ਸ਼੍ਰੀ ਮੁਕਤਸਰ ਸਾਹਿਬ, 25 ਜੁਲਾਈ ()- ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ”ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸਦੇ ਤਹਿਤ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਸਿਹਤ ਵਿਭਾਗ ਦੀਆਂ ਟੀਮਾਂ ਜਿਨ੍ਹਾ ਵਿਚ ਸਿਹਤ ਵਿਭਾਗ ਦੀ ਕਰਮਚਾਰੀ, ਆਸ਼ਾ, ਬ੍ਰੀਡਿੰਗ ਚੈਕਰ ਅਤੇ ਨਰਸਿੰਗ ਸਟੂਡੈਂਟ ਸ਼ਾਮਿਲ ਸਨ ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਤੋਂ ਡੇਂਗੂ ਸਬੰਧੀ ਜਾਣਕਾਰੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆ/ਕਰਮਚਾਰੀਆ ਤੋ ਇਲਾਵਾ ਮਾਤਾ ਜਰਨੈਲ ਕੌਰ ਨਰਸਿੰਗ ਇੰਸਟੀਟਿਊਟ ਦੇ ਵਿਦਿਆਰਥੀ, ਆਸ਼ਾ ਵਰਕਰਾਂ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਖੇਤਰਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਅੱਜ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਸਾਰੇ ਗੁਰਦਵਾਰਾ ਸਾਹਿਬ, ਮੰਦਿਰਾਂ, ਹੋਰ ਧਾਰਮਿਕ ਸੰਸਥਾਂਵਾਂ ਅਤੇ ਡੇਰਿਆਂ ਤੋਂ ਇਲਾਵਾ ਹੋਰ ਜਨਤਕ ਥਾਵਾਂ ਵਿਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਰਹੀਆਂ ਹਨ। ਉਨ੍ਹਾ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ, ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ”ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ੳੇਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਰੋਜਾਨਾ ਪੱਧਰ ਤੇ ਘਰ ਘਰ ਅਤੇ ਜਨਤਕ ਥਾਵਾਂ ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿਚ ਐਂਟੀਲਾਰਵੀਅਲ ਸਪਰੇ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਡੇਂਗੂ ਦੀ ਬੀਮਾਰੀ ਤੋਂ ਬਚਾਅ ਹੋ ਸਕੇ।ਉਨ੍ਹਾ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਵਿਰੋਧੀ ਗਤੀਵਧੀਆਂ ਦੋਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ ਅਤੇ ਸਿਹਤ ਵਿਭਾਗ ਵਲੋਂ ਦੱਸੀਆ ਜਾ ਰਹੀਆਂ ਸਾਵਧਾਨੀਆਂ ਦੀ ਵਰਤੋਂ ਕਰਕੇ ਡੇਂਗੂ ਤੋਂ ਬਚਿਆ ਜਾਵੇ। ਇਸ ਮੋਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਵਿਨੋਦ ਕੁਮਾਰ ਸਹਾਇਕ ਮਲੇਰੀਆ ਅਫਸਰ, ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਸਿਹਤ ਵਰਕਰ ਜਸਕਰਨ ਸਿੰਘ, ਹਰਮੇਲ ਸਿੰਘ, ਵਕੀਲ ਸਿੰਘ, ਅਮ੍ਰਿੰਤਪਾਲ ਸਿੰਘ, ਸਬਧੰਤ ਏਰੀਏ ਦੀਆਂ ਆਸ਼ਾ ਵਰਕਰ, ਮਾਤਾ ਜਰਨੈਲ ਕੌਰ ਨਰਸਿੰਗ ਕਾਲਜ ਦੇ ਵਿਦਆਰਥੀ ਅਤੇ ਬ੍ਰੀਡਿੰਗ ਚੈਕਰ ਮੋਜੂਦ ਸਨ।






