ਸੂਬਾ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਸੀ ਜ਼ਰੀਏ ਕਿਸਾਨਾਂ  ਦੀਆਂ ਜ਼ਮੀਨਾਂ ਹਥਿਆਉਣ ਦੀ ਕੋਸ਼ਿਸ਼ ਪੰਜਾਬ ਨਾਲ ਧ੍ਰੋਹ- ਸੁਖਵਿੰਦਰ ਥਿੰਦ

Spread the love
 ਕਪੂਰਥਲਾ, 4 ਅਗਸਤ (ਕੌੜਾ)- ਆਮ ਆਦਮੀ  ਪਾਲਟੀ ਦੀ ਸਰਕਾਰ ਲੈਂਡ ਪੂਲਿੰਗ ਪਾਲਸੀ ਦੇ ਜ਼ਰੀਏ  ਕਿਸਾਨਾਂ ਦੀਆਂ ਜ਼ਮੀਨਾਂ ਹਥਿਆਉਣ ਦੀ ਕੋਸ਼ਿਸ਼ ਕਰਕੇ ਪੰਜਾਬ ਨਾਲ ਧ੍ਰੋਹ ਕਮਾ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ  ਸੀਨੀਅਰ ਆਗੂ  ਸੁਖਵਿੰਦਰ ਸਿੰਘ  ਥਿੰਦ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਸੂਬੇ ਦੇ ਲੋਕਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਪਿਛਲੇ ਦਿਨੀ ਕੱਢੇ ਗਏ ਟਰੈਕਟਰ ਮਾਰਚ ਦੁਆਰਾ ਪ੍ਰਗਟ ਕੀਤਾ ਗਿਆ। ਰੋਸ ਸਰਕਾਰ ਨੂੰ ਕੰਧ ਤੇ ਸਾਫ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਲੈਂਡ ਪੂਲਿੰਗ ਪਾਲਸੀ ਦਾ ਅਸਰ ਕੇਵਲ ਪੰਜਾਬ ਦੇ ਕਿਸਾਨਾਂ ਤੇ ਹੀ ਨਹੀਂ ਬਲਕਿ ਦੁਕਾਨਦਾਰਾਂ  ਤੇ ਮੁਲਾਜ਼ਮ  ਸਮੇਤ ਹਰੇਕ ਵਰਗ ਦੇ ਲੋਕਾਂ  ਤੇ ਪਵੇਗਾ। ਕਿਉਂਕਿ  ਅੱਜ ਪੰਜਾਬ ਸੂਬਾ ਖੇਤੀਬਾੜੀ ਤੇ ਨਿਰਭਰ ਹੈ।  ਸਰਕਾਰ ਦੀਆਂ ਗਲਤ ਨੀਤੀਆਂ ਕਾਰਨ  ਪਹਿਲਾਂ ਹੀ ਪੰਜਾਬ ਆਰਥਿਕ ਪੱਖੋਂ ਕਮਜ਼ੋਰ ਹੋ ਚੁੱਕਾ ਹੈ। ਉਹਨਾਂ ਦੱਸਿਆ ਕਿ ਨੀਤੀ ਖਿਲਾਫ਼ ਇਕੱਲਾ ਕਿਸਾਨ  ਹੀ ਨਹੀਂ ਸਗੋਂ ਸਮੁੱਚੇ ਸੂਬੇ ਤੇ ਦੇਸ਼ ਦੇ ਲੋਕ ਇਸ ਨੂੰ ਮੁੱਢ ਤੋਂ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਸ ਲਈ ਭਗਵੰਤ ਸਰਕਾਰ ਨੂੰ ਚਾਹੀਦਾ ਕਿਸਾਨ ਮਜ਼ਦੂਰ ਮਾਰੂ ਇਹ ਫੈਸਲਾ ਤਰੁੰਤ ਵਾਪਸ ਲਿਆ ਜਾਵੇ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *