ਸੀਨੀਅਰ ਸਿਟੀਜ਼ਨ ਅਭਿਆਨ ਟਰੱਸਟ ਦੀ ਹੋਈ ਮਹੀਨਾਵਾਰ ਮੀਟਿੰਗ                                                           

Spread the love

 ਅੰਮ੍ਰਿਤਸਰ 29 ਅਗਸਤ(ਦਿਨੇਸ਼ ਸੋਨੀ) ਸੀਨੀਅਰ ਸਿਟੀਜ਼ਨ ਅਭਿਆਨ ਟਰੱਸਟ ਦੀ ਮਹੀਨਾਵਾਰ ਮੀਟਿੰਗ ਹੋਟਲ ਮਯੂਰ ਵਿਖੇ ਰਾਸ਼ਟਰੀ ਪ੍ਰਧਾਨ ਸ਼੍ਰੀ ਗੁਲਸ਼ਨ ਕੁਮਾਰ ਚਾਵਲਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਮਯੂਰ ਹੋਟਲ ਦੇ ਸ਼੍ਰੀ ਚੰਦਰਸ਼ੇਖਰ ਸ਼ਰਮਾ ਨੂੰ ਸਰਵ ਸੰਮਤੀ ਵੱਲੋਂ ਸਰਪ੍ਰਸਤ ਨਿਯੁਕਤ ਕੀਤਾ ਗਿਆ ਇਸ ਮੌਕੇ ਸ਼੍ਰੀ ਕਮਲ ਸ਼ਰਮਾ, ਸ਼੍ਰੀ ਪ੍ਰਦੀਪ ਸ਼ਰਮਾ, ਸ਼੍ਰੀ ਵਿਪਿਨ ਪੁਰੀ, ਸ਼੍ਰੀ ਸਹਿਗਲ, ਡਾ. ਆਰ. ਐਸ. ਬੋਪਾ ਰਾਏ, ਸ਼੍ਰੀ ਦਿਨੇਸ਼ ਸ਼ਰਮਾ, ਡਾ. ਸ਼ਸ਼ੀ ਜੀ, ਸ਼੍ਰੀਮਤੀ ਸ਼ੈਲੀ ਜੀ ਅਤੇ ਹੋਰ ਪਤਵੰਤਿਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ ਗਏ  ਮੀਟਿੰਗ ਦੀ ਸ਼ੁਰੂਆਤ ਵਿੱਚ, ਭਾਰਤ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਅਤੇ ਇਸ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਲਈ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਸ ਮੀਟਿੰਗ ਵਿੱਚ, ਪਿਛਲੇ ਮਹੀਨੇ ਟਰੱਸਟ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦਾ ਲੇਖਾ-ਜੋਖਾ ਰੱਖਿਆ ਗਿਆ ਅਤੇ ਆਉਣ ਵਾਲੇ ਦਿਨਾਂ ਵਿੱਚ ਸੀਨੀਅਰ ਸਿਟੀਜ਼ਨ ਅਭਿਆਨ ਟਰੱਸਟ ਵੱਲੋਂ ਲਗਾਏ ਜਾਣ ਵਾਲੇ ਕੈਂਪ ਬਾਰੇ ਚਰਚਾ ਕੀਤੀ ਗਈ ਸ਼੍ਰੀ ਵਿੱਕੀ ਸੰਧੂ, ਪੰਜਾਬ ਪ੍ਰਧਾਨ ਨੇ ਆਏ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੀਨੀਅਰ ਸਿਟੀਜ਼ਨ ਅਭਿਆਨ ਟਰੱਸਟ ਬਜ਼ੁਰਗਾਂ ਲਈ ਹੋਰ ਕੰਮ ਕਰਦਾ ਰਹੇਗਾ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *