ਸ੍ਰੀ ਮੁਕਤਸਰ ਸਾਹਿਬ ’ਚ ਭਾਰੀ ਮੀਂਹ ਕਾਰਨ ਹੋਈ ਜਲ ਥਲ

Spread the love

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਗੁਰਮੀਤ ਵਰਮਾ)- ਸ੍ਰੀ ਮੁਕਤਸਰ ਸਾਹਿਬ ’ਚ ਪਏ ਭਾਰੀ ਮੀਂਹ ਨੇ ਕਾਰਨ ਸ਼ਹਿਰ ’ਚ ਜਲ ਥਲ ਹੋ ਗਈ। ਸ਼ਹਿਰ ਦੇ ਬਾਜ਼ਾਰਾਂ ਅਤੇ ਗਲੀ ਮੁਹੱਲਿਆਂ ’ਚ ਵੱਡੀ ਮਾਤਰਾ ’ਚ ਪਾਣੀ ਖੜ੍ਹਾ ਗਿਆ ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਪਿਆ। ਦੱਸਣਯੋਗ ਹੈ ਕਿ ਨਿਕਾਸੀ ਦੇ ਮਾੜੇ ਪ੍ਰਬੰਧਾਂ ਕਾਰਨ ਸ਼ਹਿਰ ਵਾਸੀ ਪਹਿਲਾਂ ਹੀ ਸੀਵੇਰਜ ਦੀ ਸਮੱਸਿਆ ਨਾਲ ਜੂਝ ਰਹੇ ਹਨ ਪਰ ਸੋਮਵਾਰ ਨੂੰ ਸਵੇਰੇ ਕਰੀਬ 8 ਵਜੇ ਤੋਂ ਸ਼ਾਮ ਤੱਕ ਪਏ ਭਾਰੀ ਮੀਂਹ ਨੇ ਸ਼ਹਿਰ ਵਾਸੀਆਂ ਨੂੰ ਹੋਰ ਵੀ ਮੁਸੀਬਤ ’ਚ ਪਾ ਦਿੱਤਾ ਹੈ। ਸ੍ਰੀ ਮੁਕਤਸਰ ਸਾਹਿਬ ਅਤੇ ਆਸ ਪਾਸ ਦੇ ਪਿੰਡਾਂ ’ਚ ਪਏ ਭਾਰੀ ਮੀਂਹ ਕਾਰਨ ਚੁਫੇਰੇ ਜਲ ਥਲ ਹੋ ਗਈ। ਸ਼ਹਿਰ ਦੇ ਗਾਂਧੀ ਚੌਂਕ, ਸ਼ੇਰ ਸਿੰਘ ਚੌਂਕ, ਘਾਹ ਮੰਡੀ ਚੌਂਕ ’ਚ ਬਹੁਤ ਜਿਆਦਾ ਪਾਣੀ ਖੜ੍ਹ ਗਿਆ। ਇਸਤੋਂ ਇਲਾਵਾ ਸ਼ਹਿਰ ਦੇ ਕੋਟਕਪੂਰਾ ਰੋਡ, ਮਲੋਟ ਰੋਡ, ਅਬਹੋਰ ਰੋਡ, ਗੁਰੂ ਹਰਸਾਏ ਰੋਡ, ਬੱਸ ਸਟੈਂਡ, ਬੂੜਾ ਗੁੱਜਰ ਰੋਡ ’ਤੇ ਵੀ ਮੀਂਹ ਦਾ ਪਾਣੀ ਭਰ ਗਿਆ ਜਿਸ ਕਾਰਨ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲ ਪੇਸ਼ ਆਈ। ਸਕੂਲੀ ਬੱਚਿਆਂ ਨੂੰ ਸਵੇਰੇ ਸਕੂਲ ਜਾਣ ਸਮੇਂ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਕੁਝ ਮਾਪੇ ਆਪਣੇ ਬੱਚਿਆਂ ਨੂੰ ਮੀਂਹ ਪੈਂਦੇ ’ਚ ਮੋਟਰਸਾਇਕਲਾਂ ਰਾਹੀਂ ਸਕੂਲ ਲਿਜਾਂਦੇ ਦੇਖੇ ਗਏ। ਓਧਰ ਮੀਂਹ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਹੀ ਇਹ ਮੀਂਹ ਫ਼ਸਲਾਂ ਲਈ ਬੇਹੱਦ ਲਾਹੇਵੰਦ ਰਹੇਗਾ। ਅੱਜ ਸਵੇਰੇ ਪਏ ਮੀਂਹ ਨਾਲ ਕਿਸਾਨਾਂ ਦੇ ਚਿਹਰੇ ਖਿੜ ਗਏ। ਜ਼ਿਲ੍ਹੇ ’ਚ ਜਿਆਦਾਤਰ ਕਿਸਾਨਾਂ ਵੱਲੋਂ ਝੋਨੇ ਦੀ ਖੇਤੀ ਕੀਤੀ ਗਈ ਹੈ। ਮੀਂਹ ਨਾ ਪੈਣ ਕਾਰਨ ਝੋਨਾ ਸੁੱਕ ਰਿਹਾ ਸੀ। ਫਸਲਾਂ ਨੂੰ ਪੂਰਾ ਪਾਣੀ ਨਹੀਂ ਮਿਲ ਰਿਹਾ ਸੀ ਜਿਸ ਕਾਰਨ ਕਿਸਾਨਾਂ ਨੂੰ ਬਹੁਤ ਚਿੰਤਾ ਸੀ ਕਿ ਕਿਤੇ ਪਾਣੀ ਨਾ ਮਿਲਣ ਕਾਰਨ ਉਨ੍ਹਾਂ ਦੀਆਂ ਫ਼ਸਲਾਂ ਖ਼ਰਾਬ ਨਾ ਹੋ ਜਾਣ। ਪਰ ਸੋਮਵਾਰ ਨੂੰ ਪਏ ਮੀਂਹ ਕਾਰਨ ਖੇਤਾਂ ’ਚ ਪਾਣੀ ਭਰ ਗਿਆ ਤੇ ਕਿਸਾਨਾਂ ਨੇ ਕੁਝ ਰਾਹਤ ਮਹਿਸੂਸ ਕੀਤੀ। ਕਿਸਾਨਾਂ ਨੇ ਕਿਹਾ ਕਿ ਇਹ ਮੀਂਹ ਝੋਨੇ ਦੀ ਫ਼ਸਲ ਲਈ ਬਹੁਤ ਲਾਹੇਵੰਦ ਹੋਵੇਗਾ ਕਿਉਂਕਿ ਪਾਣੀ ਤੋਂ ਬਿਨਾਂ ਫ਼ਸਲ ਸੁੱਕ ਰਹੀ ਸੀ। ਇਸਤੋਂ ਇਲਾਵਾ ਹਰੇ ਚਾਰੇ ਲਈ ਵੀ ਮੀਂਹ ਬੇਹੱਦ ਲਾਹੇਵੰਦ ਰਹੇਗਾ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *