ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 15 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

Spread the love

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ ()- ਜਿਲ੍ਹਾ ਰੋਜ਼ਗਾਰ ਅਫਸਰ ਕੰਵਲਪੁਨਿਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 15 ਜੁਲਾਈ 2025 ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅਜਾਇਲ ਫਯੂਚਰ ਕੰਪਨੀਆਂ ਵੱਲੋਂ ਵੈੱਲਨੈਸ ਐਡਵਾਇਜਰ ਦੀਆਂ 100 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ, ਇਹ ਇੰਟਰਵਿਊ ਕੇਵਲ ਲੜਕੀਆਂ ਲਈ ਹੈ ਅਤੇ ਇਟਰਵਿਊ ਲਈ ਘੱਟ ਤੋਂ ਘੱਟ ਵਿੱਦਿਅਕ ਯੋਗਤਾ 12ਵੀ ਪਾਸ ਅਤੇ ਉਮਰ 18 ਤੋਂ 30 ਸਾਲ ਹੋਣੀ ਜਰੂਰੀ ਹੈ। ਦਲਜੀਤ ਸਿੰਘ ਬਰਾੜ, ਪਲੇਸਮੈਂਟ ਅਫਸਰ ਵਲੋਂ ਦੱਸਿਆ ਗਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ, ਰਜਿਊਮ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈਟ ਜਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ ਨੰਬਰ 98885-62317 ਤੇ ਸੰਪਰਕ ਕਰ ਸਕਦੇ ਹਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *