ਜ਼ਿਲ੍ਹਾ ਪੱਧਰੀ ਕਾਨਫਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਹੋਈ ਵਿਸੇਸ਼ ਮੀਟਿੰਗ

Spread the love

ਗਿੱਦੜਬਾਹਾ, 03 ਸਤੰਬਰ ()- ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਲੋਕ ਮੋਰਚਾ ਪੰਜਾਬ ਵੱਲੋਂ ਪੰਜਾਬ ਦੇ ਖੇਤ ਮਜ਼ਦੂਰਾਂ ਅਤੇ ਗਰੀਬ ਕਿਸਾਨਾਂ ਨੂੰ ਜ਼ਮੀਨਾਂ ਹਾਸਿਲ ਕਰਨ ਅਤੇ ਬਚਾਉਣ ਲਈ ਲਾਮਬੰਦ ਹੋ ਕੇ ਸੰਘਰਸ਼ ਕਰਨ ਦੇ ਦਿੱਤੇ ਸੱਦੇ ਤਹਿਤ 8 ਸਤੰਬਰ ਨੂੰ ਮੁਕਤਸਰ ਦਾਣਾ ਮੰਡੀ ਵਿੱਚ ਮੁੜ ਤੋਂ ਕਰੋ ਜ਼ਮੀਨੀ ਵੰਡ ਮੁਹਿੰਮ ਤਹਿਤ ਹੋ ਰਹੀ ਜਿਲ੍ਹਾ ਪੱਧਰੀ ਕਾਨਫਰੰਸ ਦੀ ਤਿਆਰੀ ਸਬੰਧੀ ਪਿੰਡ ਭੁੱਟੀ ਵਾਲਾ ਵਿੱਚ ਮੀਟਿੰਗ ਕੀਤੀ ਗਈ। ਮਜਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਮੋਰਚਾ ਪੰਜਾਬ ਦੇ ਆਗੂ ਹਰਬੰਸ ਕੌਰ, ਬਲਵਿੰਦਰ ਕੌਰ, ਪਿਆਰਾ ਲਾਲ ਦੋਦਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਖਜਾਨਚੀ ਬਾਜ ਸਿੰਘ ਭੁੱਟੀਵਾਲਾ ਨੇ ਕਿਹਾ ਕਿ ਪੰਜਾਬ ਦੇ ਖੇਤੀ ਸੰਕਟ ਦਾ ਹੱਲ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਨੂੰ ਜਮੀਨਾਂ ਦੇ ਮਾਲਕ ਬਣਾਉਣ ਲਈ ਜਮੀਨਾਂ ਸਮੇਤ ਖੇਤੀ ਦੇ ਸੰਦ ਸਾਧਨਾਂ ਦੀ ਮੁੜ ਵੰਡ ਦੇ ਬੁਨਿਆਦੀ ਕਦਮਾਂ ’ਚ ਪਿਆ ਹੈ। ਖੇਤ ਮਜ਼ਦੂਰ, ਬੇਜ਼ਮੀਨੇ ਕਿਸਾਨ ਅਤੇ ਛੋਟੇ ਗਰੀਬ ਕਿਸਾਨ ਪੰਜਾਬ ਦੀ ਆਬਾਦੀ ਦਾ ਪੇਂਡੂ ਆਬਾਦੀ ਦਾ ਵੱਡਾ ਹਿੱਸਾ ਬਣਦੇ ਹਨ। ਜ਼ਮੀਨਾਂ ਨਾ ਹੋਣ ਜਾਂ ਨਿਗੂਣੀ ਜ਼ਮੀਨ ਮਾਲਕੀ ਨਾ ਸਿਰਫ ਇਸ ਵੱਡੀ ਪੇਂਡੂ ਅਬਾਦੀ ਦੀ ਬੇਹੱਦ ਮੰਦਹਾਲੀ ਅਤੇ ਦੁਸ਼ਵਾਰੀਆਂ ਦਾ ਕਾਰਨ ਹੈ ਸਗੋਂ ਇਹ ਤੋਟ ਖੇਤੀ ਰੁਜ਼ਗਾਰ ਨੂੰ ਜਾਮ ਕਰਕੇ ਬਾਕੀ ਆਰਥਿਕਤਾ ਦੇ ਵਿਕਾਸ ਨੂੰ ਵੀ ਬੰਨ੍ਹ ਮਾਰ ਰਹੀ ਹੈ। ਜ਼ਮੀਨਾਂ ਅਤੇ ਸੰਦ ਸਾਧਨਾਂ ਦੀ ਮੁੜ ਵੰਡ ਇਸ ਮੰਦਹਾਲੀ ਨੂੰ ਕੱਟਣ ਦਾ ਇੱਕੋ ਇੱਕ ਜ਼ਰੀਆ ਹੈ। ਇਸ ਲਈ ਨਾ ਸਿਰਫ ਪਹਿਲਾਂ ਤੋਂ ਚੱਲੀ ਆਉਂਦੀ ਸਾਢੇ 17 ਏਕੜ ਦੀ ਜ਼ਮੀਨੀ ਹੱਦਬੰਦੀ ਵਾਲੇ ਕਾਨੂੰਨ ਨੂੰ ਸਭ ਚੋਰ ਮੋਰੀਆਂ ਖਤਮ ਕਰਕੇ ਤੁਰੰਤ ਲਾਗੂ ਕਰਨ ਦੀ ਲੋੜ ਹੈ ਸਗੋਂ ਲੈਂਡ ਸੀਲਿੰਗ ਨੂੰ ਹੋਰ ਤਰਕ ਸੰਗਤ ਬਣਾਏ ਜਾਣ ਦੀ ਵੀ ਲੋੜ ਹੈ ਤਾਂ ਜੋ ਖੇਤੀ ਕਰਨਾ ਚਾਹੁੰਦਾ ਕੋਈ ਵੀ ਪੇਂਡੂ ਖੇਤ ਮਜ਼ਦੂਰ ਜਾਂ ਕਿਸਾਨ ਪਰਿਵਾਰ ਜ਼ਮੀਨ ਤੋਂ ਵਾਂਝਾ ਨਾ ਰਹੇ। ਨਾਲ ਹੀ ਪੰਚਾਇਤੀ, ਸਾਂਝੀਆਂ , ਨਜ਼ੂਲ ਅਤੇ ਹੋਰਨਾਂ ਸਾਂਝੀਆਂ ਜ਼ਮੀਨਾਂ ਉੱਤੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ ਹੱਕ ਨੂੰ ਬਿਨਾਂ ਕਿਸੇ ਰੱਖ ਰਖਾਅ ਦੇ ਪ੍ਰਵਾਨ ਕੀਤੇ ਜਾਣਾ ਚਾਹੀਦਾ ਹੈ। ਇਹਨਾਂ ਹਿੱਸਿਆਂ ਨੂੰ ਬਿਨਾਂ ਵਿਆਜ ਦੇ ਸਸਤੇ ਖੇਤੀ ਕਰਜਿਆਂ ਅਤੇ ਹੋਰਨਾਂ ਢੰਗਾਂ ਨਾਲ ਸਰਕਾਰੀ ਬਜਟਾਂ ਦਾ ਆਸਰਾ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਲਾਮਬੰਦੀ ਮੁਹਿੰਮ ਦੌਰਾਨ ਤਿੱਖੇ ਜ਼ਮੀਨੀ ਸੁਧਾਰ ਕਰਕੇ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ, ਸ਼ਾਹੂਕਾਰਾ ਲੁੱਟ ਦਾ ਖਾਤਮਾ ਕਰਨ ਤੇ ਇਸ ਲੁੱਟ ਨੂੰ ਰੋਕਦਾ ਕਾਨੂੰਨ ਬਣਾਉਣ, ਕਿਸਾਨਾਂ ਖੇਤ ਮਜ਼ਦੂਰਾਂ ਨੂੰ ਸਸਤੇ ਤੇ ਬਿਨਾਂ ਵਿਆਜ ਕਰਜ਼ੇ ਦੇਣ ਦੀ ਨੀਤੀ ਬਣਾਉਣ, ਪੰਚਾਇਤੀ ਜ਼ਮੀਨਾਂ ਸਮੇਤ ਵੱਖ-ਵੱਖ ਤਰ੍ਹਾਂ ਦੀਆਂ ਸਾਂਝੀਆਂ ਜ਼ਮੀਨਾਂ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਲਈ ਰਾਖਵੀਆਂ ਕਰਨ, ਕਿਸਾਨਾਂ ਦੀਆਂ ਜ਼ਮੀਨਾਂ ਨੂੰ ਜਬਰੀ ਐਕਵਾਇਰ ਕਰਨ ਦੇ ਕਦਮ ਰੋਕਣ, ਸਾਬਕਾ ਤੇ ਮੌਜੂਦਾ ਜਗੀਰਦਾਰਾਂ ਵੱਲੋਂ ਸਾਬਕਾ ਮੁਜਾਰੇ ਕਿਸਾਨਾਂ ਦੀਆਂ ਜਮੀਨਾਂ ਹਥਿਆਉਣ ਦੇ ਕਦਮ ਰੋਕਣ, ਆਬਾਦਕਾਰ ਕਿਸਾਨਾਂ ਨੂੰ ਜਮੀਨਾਂ ਦੇ ਮਾਲਕੀ ਹੱਕ ਦੇਣ, ਕਰਜ਼ੇ ਬਦਲੇ ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਕਰਨੀਆਂ ਬੰਦ ਕਰਨ ਵਰਗੇ ਮੁੱਦਿਆਂ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ ਇਸ ਸਮੇਂ ਰਣਜੀਤ ਸਿੰਘ, ਬਿੰਦਰ ਸਿੰਘ, ਗੁਰਮੇਲ ਕੌਰ, ਚਰਨਜੀਤ ਕੌਰ, ਸੁਖਪਾਲ ਕੌਰ, ਜਸਵਿੰਦਰ ਕੌਰ, ਤੇਜ ਕੌਰ, ਮਨਦੀਪ ਕੌਰ ਹਾਜ਼ਰ ਸਨ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    Leave a Reply

    Your email address will not be published. Required fields are marked *