ਸਿਹਤ ਵਿਭਾਗ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕੱਟੇ ਗਏ ਚਲਾਨ

Spread the love

ਫ਼ਗਵਾੜਾ-ਅੰਮ੍ਰਿਤਸਰ 27 ਮਾਰਚ (ਪ੍ਰੀਤ ਕੌਰ ਪ੍ਰੀਤੀ) ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ.ਕਿਰਨਦੀਪ ਕੌਰ ਵੱਲੋਂ, ਡੀ.ਡੀ.ਐਚ.ਓ.ਡਾ.ਜਗਨਜੋਤ ਕੌਰ ਦੀ ਅਗਵਾਈ ਹੇਠ ਕੋਟਪਾ ਐਕਟ ਤਹਿਤ 32 ਲੋਕਾਂ ਦੇ ਚਲਾਨ ਕੱਟੇ ਗਏ, ਜਿਸ ਵਿੱਚ ਵੱਖ-ਵੱਖ ਦੁਕਾਨਦਾਰਾਂ ਪਾਸੋਂ ਭਾਰੀ ਮਾਤਰਾ ਵਿੱਚ ਪਿਕਟੋਰੀਅਲ ਵਾਰਨਿੰਗ ਤੋਂ ਬਿਨਾਂ ਇੰਪੋਰਟੈਂਟ ਸਿਗਰਟਾਂ, ਵੇਵ ਅਤੇ ਈ ਸਿਗਰਟ ਬਰਾਮਦ  ਕੀਤੀਆਂ ਗਈਆ ਅਤੇ ਮੌਕੇ ‘ਤੇ ਨਸ਼ਟ ਕੀਤੀਆਂ ਗਈਆਂ। ਇਸ ਮੌਕੇ ‘ਤੇ ਸਿਵਲ ਸਰਜਨ ਡ. ਕਿਰਨਦੀਪ ਕੋਰ  ਨੇ ਕਿਹਾ ਜਿਲੇ ਨੂੰ ਤੰਬਾਕੂ ਮੁਕਤ ਕਰਨ ਅਤੇ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਇਹ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਇਕ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਜਿਲਾ ਐਮ.ਈ.ਆਈ. ਓ.ਅਮਰਦੀਪ ਸਿੰਘ, ਡਾ.ਸ਼ਬਨਮਦੀਪ ਕੌਰ, ਐਸ.ਆਈ. ਪਰਮਜੀਤ ਸਿੰਘ,ਮੰਗਲ ਸਿੰਘ,ਰਜੇਸ਼ ਕੁਮਾਰ,ਦੀਪਕ ਕੁਮਾਰ,ਰਸ਼ਪਾਲ ਸਿੰਘ, ਬਲਵਿੰਦਰ ਸਿੰਘ,ਮਦਨ ਲਾਲ ਅਤੇ ਸਹਾਇਕ ਸਟਾਫ ਸ਼ਾਮਿਲ ਹਨ। ਇਸ ਟੀਮ ਵਲੋਂ ਮੌਕੇ ‘ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ,ਜਿਸ  ਦੌਰਾਨ ਸਰਕੂਲਰ ਰੋਡ,ਮਜੀਠਾ ਰੋਡ,ਗੋਪਾਲ ਨਗਰ ਅਤੇ ਬਟਾਲਾ ਰੋਡ ਦੇ ਇਲਾਕਿਆਂ ਵਿੱਚ 25 ਦੁਕਾਨਦਾਰਾਂ ਅਤੇ ਪਬਲਿਕ ਪਲੇਸ ਤੇ ਸਿਗਰਟ ਪੀਣ ਵਾਲੇ 7 ਲੋਕਾਂ ਦੇ ਮੌਕੇ ‘ਤੇ ਚਲਾਣ ਕਟੇ ਗਏ। ਇਸ ਅਵਸਰ ਤੇ ਜਾਣਕਾਰੀ ਦਿੰਦਿਆਂ ਜਿਲਾ ਨੋਡਲ ਅਫਸਰ ਐਨ.ਟੀ.ਸੀ.ਪੀ.ਡਾ.ਜਗਨਜੋਤ ਕੌਰ ਨੇ ਕਿਹਾ ਕਿ ਜਿਲੇ ਵਿਚ  ਸਰਕਾਰ ਵਲੋਂ ਜਾਰੀ ਹੁਕਮਾਂ ਅਨੂਸਾਰ ਇਹ ਲਾਜਮੀਂ ਕੀਤਾ ਹੈ ਕਿ ਹਰੇਕ ਤੰਬਾਕੂ ਪ੍ਰੋਡਕਟ ਦੇ ਪੈਕਟ ਦੇ ਦੋਵੇਂ ਪਾਸੇ ਇਕ ਨਿਰਧਾਰਤ ਮਾਪਦੰਡ ਅਨੂਸਾਰ ਇਕ  ਨਿਰਧਾਰਤ ਫੋਟੋ ਅਤੇ ਉਸ ਉਪੱਰ “ਤੰਬਾਕੂ ਦਰਦਨਾਕ ਮੌਤ ਅਤੇ ਕੈਂਸਰ ਦਾ ਕਾਰਣ ਬਣਦਾ ਹੈ”,ਲਿਖਿਆ ਜਾਣਾਂ ਲਾਜਮੀਂ ਹੈ। ਇਸ ਲਈ ਬਿਨਾਂ ਉਪਰੋਕਤ ਮਾਪਦੰਡ ਦੇ ਤੰਬਾਕੂ ਵੇਚਣਾਂ ਕਾਨੂੰਨਣ ਅਪਰਾਧ ਹੈ। ਇਸ ਤੋਂ ਇਲਾਵਾ ਖੁੱਲੀ ਸਿਗਟਰ ਵੇਚਣਾਂ ਅਤੇ ਪਬਲਿਕ ਪਲੇਸ ਤੇ ਤੰਬਾਕੂ ਨੋਸ਼ੀ ਕਰਨਾਂ ਵੀ ਸਜਾ/ਜੁਰਮਾਨੇਂ ਯੋਗ ਅਪਰਾਧ ਹੈ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *