ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਖ਼ੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਜਾ ਰਿਹਾ ਦੌਰਾ

Spread the love
ਕੀਰਤਪੁਰ ਸਾਹਿਬ 01 ਸਤੰਬਰ (ਭਾਰਦਵਾਜ)ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਦਰਿਆਵਾਂ ਅਤੇ ਨਹਿਰਾਂ ਨੇੜੇ ਵਸੋ ਵਾਲੇ ਇਲਾਕਿਆਂ ਵਿੱਚ ਪੂਰੀ ਮੁਸ਼ਤੈਦੀ ਰੱਖੀ ਜਾਵੇ। ਜਿਹੜੇ ਇਲਾਕੇ ਹੜ੍ਹਾਂ ਦੀ ਮਾਰ ਵਿੱਚ ਆ ਸਕਦੇ ਹਨ ਜਾਂ ਕਿਤੇ ਵੀ ਬਰਸਾਤਾ ਦਾ ਪਾਣੀ ਇਕੱਠਾ ਹੋ ਰਿਹਾ ਹੈ, ਉਨ੍ਹਾਂ ਇਲਾਕਿਆਂ ਵਿਚ ਦਵਾਈ ਦਾ ਛਿੜਕਾਓ ਕੀਤਾ ਜਾਵੇ। ਸਿਹਤ ਵਿਭਾਗ ਲੋਕਾਂ ਨੂੰ ਚੋਕਸ ਕਰੇ ਕਿ ਉਹ ਸਾਵਧਾਨੀਆਂ ਅਪਨਾ ਕੇ ਆਪਣੇ ਆਪ ਨੂੰ ਸੁਰੱਖਿਅਤ ਬਣਾਉਣ।
         ਡਾਕਟਰ ਬਲਵਿੰਦਰ ਕੌਰ ਸਿਵਲ ਸਰਜਨ ਰੂਪਨਗਰ  ਦੇ ਹੁਕਮਾਂ ਅਤੇ ਜ਼ਿਲ੍ਹਾ ਹੜ੍ਹ ਨੋਡਲ ਅਧਿਕਾਰੀ ਡਾਕਟਰ ਬੌਬੀ ਗੁਲਾਟੀ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੀ ਟੀਮ ਨੇ ਅੱਜ ਸੀਨੀਅਰ ਮੈਡੀਕਲ ਅਫ਼ਸਰ ਇੰ: ਡਾਕਟਰ ਜੰਗਜੀਤ ਸਿੰਘ ਦੀ ਅਗਵਾਈ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਲੋਕਾਂ ਨੂੰ ਦਵਾਈਆਂ, ਮੈਡੀਕਲ ਕਿੱਟਾਂ ਅਤੇ ਰਾਹਤ ਸਮੱਗਰੀ ਤੋਂ ਇਲਾਵਾ ਓ.ਆਰ.ਐੱਸ ਦੇ ਪੈਕੇਟ ਅਤੇ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਗਈਆਂ। ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਹੜ੍ਹਾਂ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਾਰੀ ਐਡਵਾਈਜ਼ਰੀ ਬਾਰੇ ਵੀ ਵਿਸਥਾਰ ਨਾਲ ਦੱਸਿਆ ਗਿਆ।
     ਸੀਨੀਅਰ ਮੈਡੀਕਲ ਅਫ਼ਸਰ ਇੰ: ਡਾਕਟਰ ਜੰਗਜੀਤ ਸਿੰਘ ਨੇ ਦੱਸਿਆ ਕਿ ਜਿੱਥੇ ਸਿਹਤ ਵਿਭਾਗ ਵੱਲੋਂ ਬਣਾਈਆਂ ਗਈਆਂ ਤੁਰੰਤ ਕਾਰਵਾਈ ਟੀਮਾਂ (RRT) ਬਲਾਕ ਕੀਰਤਪੁਰ ਸਾਹਿਬ ਅਧੀਨ ਆਉਂਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 24 ਘੰਟੇ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੀਆਂ ਹਨ, ਉੱਥੇ ਹੀ ਜ਼ਮੀਨੀ ਹਕੀਕਤ ਦਾ ਪਤਾ ਲਾਉਣ ਲਈ ਉਹਨਾਂ ਵੱਲੋਂ ਖ਼ੁਦ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਗੱਜਪੁਰ, ਬੁਰਜ, ਬੇਲਾ ਰਾਮਗੜ੍ਹ, ਬੇਲਾ ਧਿਆਨੀ, ਅਤੇ ਸਲੱਮ ਏਰੀਆ ਵਿਚ ਮੁਫਤ ਮੈਡੀਕਲ ਕੈਂਪ ਵੀ ਲਾਏ ਗਏ ਹਨ। ਇਸ ਤੋਂ ਇਲਾਵਾ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ। ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਉਹਨਾਂ ਦੀ ਟੀਮ ਵੱਲੋਂ ਘਰੋਂ ਘਰੀਂ ਜਾ ਕੇ ਲੋਕਾਂ ਨੂੰ ਓ.ਆਰ.ਐੱਸ ਦੇ ਪੈਕਟ ਅਤੇ ਪਾਣੀ ਨੂੰ ਸਾਫ਼ ਰੱਖਣ ਲਈ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ।ਬਲਾਕ ਐਕਸਟੈਨਸ਼ਨ ਐਜੂਕੇਟਰ ਰਤਿਕਾ ਓਬਰਾਏ ਨੇ ਦੱਸਿਆ ਕਿ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਬਾਰੇ ਵੀ ਵਿਸਥਾਰ ਨਾਲ ਦੱਸਿਆ ਜਾ ਰਿਹਾ ਹੈ। ਇਲਾਕੇ ਦੇ ਲੋਕਾਂ ਨੂੰ ਹੜ੍ਹਾਂ ਦੇ ਪਾਣੀ ਦੇ ਸਿੱਧੇ ਸੰਪਰਕ ਵਿਚ ਨਾ ਆਉਣ, ਪਾਣੀ ਉਬਾਲ ਕੇ ਪੀਣ, ਸਾਫ਼ ਸਫ਼ਾਈ ਰੱਖਣ, ਮੱਛਰਦਾਨੀ ਦਾ ਇਸਤੇਮਾਲ ਕਰਨ ਅਤੇ ਸੱਪ ਦੇ ਡੰਗਣ ਤੋਂ ਬਚਣ ਲਈ ਰਾਤ ਨੂੰ ਬਿਨਾ ਟਾਰਚ ਜਾਂ ਸੋਟੀ ਦੇ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸ ਮੌਕੇ ਫਾਰਮੈਸੀ ਅਫ਼ਸਰ ਬਲਜੀਤ ਕੌਰ, ਐੱਮ.ਐੱਲ.ਟੀ ਹਰਪ੍ਰੀਤ ਕੌਰ, ਸੀ.ਓ ਭਰਤ ਕਪੂਰ ਹਾਜ਼ਰ ਸਨ।
  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *