼ੀਅਤ ਦਾ ਚੌਖਾ ਪ੍ਰਭਾਵ ਵਿਦਿਆਰਥੀਆਂ ਦੀ  ਸ਼ਖਸ਼ੀਅਤ ਤੇ ਪੈਂਦਾ ਹੈ। ਇਸ ਉਪਰੰਤ ਡਾਕਟਰ ਮਨਦੀਪ ਸਿੰਘ ਅਬੋਹਰ ਨੇ ‘ਨੈਤਿਕ ਕਦਰਾਂ ਕੀਮਤਾਂ ਤੇ ਸੁਚੱਜਾ ਅਧਿਆਪਨ’ ਵਿਸ਼ੇ ਤੇ ਆਏ ਹੋਏ ਅਧਿਆਪਕਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਤੇ ਬੀ. ਪੀ.ਓ ਸੁਸ਼ੀਲ ਕੁਮਾਰ ਅਹੂਜਾ  ਵੱਲੋਂ ਸਿਲਵਰ ਓਕਸ ਸਕੂਲ  ਪ੍ਰਿੰਸੀਪਲ ਸ੍ਰੀਮਤੀ ਪ੍ਰਿਅੰਕਾ ਮਹਿਤਾ ਅਤੇ ਅਧਿਆਪਕਾ ਸ੍ਰੀਮਤੀ ਰਮਨਪ੍ਰੀਤ ਕੌਰ  ਨੂੰ ਇੱਕ ਸਫਲ ਅਤੇ ਯੋਗ ਅਧਿਆਪਕ ਹੋਣ ਦਾ ਮਾਣ ਬਖਸ਼ਦਿਆਂ ਸਨਮਾਨ ਚਿੰਨ੍ਹ ਦੇ ਕੇ ਵਧਾਈ ਦਿੱਤੀ ਗਈ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *