ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੀ ਬਦਲੀ ਜਾ ਰਹੀ ਹੈ ਨੁਹਾਰ

Spread the love

ਬਰਨਾਲਾ, 6 ਅਪ੍ਰੈਲ (ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਦੇ 6 ਸਕੂਲਾਂ ਵਿੱਚ ਭਲਕੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣੇ ਹਨ।   ਬਰਨਾਲਾ ਦੇ ਸਕੂਲਾਂ ਵਿੱਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਅਤੇ ਮਹਿਲ ਕਲਾਂ ਹਲਕੇ ਵਿਚ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਹਲਕਾ ਭਦੌੜ ਵਿੱਚ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ ਵਿਕਾਸ ਕਾਰਜ ਵਿਆਪਕ ਪੱਧਰ ‘ਤੇ ਜਾਰੀ ਹਨ।  ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ ਨੇ ਦੱਸਿਆ ਕਿ ਭਲਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਲੜਕੀਆਂ, ਸਰਕਾਰੀ ਪ੍ਰਾਇਮਰੀ ਸਕੂਲ ਬਾਜਵਾ ਪੱਤੀ, ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਸੇਖਵਾਂ, ਸਰਕਾਰੀ ਮਿਡਲ ਸਕੂਲ ਪੱਤੀ ਸੇਖਵਾਂ, ਸ਼ਹੀਦ ਸਿਪਾਹੀ ਧਰਮਵੀਰ ਕੁਮਾਰ ਸਰਕਰੀ ਸੀਨੀਅਰ ਸੈਕੰਡਰੀ ਸਕੂਲ ਬਖਤਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਬਖਤਗੜ੍ਹ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣੇ ਹਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *