ਹਲਕਾ ਵਿਧਾਇਕ ਚੱਢਾ ਨੇ ਸਵਰਗੀਆ ਹਨੀ ਸ਼ਰਮਾ ਦੀ ਯਾਦ ਚ ਲਗਾਏ ਖੂਨਦਾਨ ਕੈਂਪ ਚ ਕੀਤੀ ਸ਼ਿਰਕਤ

Spread the love

ਵੱਖ-ਵੱਖ ਪਿੰਡਾਂ ਤੋਂ ਆਏ 90 ਨੌਜਵਾਨਾਂ ਨੇ ਕੀਤਾ ਖੂਨ ਦਾਨ

ਨੂਰਪੁਰਬੇਦੀ, 10 ਜੂਨ ਦਲਜੀਤ ਚਨੋਲੀ  : ਪਿੰਡ ਥਾਨਾ ਵਿਖੇ ਨੌਜਵਾਨ ਸਵ. ਹਨੀ ਸ਼ਰਮਾ ਦੀ ਯਾਦ ਨੂੰ ਸਮਰਪਿਤ 7ਵਾਂ ਵਿਸ਼ਾਲ ਖੂਨਦਾਨ ਕੈਂਪ ਸਮੂਹ ਪਿੰਡ ਵਾਸੀਆਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਕੈਂਪ ਦੌਰਾਨ ਨੌਜਵਾਨਾਂ ਨੇ ਬੜੇ ਉਤਸ਼ਾਹ ਨਾਲ ਖੂਨਦਾਨ ਕੀਤਾ ਅਤੇ ਕਰੀਬ 90 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਮਨੁੱਖੀ ਸੇਵਾ ਹੈ, ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵੱਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਅਜਿਹੇ ਉਪਰਾਲੇ ਦੂਜਿਆਂ ਲਈ ਵੀ ਪ੍ਰੇਰਣਾ ਸਰੋਤ ਬਣਦੇ ਹਨ। ਉਨ੍ਹਾਂ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਸਮਾਜ ਨੂੰ ਲੋੜ ਪੈਣ ‘ਤੇ ਹਰ ਵਿਅਕਤੀ ਨੂੰ ਇਸ ਮਹਾਨ ਦਾਨ ਲਈ ਅੱਗੇ ਆਉਣਾ ਚਾਹੀਦਾ ਹੈ।ਕੈਂਪ ਦਾ ਉਦਘਾਟਨ ਸਵਾਮੀ ਅਨਮੋਲਕਾ ਨੰਦ ਮਹਾਰਾਜ ਨੇ ਕੀਤਾ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਖੂਨਦਾਨ ਸਭ ਤੋਂ ਮਹਾਨ ਦਾਨਾਂ ਵਿੱਚੋਂ ਇੱਕ ਹੈ ਕਿਉਂਕਿ ਇਸ ਨਾਲ ਕਿਸੇ ਲੋੜਵੰਦ ਨੂੰ ਨਵੀਂ ਜ਼ਿੰਦਗੀ ਮਿਲਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਜਿਹੇ ਸਮਾਜ ਸੇਵੀ ਕਾਰਜਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਨਿਸ਼ਕਾਮ ਸੇਵਾ ਦਾ ਸਭ ਤੋਂ ਵਧੀਆ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਖੂਨ ਦੀ ਲੋੜ ਲਗਾਤਾਰ ਬਣੀ ਰਹਿੰਦੀ ਹੈ ਅਤੇ ਅਜਿਹੇ ਕੈਂਪ ਇਸ ਲੋੜ ਨੂੰ ਪੂਰਾ ਕਰਨ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਪਿੰਡ ਥਾਨਾ ਦੇ ਨੌਜਵਾਨਾਂ ਅਤੇ ਪਿੰਡ ਵਾਸੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਹਰ ਸਾਲ ਇਸ ਨੇਕ ਕਾਰਜ ਨੂੰ ਸਫਲਤਾਪੂਰਵਕ ਅੰਜਾਮ ਦੇ ਰਹੇ ਹਨ। ਖੂਨਦਾਨ ਕੈਂਪ ਦੌਰਾਨ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਤੋਂ ਇੰਚਾਰਜ ਬਖਤਾਵਰ ਸਿੰਘ ਰਾਣਾ ਦੀ ਅਗਵਾਈ ਹੇਠ ਪਹੁੰਚੀ ਟੀਮ ਵੱਲੋਂ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਬਾਬਾ ਬੀਰੂ ਨਾਥ ਗੱਦੀਵਾਲ ਵਾਲਿਆਂ ਨੇ ਵੀ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਕੈਂਪ ਦੌਰਾਨ ਪਿੰਡ ਦੇ ਮੋਹਤਬਰ ਵਿਅਕਤੀ, ਸਮਾਜ ਸੇਵੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ। ਫੋਟੋ : ਖੂਨਦਾਨੀਆਂ ਨੂੰ ਸਨਮਾਨਿਤ ਕਰਦੇ ਹਲਕਾ ਵਿਧਾਇਕ ਦਿਨੇਸ਼ ਚੱਢਾ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਸਨਮਾਨ ਕਰਦੇ ਪ੍ਰਬੰਧਕ
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *