ਸਿਹਤ ਵਿਭਾਗ ਵਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਹਿੰਮ ਤਹਿਤ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ

Spread the love

ਸ਼੍ਰੀ ਮੁਕਤਸਰ ਸਾਹਿਬ, 05 ਸਤੰਬਰ ()- ਸਿਹਤ ਵਿਭਾਗ ਵਲੋਂ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸਦੇ ਤਹਿਤ ਡਾ ਜਗਦੀਪ ਚਾਵਲਾ ਸਿਵਲ ਸਰਜਨ ਵਲੋਂ ਸਿਹਤ ਵਿਭਾਗ ਦੀਆਂ ਟੀਮਾਂ ਜਿਨ੍ਹਾ ਵਿਚ ਸਿਹਤ ਵਿਭਾਗ ਦੇ ਕਰਮਚਾਰੀ, ਆਸ਼ਾ, ਬ੍ਰੀਡਿੰਗ ਚੈਕਰ ਅਤੇ ਨਰਸਿੰਗ ਸਟੂਡੈਂਟ ਸ਼ਾਮਿਲ ਸਨ ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਤੋਂ ਡੇਂਗੂ ਸਬੰਧੀ ਜਾਣਕਾਰੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਡਾ ਜਗਦੀਪ ਚਾਵਲਾ ਸਿਵਲ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆ/ਕਰਮਚਾਰੀਆ ਤੋ ਇਲਾਵਾ ਸੈਂਟ ਸਹਾਰਾ ਨਰਸਿੰਗ ਇੰਸਟੀਟਿਊਟ ਦੇ ਵਿਦਿਆਰਥੀ, ਆਸ਼ਾ ਵਰਕਰਾਂ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਖੇਤਰਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ, ਕੋਟਲੀ ਰੋਡ, ਬੈਂਕ ਰੋਡ, ਕੋਟਕਪੂਰਾ ਰੋਡ, ਬਠਿੰਡਾ ਰੋਡ, ਜਲਾਲਾਬਾਦ ਰੋਡ, ਦਾਨਾ ਮੰਡੀ ਅਤੇ ਹੋਰ ਜਨਤਕ ਥਾਵਾਂ ਵਿਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਰਹੀਆਂ ਹਨ। ਉਨ੍ਹਾ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ, ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ”ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਇਸ ਮੌਕੇ ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੋਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਵਿਨੋਦ ਕੁਮਾਰ ਸਹਾਇਕ ਮਲੇਰੀਆ ਅਫਸਰ, ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਸਿਹਤ ਵਰਕਰ ਹਰਮੇਲ ਸਿੰਘ, ਜਸਕਰਨ ਸਿੰਘ, ਗੁਰਭਗਤ ਸਿੰਘ, ਜਗਮੀਤ ਸਿੰਘ, ਅਮ੍ਰਿੰਤਪਾਲ ਸਿੰਘ, ਸਬਧੰਤ ਏਰੀਏ ਦੀਆਂ ਆਸ਼ਾ ਵਰਕਰ, ਸੈਂਟ ਸਹਾਰਾ ਨਰਸਿੰਗ ਇੰਸਟੀਟਿਊਟ ਦੇ ਵਦਆਰਥੀ ਅਤੇ ਬ੍ਰੀਡਿੰਗ ਚੈਕਰ ਮੋਜੂਦ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *