ਹਾਈਕੋਰਟ ਦੇ ਜਸਟਿਸ ਹਰਕੇਸ਼ ਮਨੂਜਾ ਵੱਲੋਂ ਕਪੂਰਥਲਾ ਦਾ ਦੌਰਾ

Spread the love

ਵਕੀਲਾਂ ਦੀਆਂ ਸਮੱਸਿਆਵਾਂ ਸੁਣੀਆਂ

ਸਿਵਲ ਤੇ ਕ੍ਰਿਮੀਨਲ ਅਦਾਲਤਾਂ ਦੇ ਕੰਮਕਾਜ ਦੀ ਵੀ ਕੀਤੀ ਸਮੀਖਿਆ

ਕਪੂਰਥਲਾ , 27 ਮਾਰਚ(ਕੌੜਾ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਹਰਕੇਸ਼ ਮਨੂਜਾ ਵੱਲੋਂ ਕਪੂਰਥਲਾ ਵਿਖੇ ਜੁਡੀਸ਼ੀਅਲ ਕੰਪਲੈਕਸ ਦਾ ਦੌਰਾ ਕਰਕੇ ਬਾਰ ਐਸੋਸੀਏਸ਼ਨ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ । ਉਨ੍ਹਾਂ ਵਕੀਲਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦੇ ਯੋਗ ਹੱਲ ਦਾ ਜਲਦ ਭਰੋਸਾ ਦਿੱਤਾ ।

ਉਨ੍ਹਾਂ ਕਿਹਾ ਕਿ ਨਿਆਇਕ ਵਿਵਸਥਾ ਵਿੱਚ ਲੋਕਾਂ ਨੂੰ ਜਲਦ ਨਿਆਂ ਦੇਣ ਲਈ ਕੇਸਾਂ ਦਾ ਨਿਪਟਾਰਾ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ ।

ਜਸਟਿਸ ਮਨੂਜਾ ਵੱਲੋਂ ਸਿਵਲ ਤੇ ਫ਼ੌਜਦਾਰੀ ਅਦਾਲਤਾਂ ਦੇ ਕੰਮਕਾਜ ਦੀ ਵੀ ਸਮੀਖਿਆ ਕੀਤੀ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਤੇ ਐਸ ਐਸ ਪੀ ਸ੍ਰੀ ਗੌਰਵ ਤੂਰਾ ਵੱਲੋਂ ਜਸਟਿਸ ਹਰਕੇਸ਼ ਮਨੂਜਾ ਦਾ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਸਵਾਗਤ ਕੀਤਾ । ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਜਸਟਿਸ ਹਰਕੇਸ਼ ਮਨੂਜਾ ਨੂੰ ਗਾਰਡ ਆਫ ਆਨਰ ਦਿੱਤਾ ਗਿਆ ।

ਕੈਪਸ਼ਨ – ਕਪੂਰਥਲਾ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਜਸਟਿਸ ਹਰਕੇਸ਼ ਮਨੂਜਾ ਨੂੰ ਗਾਰਡ ਆਫ ਆਨਰ ਪੇਸ਼ ਕਰਦੀ ਹੋਈ ।

  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *