ਸੰਦੀਪ ਸਿੰਘ ਸੰਨੀ ਢਿੱਲੋਂ ਵੱਲੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

Spread the love

ਦੋਦਾ, 17 ਅਪ੍ਰੈਲ ( ਰਣਜੀਤ ਗਿੱਲ  ) ਪਿੰਡ ਦੋਦਾ ਦੀ ਅਨਾਜ਼ ਮੰਡੀ ਵਿਖੇ ਹਲਕਾ ਗਿਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਭਰਾ ਸੰਦੀਪ ਸਿੰਘ ਸੰਨੀ ਢਿੱਲੋਂ ਵੱਲੋਂ ਸਮੂਹ ਕੱਚਾ ਆੜ੍ਹਤੀਆਂ ਐਸੋਸੀਏਸ਼ਨ, ਗਰਾਮ ਪੰਚਾਇਤ ਦੋਦਾ, ਕਿਸਾਨਾਂ, ਮਜ਼ਦੂਰਾਂ ਅਤੇ ਪਿੰਡ ਦੇ ਮੋਹਤਬਰਾਂ ਦੀ ਹਾਜਰੀ ’ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਸੰਨੀ ਢਿੱਲੋਂ ਵੱਲੋਂ ਸਮੂਹ ਇੱਕਤਰ ਕਿਸਾਨਾਂ, ਮਜਦੂਰਾਂ ਅਤੇ ਆੜਤੀਆਂ ਨੂੰ ਵਿਸ਼ਵਾਸ ਦਵਾਇਆ ਕਿ ਇਸ ਹਾੜੀ ਦੇ ਸੀਜਨ ਦੌਰਾਨ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਦਾਣਾ ਮੰਡੀਆਂ ’ਚ ਕਿਸੇ ਨੂੰ ਕੋਈ ਮੁਸ਼ਕਲ ਨਹੀ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸੂਬੇਦਾਰ ਭਾਗ ਸਿੰਘ, ਗੁਲਾਬ ਸਿੰਘ ਸਾਬਕਾ ਸਰਪੰਚ, ਬੋਹੜ ਸਿੰਘ,ਸੁਖਪਾਲ ਬਰਾੜ, ਸਰਦੂਲ ਸਿੰਘ,ਰਜਿੰਦਰ ਕੁਮਾਰ ਵਧਵਾ, ਨਰੇਸ਼ ਕੁਮਾਰ ਗੋਇਲ, ਰੇਸ਼ਮ ਸਿੰਘ ਮੈਂਬਰ, ਬੇਅੰਤ ਸਿੰਘ ਖਾਲਸਾ, ਰਸ਼ਪਾਲ ਸਚਦੇਵਾ, ਵਿਜੇ ਕੁਮਾਰ, ਬਿੱਟੂ ਸਚਦੇਵਾ, ਬਲਜੀਤ ਸਚਦੇਵਾ, ਪ੍ਰਧਾਨ ਅਮਰੀਕ ਸਿੰਘ ਵਕੀਲ ਬਰਾੜ, ਪਰਵਿੰਦਰ ਸਿੰਘ, ਜਸਪਾਲ ਸਿੰਘ ਤੇ ਜੋਧ ਸਿੰਘ ਮਾਰਕਿਟ ਕਮੇਟੀ, ਚੌਕੀ ਇੰਚਾਰਜ਼ ਗੁਰਤੇਜ ਸਿੰਘ ਤੇ ਗੁਰਪ੍ਰੀਤ ਸਿੰਘ ਮੁੱਖ ਮੁਨਸ਼ੀ ਆਦਿ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *