ਸਿੱਖਿਆ ਕ੍ਰਾਂਤੀ ਨਾਲ ਪੰਜਾਬ ਪੁੱਟ ਰਿਹਾ ਹੈ ਨਵੀਆਂ ਪੁਲਾਂਘਾਂ, ਵਿਧਾਇਕ ਕਾਕਾ ਬਰਾੜ

Spread the love

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ  ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ, ਨਾ ਕੇਵਲ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਬਲਕਿ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ।
ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ ਜਗਦੀਪ ਸਿੰਘ ਕਾਕਾ ਬਰਾੜ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਹਲਕੇ ਦੇ ਵੱਖ ਵੱਖ ਸਕੂਲਾਂ ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਸ ਕਾਕਾ ਬਰਾੜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ 11.95 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਅਤੇ ਨਵੀਆਂ ਕਲਾਸਾਂ ਦਾ ਉਦਘਾਟਨ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਸਕੂਲ ਵਿਖੇ 22.50 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਕਲਾਸ ਰੂਮਾਂ ਦਾ ਕੰਮ ਚੱਲ ਰਿਹਾ ਹੈ ।ਇਸੇ ਤਰ੍ਹਾਂ ਉਹਨਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬੇਲਵਾਲੀ ਵਿਖੇ 18.51 ਲੱਖ ਰੁਪਏ ਈ ਲਾਗਤ ਨਾਲ ਬਣਾਏ ਗਏ ਨਵੇਂ ਕਲਾਸ ਰੂਮ ਅਤੇ ਲੈਬ ਦਾ ਉਦਘਾਟਨ ਕੀਤਾ ।ਉਹਨਾਂ ਸਰਕਾਰੀ ਪ੍ਰਾਇਮਰੀ ਸਕੂਲ ਝਬੇਲਵਾਲੀ  ਵਿਖੇ 9.26 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮ ਦੀ ਮੁਰੰਮਤ ਅਤੇ ਨਵੇਂ ਉਸਾਰੇ ਗਏ ਕਲਾਸਰੂਮ ਦਾ ਉਦਘਾਟਨ ਕੀਤਾ ।

ਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਵਿਖੇ 23.38 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਚਾਰਦੀਵਾਰੀ, ਨਵੇਂ ਪਖਾਨਿਆਂ ਅਤੇ ਲੈਬ ਦਾ ਉਦਘਾਟਨ ਕੀਤਾ। ਉਹਨਾਂ ਜਾਣਕਰੀ ਦਿੱਤੀ ਕਿ 22.50 ਰੁਪਏ ਦੀ ਲਾਗਤ ਨਾਲ ਦੋ ਕਲਾਸ ਰੂਮ ਅਤੇ ਇਕ ਕੰਪਿਊਟਰ ਲੈਬ ਦੀ ਉਸਾਰੀ ਦਾ ਕੰਮ ਚਾਲ ਰਿਹਾ ਹੈ।
ਸਰਕਾਰੀ ਪ੍ਰਾਇਮਰੀ ਸਕੂਲ ਉਦੇਕਰਨ ਵਿਖੇ ਉਹਨਾਂ 28.35 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਕਲਾਸਰੂਮ ਦੀ ਮੁਰੰਮਤ , ਉਸਾਰੇ ਗਏ ਨਵੇਂ ਕਲਾਸ ਰੂਮ ਅਤੇ ਪਖਾਨੇ ਦਾ ਉਦਘਾਟਨ ਕੀਤਾ। ਉਹਨਾਂ ਜਾਣਕਾਰੀ ਦਿੱਤੀ ਕਿ ਸਕੂਲ ‘ਚ 40 ਲੱਖ ਰੁਪਏ ਦੀ ਲਾਗਤ ਨਾਲ ਨਾਬਾਰਡ ਤਹਿਤ ਕੰਮ ਕਰਵਾਏ ਜਾ ਰਹੇ ਹੈ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *