ਸਿੱਖਿਆ ਕ੍ਰਾਂਤੀ: ਚੇਅਰਮੈਨ ਮੰਨਾ ਨੇ ਬਡਬਰ ਸਕੂਲਾਂ ਦੇ 44 ਲੱਖ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

Spread the love
ਬਰਨਾਲਾ/ਧਨੌਲਾ, 19 ਅਪ੍ਰੈਲ (ਸੁਖਰਾਜ ਚਹਿਲ):- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ’ਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ। ਇਨ੍ਹਾਂ ਗੱਲਾ ਦਾ ਪ੍ਰਗਟਾਵਾਂ ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਸ੍ਰੀ ਰਾਮ ਤੀਰਥ ਮੰਨਾ ਨੇ ਜ਼ਿਲ੍ਹੇ ਦੇ ਪਿੰਡ ਬਡਬਰ ਦੇ ਸਕੂਲ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।   ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿੱਚ 14.02 ਲੱਖ ਦੀ ਲਾਗਤ ਨਾਲ ਬਣੀ ਸਾਇੰਸ ਲੈਬ ਅਤੇ 9.51 ਲੱਖ ਦੀ ਲਾਗਤ ਨਾਲ ਬਣੀ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀਸਕੂਲ ਬਡਬਰ ਵਿੱਚ ਕਰੀਬ 20.87 ਲੱਖ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਕਰੋੜਾਂ ਦੇ ਵਿਕਾਸ ਕਾਰਜ ਵੱਡੇ ਪੱਧਰ ‘ਤੇ ਜਾਰੀ ਹਨ। ਉਨ੍ਹਾਂ ਕਿਹਾ ਕਿ ਜਿੱਥੇ ਪਿੰਡਾਂ, ਸ਼ਹਿਰਾਂ ਵਿੱਚ ਹੋਰ ਪ੍ਰੋਜੈਕਟ ਚੱਲ ਰਹੇ ਹਨ, ਓਥੇ ਸਰਕਾਰੀ ਸਕੂਲਾਂ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਆਧੁਨਿਕ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ, ਜਿਨ੍ਹਾਂ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਤਰ੍ਹਾਂ ਦੀ ਵੀ ਕਮੀ ਪੰਜਾਬ ਦੇ ਸਕੂਲਾਂ ਅੰਦਰ ਨਹੀਂ ਰਹਿਣ ਦਿੱਤੀ ਜਾਵੇ।ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਹੀ ਸਫਲਤਾ ਦੀ ਪੂੰਜੀ ਹੈ, ਜਿਸ ਨਾਲ ਹਰ ਉਚ ਮੰਜ਼ਿਲ ਤੱਕ ਪਹੁੰਚਿਆਂ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਸਖਤ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ।
   ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਮੈਡਮ ਇੰਦੂ ਸਿਮਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਾਪਤ ਗ੍ਰਾਂਟਾਂ ਨਾਲ ਬਹੁਤ ਸੁੱਚਜੇ ਤਰੀਕ ਨਾਲ ਸਕੂਲਾਂ ਵਿਚ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਸਕੂਲਾਂ ਵਿਚ ਪੜ੍ਹਾਈ ਦਾ ਪੱਧਰ ਹੋਰ ਉੱਚਾ ਚੱਕਿਆ ਜਾ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰਪਾਲ ਸਿੰਘ, ਡੀ ਐੱਸ ਐਮ ਰਾਜੇਸ਼ ਕੁਮਾਰ, ਬਲਾਕ ਨੋਡਲ ਅਫ਼ਸਰ ਹਰਪ੍ਰੀਤ ਕੌਰ, ਹੈੱਡ ਮਾਸਟਰ ਕਾਹਣੇਕੇ ਪਰਦੀਪ ਕੁਮਾਰ, ਸਰਕਾਰੀ ਪ੍ਰਾਇਮਰੀ ਸਕੂਲ ਬਡਬਰ ਦੇ ਹੈਡ ਟੀਚਰ ਅਰਵਿੰਦਰ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਦੇ ਇੰਚਾਰਜ ਜਸਵੀਰ ਕੌਰ, ਅਵਨੀਸ਼ ਕੁਮਾਰ, ਸਿੱਖਿਆ ਕੋਆਰਡੀਨੇਟਰ ਸਤਨਾਮ ਸਿੰਘ ਫਤਹਿ, ਰੋਹਿਤ ਓਸ਼ੋ, ਸਕੂਲ ਦਾ ਸਮੁੱਚਾ ਸਟਾਫ, ਵਿਦਿਆਰਥੀ ਤੇ ਮਾਪੇ ਹਾਜ਼ਰ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *