ਸਿਹਤ ਵਿਭਾਗ ਵਲੋਂ ਲੋਕਾਂ ਨੂੰ ਬਾਰਿਸ਼ਾ ਦੌਰਾਨ ਬੀਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ

Spread the love

ਸ਼੍ਰੀ ਮੁਕਤਸਰ ਸਾਹਿਬ, 20 ਅਗਸਤ ()- ਪਿਛਲੇ ਕੁਝ ਦਿਨਾਂ ਤੋਂ ਇਲਾਕੇ ਵਿੱਚ ਬਰਸਾਤ ਹੋਣ ਕਾਰਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਲੋਕਾਂ ਨੂੰ ਬਰਸਾਤੀ ਮੌਸਮ ਕਾਰਨ ਹੋਣ ਵਾਲੀਆਂ ਬੀਮਾਰੀਆਂ ਸਬੰਧੀ ਜਾਗਰੁਕ ਕੀਤਾ ਜਾਵੇ ਅਤੇ ਨਾਲ ਹੀ ਸਿਹਤ ਸੇਵਾਵਾਂ ਪ੍ਰਾਪਤ ਕਰਨ ਲਈ ਲੋਕਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇ ।ਉਨ੍ਹਾ ਕਿਹਾ ਕਿ ਪੀਣ ਲਈ ਸਿਰਫ ਸਾਫ ਪਾਣੀ ਦੀ ਵਰਤੋਂ ਕੀਤੀ ਜਾਵੇ, ਪੀਣ ਵਾਲੇ ਪਾਣੀ ਨੂੰ ਉਬਾਲ ਕਰਕੇ ਠੰਡਾ ਕਰਕੇ ਪੀਣ ਲਈ ਵਰਤਿਆ ਜਾਵੇ, ਇਨਫੈਕਸ਼ਨ ਨੂੰ ਕੰਟਰੋਲ ਕਰਨ ਲਈ ਸਮੇਂ ਸਮੇਂ ਤੇ ਸਾਬਣ ਅਤੇ ਪਾਣੀ ਨਾਲ ਹੱਥ ਥੋਤੇ ਜਾਣ, ਹੜਾਂ ਦੇ ਪਾਣੀ ਨਾਲ ਗਿੱਲੇ ਖਾਣੇ ਨੂੰ ਖਾਣ ਤੋਂ ਪ੍ਰਹੇਜ ਕੀਤਾ ਜਾਵੇ, ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।ਇਸ ਸਮੇਂ ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਰਸਾਤਾਂ ਦੋਰਾਨ ਉਲਟੀਆਂ ਜਾਂ ਦਸਤ ਹੋਣ ਦੀ ਸੂਰਤ ਵਿੱਚ ਓ.ਆਰ.ਐਸ. (ਜੀਵਨ ਰੱਖਿਅਕ ਘੋਲ) ਦੀ ਵਰਤੋਂ ਕਰਨੀ ਚਾਹੀਦੀ ਹੈ, ਜ਼ੋ ਕਿ ਸਿਹਤ ਵਿਭਾਗ ਵੱਲੋਂ ਸਾਰੀਆ ਸਰਕਾਰੀ ਸਿਹਤਸੰਸਥਾਵਾਂ ਵਿਚ ਮੁਫ਼ਤ ਦਿੱਤਾ ਜਾ ਰਿਹਾ ਹੈ। ਸਾਨੂੰ ਪਾਣੀ ਉਬਾਲ ਕੇ ਜਾਂ ਕਲੋਰੀਨੇਟ ਕਰਕੇ ਪੀਣਾ ਚਾਹੀਦਾ ਹੈ, ਪਾਣੀ ਸਾਫ਼ ਕਰਨ ਲਈ ਸਿਹਤ ਵਿਭਾਗ ਵੱਲੋਂ ਕਲੋਰੀਨ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਆਪਣੀ ਨਿੱਜੀ ਸਫ਼ਾਈ ਅਤੇ ਆਲੇ ਦੁਆਲੇ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ। ਬਿਮਾਰੀ ਹੋਣ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *