ਸਿਹਤ ਵਿਭਾਗ ਵਲੋਂ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਮਹਿੰਮ ਦੇ ਸਬੰਧ ਵਿਚ ਸਰਕਾਰੀ ਅਤੇ ਪ੍ਰਾਇਵੇਟ ਸਕੂਲਾਂ ਵਿਚ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ

Spread the love

ਸ਼੍ਰੀ ਮੁਕਤਸਰ ਸਾਹਿਬ, 01 ਅਗਸਤ ()- ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਵਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਸ਼ੁਰੂ ਕੀਤੀ ਗਈ ਹੈ ।ਜਿਸਦੇ ਤਹਿਤ ਅੱਜ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਸਿਹਤ ਵਿਭਾਗ ਦੀਆਂ ਟੀਮਾਂ ਜਿਨ੍ਹਾ ਵਿਚ ਸਿਹਤ ਵਿਭਾਗ ਦੇ ਕਰਮਚਾਰੀ, ਆਸ਼ਾ, ਬ੍ਰੀਡਿੰਗ ਚੈਕਰ ਅਤੇ ਸੈਂਟ ਸਹਾਰਾ ਨਰਸਿੰਗ ਇੰਸਟੀਟਿਊਟ ਦੇ ਸਟੂਡੈਂਟ ਸ਼ਾਮਿਲ ਸਨ ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਤੋਂ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਅਤੇ ਡੇਂਗੂ ਦੇ ਲਾਰਵੇ ਦੀ ਪਛਾਣ ਸਬੰਧੀ ਟਰੇਨਿੰਗ ਦਿੱਤੀ ਗਈ ਅਤੇ ਸ਼ਹਿਰ ਵਿਚ ਗਤੀਵਿਧੀਆਂ ਕਰਨ ਲਈ ਭੇਜਿਆ ਗਿਆ। ਇਸ ਮੌਕੇ ਉਨ੍ਹਾ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆ/ਕਰਮਚਾਰੀਆ ਤੋ ਇਲਾਵਾ ਸੈਂਟ ਸਹਾਰਾ ਨਰਸਿੰਗ ਇੰਸਟੀਟਿਊਟ ਦੇÇÇ ਵਦਆਰਥੀ, ਆਸ਼ਾ ਵਰਕਰਾਂ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਖੇਤਰਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆ ਕੀਤੀਆਂ ਜਾ ਰਹੀਆਂ ਹਨ ।ਉਨ੍ਹਾ ਕਿਹਾ ਕਿ ਇਸ ਮੁਹਿੰਮ ਤਹਿਤ ਅੱਜ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਅਤੇ ਪ੍ਰਇਵੇਟ ਸਕੂਲਾਂ ਤੋਂ ਇਲਾਵਾ ਹੋਰ ਜਨਤਕ ਥਾਵਾਂ ਵਿਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ, ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੋਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਵਿਨੋਦ ਕੁਮਾਰ ਸਹਾਇਕ ਮਲੇਰੀਆ ਅਫਸਰ, ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ,ਭੁਪਿੰਦਰ ਸਿੰਘ ਸਟੈਨੋ, ਸਿਹਤ ਵਰਕਰ ਵਕੀਲ ਸਿੰਘ, ਅਮਿ੍ਰੰਤਪਾਲ ਸਿੰਘ, ਸਬਧੰਤ ਏਰੀਏ ਦੀਆਂ ਆਸ਼ਾ ਵਰਕਰ, ਸੈਂਟ ਸਹਾਰਾ ਨਰਸਿੰਗ ਇੰਸਟੀਟਿਊਟ ਦੇ Çਵਿਦਆਰਥੀ ਅਤੇ ਬ੍ਰੀਡਿੰਗ ਚੈਕਰ ਮੋਜੂਦ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *